ਗਾਇਕ ਤਰਸੇਮ ਜੱਸੜ ਦਾ ਨਵਾਂ ਗੀਤ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

written by Shaminder | October 29, 2020

ਗਾਇਕ ਤਰਸੇਮ ਜੱਸੜ ਦਾ ਨਵਾਂ ਗੀਤ ‘ਰੌਂਦਾ ਵਾਲਾ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਉਨ੍ਹਾਂ ਦਾ ਦੇਸੀ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।ਇਸ ਗੀਤ ਦੀ ਫੀਚਰਿੰਗ ‘ਚ ਤਰਸੇਮ ਜੱਸੜ ਦੇ ਨਾਲ ਸੁਰਿਸ਼ਟੀ ਮਾਨ ਨਜ਼ਰ ਆ ਰਹੇ ਨੇ । ਗੀਤ ਦੇ ਬੋਲ ਖੁਦ ਤਰਸੇਮ ਜੱਸੜ ਹੋਰਾਂ ਵੱਲੋਂ ਲਿਖੇ ਗਏ ਹਨ ।

tarsem tarsem
ਇਹ ਗੀਤ ਉਨ੍ਹਾਂ ਦੀ ਐਲਬਮ ‘ਮਾਈ ਪ੍ਰਾਈਡ’ ਚੋਂ ਲਿਆ ਗਿਆ ਹੈ ।ਗਾਇਕ ਤਰਸੇਮ ਜੱਸੜ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਦਿੱਤੇ ਹਨ । ਗਾਇਕੀ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ । ਹੋਰ ਪੜ੍ਹੋ :ਮੌਜੂਦਾ ਹਲਾਤਾਂ ਨੂੰ ਬਿਆਨ ਕਰਦਾ ਹੈ ਤਰਸੇਮ ਜੱਸੜ ਦਾ ਨਵਾਂ ਗਾਣਾ ‘ਫਿਕਸ ਮੈਚ’
tarsem tarsem
ਉਨ੍ਹਾਂ ਦੀ ਪਿੱਛੇ ਜਿਹੇ ਆਈ ਫ਼ਿਲਮ ‘ਰੱਬ ਦਾ ਰੇਡੀਓ’ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸਿਮੀ ਚਾਹਲ ਨਜ਼ਰ ਆਏ ਸਨ ।
tarsem tarsem
ਇਸ ਤੋਂ ਇਲਾਵਾ ਫ਼ਿਲਮ ‘ਅਫਸਰ’ ‘ਚ ਉਨ੍ਹਾਂ ਦੇ ਨਾਲ ਨਿਮਰਤ ਖਹਿਰਾ ਦੀ ਜੋੜੀ ਨੂੰ ਵੀ ਪਸੰਦ ਕੀਤਾ ਗਿਆ ਸੀ । ਤਰਸੇਮ ਜੱਸੜ ਆਪਣੇ ਜ਼ਿਆਦਾਤਰ ਗੀਤ ਖੁਦ ਹੀ ਲਿਖਦੇ ਹਨ ।
 
View this post on Instagram
 

“ Raunda Wala “ Out Now ..?.

A post shared by Tarsem Jassar (@tarsemjassar) on

 

0 Comments
0

You may also like