ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ ਗਾਇਕ ਯੋ ਗੋਲਡ ਈ ਗਿੱਲ ਦਾ ਨਵਾਂ ਗੀਤ ‘Miss Kardi’

Written by  Lajwinder kaur   |  September 09th 2021 05:27 PM  |  Updated: September 09th 2021 05:41 PM

ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ ਗਾਇਕ ਯੋ ਗੋਲਡ ਈ ਗਿੱਲ ਦਾ ਨਵਾਂ ਗੀਤ ‘Miss Kardi’

ਪੰਜਾਬੀ ਗਾਇਕ ਯੋ ਗੋਲਡ ਈ ਗਿੱਲ (Yo Gold E Gill)  ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਉਹ ‘ਮਿਸ ਕਰਦੀ’ (Miss Kardi) ਟਾਈਟਲ ਹੇਠ ਸੈਡ ਸੌਂਗ ਲੈ ਕੇ ਆ ਰਹੇ ਨੇ।

ਹੋਰ ਪੜ੍ਹੋ : ਵਿਰਾਟ ਕੋਹਲੀ ਨੇ ਇੰਸਟਾਗ੍ਰਾਮ 'ਤੇ 150 ਮਿਲੀਅਨ ਫਾਲੋਅਰਸ ਹੋਣ 'ਤੇ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ , ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ

inside image yo gold e gill new song-min (1)

ਦੱਸ ਦਈਏ ਇਸ ਗੀਤ ਦੇ ਬੋਲਾਂ ਤੋਂ ਲੈ ਕੇ ਮਿਊਜ਼ਿਕ ਤੱਕ ਖੁਦ ਯੋ ਗੋਲਡ ਈ ਗਿੱਲ ਨੇ ਤਿਆਰ ਕੀਤਾ ਹੈ। ਇਸ ਗੀਤ ਦਾ ਵਲਰਡ ਪ੍ਰੀਮੀਅਰ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ, ਪੀਟੀਸੀ ਮਿਊਜ਼ਿਕ ਦੇ ਨਾਲ ਪੀਟੀਸੀ ਦੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ਉੱਤੇ ਕੀਤਾ ਜਾਵੇਗਾ।

ਹੋਰ ਪੜ੍ਹੋ : ਸ਼ਾਹਿਦ ਕਪੂਰ ਨੇ ਪਤਨੀ ਮੀਰਾ ਨੂੰ ਰੋਮਾਂਟਿਕ ਅੰਦਾਜ਼ ਦੇ ਨਾਲ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਤੇ ਕਲਾਕਾਰ ਵੀ ਕਰ ਰਹੇ ਨੇ ਮੀਰਾ ਰਾਜਪੂਤ ਨੂੰ ਵਿਸ਼

poster of yo gold e gill new song miss kardi-min

ਇਹ ਗੀਤ 14 ਸਤੰਬਰ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋਣ ਜਾ ਰਿਹਾ ਹੈ। ਸੰਦੀਪ ਬੇਦੀ ਵੱਲੋਂ ਗਾਣੇ ਦਾ ਮਿਊਜ਼ਿਕ ਵੀਡੀਓ ਤਿਆਰ ਕੀਤਾ ਗਿਆ ਹੈ। ਦੱਸ ਦਈਏ ਯੋ ਗੋਲਡ ਈ ਗਿੱਲ (Yo Gold E Gill) ਇਸ ਤੋਂ ਪਹਿਲਾਂ ਵੀ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਅਖੀਰਲੀ ਵਾਰ ਉਹ ਨਜ਼ਰ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਸੀ। ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਪਹਿਲਾਂ ਵੀ ਕਈ ਨਾਮੀ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network