ਗਾਇਕ ਯੁੱਧਵੀਰ ਮਾਣਕ ਨੇ ਪਿਤਾ ਤੇ ਮਰਹੂਮ ਗਾਇਕ ਕੁਲਦੀਪ ਮਾਣਕ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਖ਼ਾਸ ਅਣਦੇਖੀ ਵੀਡੀਓ, ਦਰਸ਼ਕ ਵੀ ਹੋਏ ਭਾਵੁਕ

written by Lajwinder kaur | April 06, 2021 11:30am

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਕੁਲਦੀਪ ਮਾਣਕ ਦੇ ਪੁੱਤਰ ਯੁੱਧਵੀਰ ਮਾਣਕ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸਾਂਝਾ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਯਾਦ ਕਰਦੇ ਹੋਏ ਇੱਕ ਅਣਦੇਖੀ ਵੀਡੀਓ ਸਾਂਝੀ ਕੀਤੀ ਹੈ।

inside image of yudhvir manak with jazzy b Image Source: Instagram

ਹੋਰ ਪੜ੍ਹੋ : ਆਰਿਆ ਬੱਬਰ ਨੇ ਸਾਂਝਾ ਕੀਤਾ ਆਪਣੀ ਨਵੀਂ ਫ਼ਿਲਮ ‘MADE IN UK’ ਦਾ ਪੋਸਟਰ

inside image of yudhvir manak and kuldeep manak Image Source: Instagram

ਇਸ ਵੀਡੀਓ 'ਚ ਦੋਵੇਂ ਜਣੇ ਗਾਉਂਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਯੁੱਧਵੀਰ ਨੇ ਲਿਖਿਆ ਹੈ -ਬਹੁਤ ਯਾਦ ਕਰਦਾ ਹਾਂ ਡੈਡੀ । ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਦੱਸ ਦਈਏ ਯੁੱਧਵੀਰ ਮਾਣਕ ਦੀ ਸਿਹਤ ‘ਚ ਬਹੁਤ ਸੁਧਾਰ ਹੈ ।

late singer kuldeep manak and yudhvir manak Image Source: Instagram

ਕੁਲਦੀਪ ਮਾਣਕ ਦਾ ਜਨਮ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਲਾਲ ਦੇ ਰਹਿਣ ਵਾਲੇ ਗਾਇਕ ਨਿੱਕਾ ਖ਼ਾਨ ਦੇ ਘਰ 15 ਨਵੰਬਰ 1951 ਨੂੰ ਹੋਇਆ ਸੀ । ਕੁਲਦੀਪ ਮਾਣਕ ਦਾ ਬਚਪਨ ਦਾ ਨਾਂ ਲਤੀਫ਼ ਮੁਹੰਮਦ ਸੀ । ਉਹਨਾਂ ਨੂੰ ਗਾਇਕੀ ਵਿਰਾਸਤ ਵਿੱਚ ਹੀ ਮਿਲੀ ਸੀ ਕਿਉਂਕਿ ਉਹਨਾਂ ਦੇ ਪੂਰਵਜ਼ ਮਹਾਰਾਜਾ ਹੀਰਾ ਸਿੰਘ ਦੇ ਦਰਬਾਰ ਵਿੱਚ ਰਾਗੀ ਸਨ । ਦਿੱਗਜ ਗਾਇਕ ਕੁਲਦੀਪ ਮਾਣਕ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਬਿਹਤਰੀਨ ਗੀਤ ਦਿੱਤੇ ਨੇ, ਜੋ ਅੱਜ ਵੀ ਦਰਸ਼ਕਾਂ ਦੇ ਦਿਲਾਂ ‘ਚ ਵੱਸਦੇ ਨੇ ।

 

 

View this post on Instagram

 

A post shared by Yudhvir Manak (@yudhvirmanak)

You may also like