
ਅੱਜ ਪੰਜਾਬ ‘ਚ ਲੋਹੜੀ (Lohri Festival) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ । ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਰਭਜਨ ਮਾਨ (Harbhajan Mann)ਨੇ ਵੀ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਕੌਰ ਬੀ ਦੇ ਪਿਤਾ ਜੀ ਦਾ ਅੱਜ ਹੈ ਜਨਮਦਿਨ, ਗਾਇਕਾ ਨੇ ਪਿਤਾ ਨਾਲ ਪਿਆਰੀ ਜਿਹੀ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਸਮੂਹ ਪੰਜਾਬੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਦਿੱਤਾ ਹੈ । ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ‘ਈਸ਼ਰ ਆਏ, ਦਲਿੱਦਰ ਜਾਏ, ਦਲਿੱਦਰ ਦੀ ਜੜ ਚੁੱਲੇ੍ਹ ਪਏ’।

ਹੋਰ ਪੜ੍ਹੋ : ਸਭ ਤੋਂ ਮਹਿੰਗੀਆਂ ਹੀਰੋਇਨਾਂ ਦੀ ਲਿਸਟਮ‘ਚ ਸ਼ਾਮਿਲ ਹੈ ਸੋਨਮ ਬਾਜਵਾ, ਨੈੱਟ ਵਰਥ ਜਾਣ ਕੇ ਹੋ ਜਾਓਗੇ ਹੈਰਾਨ
ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਪਰਵੀਨ ਭਾਰਟਾ ਨੇ ਵੀ ਸਮੂਹ ਪੰਜਾਬੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ । ਦੱਸ ਦਈਏ ਕਿ ਲੋਹੜੀ ਦੇ ਮੌਕੇ ‘ਤੇ ਪੂਰੇ ਪੰਜਾਬ ‘ਚ ਖੂਬ ਰੌਣਕਾਂ ਲੱਗਦੀਆਂ ਹਨ ਅਤੇ ਖੂਬ ਜਸ਼ਨ ਮਨਾਏ ਜਾਂਦੇ ਹਨ ।

ਘਰਾਂ ‘ਚ ਤਰ੍ਹਾਂ ਤਰ੍ਹਾਂ ਦੇ ਪਕਵਾਨ ਬਣਾਏ ਜਾਂਦੇ ਹਨ ਅਤੇ ਰਾਤ ਨੂੰ ਢੋਲ ਦੀ ਥਾਪ ‘ਤੇ ਭੰਗੜੇ ਪੈਂਦੇ ਹਨ । ਸਮੂਹ ਪੰਜਾਬੀਆਂ ਨੂੰ ਪੀਟੀਸੀ ਨੈੱਟਵਰਕ ਵੱਲੋਂ ਲੋਹੜੀ ਦੀਆਂ ਲੱਖ ਲੱਖ ਵਧਾਈਆਂ । ਇਹ ਲੋਹੜੀ ਆਪ ਸਭ ਦੇ ਵਿਹੜੇ ਵੀ ਖੁਸ਼ੀਆਂ ਖੇੜੇ ਲੈ ਕੇ ਆਵੇ ਅਸੀਂ ਇਸ ਦੀ ਕਾਮਨਾ ਕਰਦੇ ਹਾਂ ।