Advertisment

ਕਿਸਾਨਾਂ ਨਾਲ ਧਰਨੇ ’ਤੇ ਬੈਠੇ ਗਾਇਕ ਹਰਭਜਨ ਮਾਨ, ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ

author-image
By Rupinder Kaler
New Update
ਕਿਸਾਨਾਂ ਨਾਲ ਧਰਨੇ ’ਤੇ ਬੈਠੇ ਗਾਇਕ ਹਰਭਜਨ ਮਾਨ, ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ
Advertisment
ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਨਾਲ ਨਾਲ ਪੰਜਾਬੀ ਗਾਇਕ ਵੀ ਮੈਦਾਨ ਚ ਨਿੱਤਰੇ ਹਨ। ਪਿਛਲੇ ਕੁਝ ਦਿਨਾਂ ਤੋਂ ਪੰਜਾਬੀ ਗਾਇਕ ਤੇ ਕਲਾਕਾਰ ਸੋਸ਼ਲ ਮੀਡੀਆ ’ਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਹੇ ਹਨ । ਇਸ ਸਭ ਦੇ ਚਲਦੇ ਅੱਜ ਕਿਸਾਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ । kissan ਇਸ ਬੰਦ ਨੂੰ ਕਾਮਯਾਬ ਬਨਾਉਣ ਲਈ ਤੇ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਣ ਲਈ ਕਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ । ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਏ ਹਨ ।
Advertisment
ਹੋਰ ਪੜ੍ਹੋ : kulwinder billa ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। publive-image ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment