ਅਫਗਾਨਿਸਤਾਨ ਦੇ ਨਾਗਰਿਕਾਂ ਲਈ ਗਾਇਕ ਜਸਬੀਰ ਜੱਸੀ ਅਤੇ ਰੇਸ਼ਮ ਸਿੰਘ ਅਨਮੋਲ ਨੇ ਕੀਤੀ ਅਰਦਾਸ

Written by  Shaminder   |  August 17th 2021 10:52 AM  |  Updated: August 17th 2021 10:53 AM

ਅਫਗਾਨਿਸਤਾਨ ਦੇ ਨਾਗਰਿਕਾਂ ਲਈ ਗਾਇਕ ਜਸਬੀਰ ਜੱਸੀ ਅਤੇ ਰੇਸ਼ਮ ਸਿੰਘ ਅਨਮੋਲ ਨੇ ਕੀਤੀ ਅਰਦਾਸ

ਅਫਗਾਨਿਸਤਾਨ ((Afghanistan crisis) ) ‘ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉੱਥੇ ਹਾਲਾਤ ਵਿਗੜਦੇ ਜਾ ਰਹੇ ਹਨ । ਜਿਸ ਦੇ ਕਈ ਵੀਡੀਓ ਵਾਇਰਲ ਹੋ ਰਹੇ ਹਨ ।ਬੀਤੇ ਦਿਨ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਲੋਕ ਅਫਗਾਨਿਸਤਾਨ (Afghanistan crisis) ਨਿਕਲਣ ਲਈ ਜੱਦੋਜਹਿਦ ਕਰਦੇ ਆਏ ਅਤੇ ਜਹਾਜ਼ ਦੇ ਟਾਇਰਾਂ ‘ਤੇ ਵੀ ਚੜੇ ਨਜ਼ਰ ਆਏ । ਉਡਾਣ ਦੇ ਦੌਰਾਨ ਕਈ ਯਾਤਰੀਆਂ ਦੇ ਮਾਰੇ ਜਾਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ ।

Jasbir jassi -min Image From Instagram

ਹੋਰ ਪੜ੍ਹੋ : ਅਨਿਲ ਕਪੂਰ ਦੀ ਧੀ ਰੀਆ ਦੀ ਰਿਸੈਪਸ਼ਨ ਪਾਰਟੀ ਵਿੱਚ ਫ਼ਿਲਮੀ ਸਿਤਾਰਿਆਂ ਨੇ ਖੂਬ ਲਾਈਆਂ ਰੋਣਕਾਂ

ਜਿਸ ਤੋਂ ਬਾਅਦ ਹੁਣ ਅਫਗਾਨਿਸਤਾਨ ਦੇ ਇਨ੍ਹਾਂ ਲੋਕਾਂ ਦੀ ਸਲਾਮਤੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ । ਰੇਸ਼ਮ ਸਿੰਘ ਅਨਮੋਲ (Resham Singh Anmol)ਅਤੇ  ਜਸਬੀਰ ਜੱਸੀ (Jasbir jassi)  ਨੇ ਵੀ ਅਫਗਾਨਿਸਤਾਨ ਦੇ ਲੋਕਾਂ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ । ਗਾਇਕ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਲੋਕ ਇੱਧਰ ਉੱਧਰ ਭੱਜਦੇ ਹੋਏ ਨਜ਼ਰ ਆ ਰਹੇ ਹਨ ।

 

View this post on Instagram

 

A post shared by Jassi (@jassijasbir)

ਇਸ ਦੇ ਨਾਲ ਹੀ ਤਾਲਿਬਾਨ ਦੇ ਕਬਜ਼ੇ ਦੇ ਕਾਰਨ ਉੱਥੋਂ ਦੀਆਂ ਮਹਿਲਾਵਾਂ ਦੀ ਜ਼ਿੰਦਗੀ ਵੀ ਕਾਫੀ ਔਖੀ ਹੋ ਗਈ ਹੈ । ਔਰਤਾਂ 'ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਤਾਲਿਬਾਨੀ ਸ਼ਾਸਨ ਦੇ ਪਹਿਲੇ ਦਿਨ ਹੀ ਲੜਾਕੂਆਂ ਨੇ ਬਿਊਟੀ ਸੈਲੂਨ ਦੇ ਬਾਹਰ ਲੱਗੀ ਤਸਵੀਰ ਪਾੜ ਦਿੱਤੀ ਕਿਉਂਕਿ ਉਨ੍ਹਾਂ ਨੇ ਬੁਰਕਾ ਨਹੀਂ ਪਹਿਨਿਆ ਸੀ।

Resham Singh Anmol ,,-min Image From Instagram

ਇਸੇ ਦੌਰਾਨ ਅਫਗਾਨਿਸਤਾਨ ਦੀ ਸਥਿਤੀ ‘ਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਇਸ ਮਾਮਲੇ ‘ਤੇ ਆਪਣਾ ਬਿਆਨ ਦਿੱਤਾ ਹੈ । ਉਨ੍ਹਾਂ ਨੇ ਕਿਹਾ ਕਿ ਅਫਗਾਨ 'ਚ ਅੱਜ ਜੋ ਹਾਲਾਤ ਬਣੇ ਹਨ ਉਸ ਲਈ ਜ਼ਿੰਮੇਵਾਰ ਅਸ਼ਰਫ ਗਨੀ ਖੁਦ ਹਨ। ਉਨ੍ਹਾਂ ਨੂੰ ਤਾਂ ਆਪਣੇ ਲੋਕਾਂ ਦੀ ਮਦਦ ਲਈ ਉੱਥੇ ਮੌਜੂਦ ਰਹਿਣਾ ਚਾਹੀਦਾ ਸੀ ਪਰ ਉਹ ਖੁਦ ਭੱਜ ਗਏ। ਜਿੱਥੋਂ ਤਕ ਸਾਡੀਆਂ ਫੌਜਾਂ ਹਟਾਏ ਜਾਣ ਦੀ ਗੱਲ ਹੈ ਅਸੀਂ ਆਪਣੇ ਇਸ ਫੈਸਲੇ 'ਤੇ ਕਾਇਮ ਰਹਾਂਗੇ। ਹਾਲਾਂਕਿ ਅੱਤਵਾਦ ਖ਼ਿਲਾਫ ਸਾਡੀ ਜੰਗ ਜਾਰੀ ਰਹੇਗੀ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network