ਰਣਜੀਤ ਬਾਵਾ ਅਤੇ ਗਾਇਕਾ ਪਰਵੀਨ ਭਾਰਟਾ ਨੇ ਗੁਰਪੁਰਬ ਦੇ ਮੌਕੇ ‘ਤੇ ਸੰਗਤਾਂ ਨੂੰ ਦਿੱਤੀ ਵਧਾਈ, ਵੀਡੀਓ ਕੀਤਾ ਸਾਂਝਾ

written by Shaminder | November 08, 2022 12:30pm

ਅੱਜ ਦੁਨੀਆ ਭਰ ‘ਚ ਗੁਰੂ ਨਾਨਕ ਦੇਵ ਜੀ (Guru Nanak Dev ji ) ਦਾ ਪ੍ਰਕਾਸ਼ ਪੁਰਬ (Parkash Purb) ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਗਾਇਕਾਂ ਨੇ ਵੀ ਗੁਰਪੁਰਬ ਦੇ ਮੌਕੇ ‘ਤੇ ਕਈ ਧਾਰਮਿਕ ਗੀਤ ਰਿਲੀਜ਼ ਕੀਤੇ ਹਨ । ਗਾਇਕ ਰਣਜੀਤ ਬਾਵਾ ਨੇ ਵੀ ਆਪਣੇ ਗੀਤ ‘ਰੱਬ ਜੀ ਆਏ ਨੇ’ ਦਾ ਵੀਡੀਓ ਸਾਂਝਾ ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ ।

Ranjit bawa Image Source: Instagram

ਹੋਰ ਪੜ੍ਹੋ : ਅਦਾਕਾਰਾ ਮੋਨਿਕਾ ਗਿੱਲ ਦੀ ਮਾਂ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰ ਸਾਂਝੀ ਕਰ ਦਿੱਤੀ ਵਧਾਈ

ਇਸ ਧਾਰਮਿਕ ਗੀਤ ‘ਚ ਰਣਜੀਤ ਬਾਵਾ ਨੇ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਹੈ ।ਇਸ ਤੋਂ ਇਲਾਵਾ ਗਾਇਕਾ ਪਰਵੀਨ ਭਾਰਟਾ ਨੇ ਵੀ ਆਪਣਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਸਭਨਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ ।

Parveen Bharta,, image From instagram

ਹੋਰ ਪੜ੍ਹੋ : ਕਾਮੇਡੀਅਨ ਸੁਨੀਲ ਪਾਲ ਨੇ ਉਰਫ਼ੀ ਜਾਵੇਦ ‘ਤੇ ਸਾਧਿਆ ਨਿਸ਼ਾਨਾ, ਕਿਹਾ ‘ਅੰਗ ਪ੍ਰਦਰਸ਼ਨ ਚਾਰ ਦਿਨਾਂ ਦੀ ਸ਼ੌਹਰਤ ਹੋਵੇਗੀ ਹਾਸਲ’

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ‘ਚ ਵੀ ਖ਼ਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ‘ਤੇ ਗੁਰਦੁਆਰਾ ਸਾਹਿਬ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਆਯੋਜਨ ਕੀਤਾ ਗਿਆ ਹੈ । ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।

parveen bharta ,, image From parveen bharta song

ਸੰਗਤਾਂ ਦੇ ਲਈ ਜਗ੍ਹਾ ਜਗ੍ਹਾ ‘ਤੇ ਲੰਗਰ ਅਤੇ ਚਾਹ ਪਾਣੀ ਦਾ ਵੀ ਇੰਤਜ਼ਾਮ ਕੀਤੇ ਗਏ ਹਨ । ਵੱਖ ਵੱਖ ਥਾਵਾਂ ‘ਤੇ ਕੱਢੇ ਜਾ ਰਹੇ ਨਗਰ ਕੀਰਤਨ ‘ਚ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚ ਕੇ ਹਾਜ਼ਰੀ ਲਗਵਾ ਰਹੀਆਂ ਹਨ ।

 

View this post on Instagram

 

A post shared by Ranjit Bawa (@ranjitbawa)

You may also like