ਦੇਖੋ ਵੀਡੀਓ : ਸਿੰਗਾ ਦਾ ਨਵਾਂ ਗੀਤ ‘Teri Load Ve’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸਿੰਗਾ ਤੇ ਐਕਟਰੈੱਸ ਉਰਵਸ਼ੀ ਰੌਤੇਲਾ ਦੀ ਜੋੜੀ

Written by  Lajwinder kaur   |  February 12th 2021 02:15 PM  |  Updated: February 12th 2021 02:15 PM

ਦੇਖੋ ਵੀਡੀਓ : ਸਿੰਗਾ ਦਾ ਨਵਾਂ ਗੀਤ ‘Teri Load Ve’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸਿੰਗਾ ਤੇ ਐਕਟਰੈੱਸ ਉਰਵਸ਼ੀ ਰੌਤੇਲਾ ਦੀ ਜੋੜੀ

ਪੰਜਾਬੀ ਗਾਇਕ ਸਿੰਗਾ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਉਹ ਸੈਡ ਸੌਂਗ ‘ਤੇਰੀ ਲੋੜ ਵੇ’ (TERI LOAD VE) ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਨੇ । ਇਸ  ਗੀਤ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸੀ ।

urvashi rautela and singga

ਹੋਰ ਪੜ੍ਹੋ : ਧੀ ਰੋਜਸ ਕੌਰ ਨੇ ਕੀਤੀ ਪਾਪਾ ਜੱਸੀ ਗਿੱਲ ਦੇ ਸਿਰ ਦੀ ਮਾਲਿਸ਼, ਹਰ ਇੱਕ ਨੂੰ ਪਸੰਦ ਆ ਰਿਹਾ ਪਿਓ-ਧੀ ਦਾ ਇਹ ਅੰਦਾਜ਼,ਵਾਰ-ਵਾਰ ਦੇਖਿਆ ਜਾ ਰਿਹਾ ਇਹ ਵੀਡੀਓ

ਜੇ ਗੱਲ ਕਰੀਏ ਗਾਣੇ ਦੇ ਬੋਲ ਤੇ ਮਿਊਜ਼ਿਕ ਐਲਡੀ ਫਾਜ਼ਿਲਕਾ ਨੇ ਦਿੱਤੇ ਨੇ । ਟਰੂ ਮੇਕਰਜ਼ ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ । ਵੀਡੀਓ ‘ਚ ਸਿੰਗਾ ਤੇ ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੇ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ਇਸ ਗੀਤ ਨੂੰ ਸਿੰਗਾ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ ਜਿਸ ਨੂੰ ਪਿਆਰ ‘ਚ ਧੋਖਾ ਹਾਸਿਲ ਹੁੰਦਾ ਹੈ ।

inside image of singga latest pic

ਗਾਣੇ ਨੂੰ ਸਪੀਡ ਰਿਕਾਰਡਜ਼ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜੇ ਗੱਲ ਕਰੀਏ ਸਿੰਗਾ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਆਪਣੀ ਥਾਂ ਬਣਾ ਰਹੇ ਨੇ।

singa new song teri lodd ve

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network