ਸਿੰਗਾ ਦਾ ਨਵਾਂ ਗੀਤ ‘Chahat’ ਹੋਇਆ ਰਿਲੀਜ਼, ਦੇਖੋ ਵੀਡੀਓ

written by Lajwinder kaur | January 28, 2022

ਚੱਕਵੇਂ ਗੀਤ ਦੇ ਨਾਲ ਵਾਹ ਵਾਹੀ ਖੱਟਣ ਵਾਲੇ ਗਾਇਕ ਸਿੰਗਾ SINGGA ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਉਹ ਚਾਹਤ (Chahat) ਟਾਈਟਲ ਹੇਠ ਸੈਡ ਸੌਂਗ ਲੈ ਕੇ ਆਏ ਨੇ। ਇਸ ਗੀਤ ਚ ਦਿਖਾਇਆ ਗਿਆ ਹੈ ਕਿਵੇਂ ਨਸ਼ਾ ਇੱਕ ਹੱਸਦੇ-ਵੱਸਦੇ ਘਰ ਨੂੰ ਉਜਾੜ ਦਿੰਦਾ ਹੈ।

ਹੋਰ ਪੜ੍ਹੋ : ਲਓ ਜੀ ਇੱਕ ਹੋਰ ਪੰਜਾਬੀ ਸਿੰਗਰ ਸੁੱਖੀ ਮਿਊਜ਼ਿਕਲ ਡੌਕਟਰਜ਼ ਨੂੰ ਮਿਲਿਆ ਦੁਬਈ ਦਾ ਗੋਲਡਨ ਵੀਜ਼ਾ, ਪੋਸਟ ਪਾ ਕੇ ਸਾਂਝੀ ਕੀਤੀ ਖੁਸ਼ੀ

singer singga

ਇਸ ਗੀਤ ਦੇ ਬੋਲ Deep Allachouria ਨੇ ਲਿਖੇ ਨੇ ਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਗਾਣੇ ਦੇ ਮਿਊਜ਼ਿਕ ਵੀਡੀਓ ਚ ਸਿੰਗਾ ਤੇ ਮਾਡਲ ਈਸ਼ਾ ਸ਼ਰਮਾ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ। ਸਿੰਗਾ ਜੋ ਕਿ ਇੱਕ ਨਸ਼ੇੜੀ ਪਤੀ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆ ਰਹੇ ਨੇ। ਇਸ ਗਾਣੇ ਦਾ ਵੀਡੀਓ Jassi Ghotra (Binny Films) ਨੇ ਤਿਆਰ ਕੀਤਾ ਹੈ। ਇਸ ਗੀਤ ਨੂੰ Super Beats & Records ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ : ਪਿਆਰ ਦੇ ਹਸੀਨ ਸਫਰ ‘ਤੇ ਲੈ ਜਾ ਰਹੇ ਨੇ ਗਾਇਕ ਪ੍ਰਭ ਗਿੱਲ ਆਪਣੇ ਨਵੇਂ ਗੀਤ ‘ਸ਼ੁਕਰਗੁਜ਼ਾਰ’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

singga new song chahat released

ਜੇ ਗੱਲ ਕਰੀਏ ਸਿੰਗਾ ਦੇ ਵਰੰਕ ਫਰੰਟ ਦੀ ਤਾਂ ਉਹ ਇਸ ਸਾਲ ਫ਼ਿਲਮ ‘ਕਦੇ ਹਾਂ ਕਦੇ ਨਾ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਫ਼ਿਲਮ ਦੀ ਸਫਲਤਾ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਗਲੀ ਫ਼ਿਲਮ ‘ਉੱਚੀਆਂ ਉਡਾਰੀਆਂ’ ਦਾ ਵੀ ਐਲਾਨ ਕਰ ਦਿੱਤਾ ਹੈ। ਜਿਸ ਦੀ ਸ਼ੂਟਿੰਗ ਬਹੁਤ ਜਲਦ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਉਹ ਕਈ ਸੁਪਰ ਹਿੱਟ ਗੀਤ ਜਿਵੇਂ ‘ਬਾਪੂ ਨਾਲ ਪਿਆਰ’, ਦਿਲ ਮੁਟਿਆਰ ਦਾ, ਜੱਟ ਦੀ ਕਲਿੱਪ, ਯਾਰ ਜੱਟ ਦੇ, ਜੱਟ ਦੀ ਈਗੋ, ਫੋਟੋ ਵਰਗੇ ਕਈ ਹਿੱਟ ਗੀਤ ਸ਼ਾਮਿਲ ਹਨ। ਸਿੰਗਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਪਿੱਛੇ ਜਿਹੇ ਉਨ੍ਹਾਂ ਨੇ ਨਵੀਂ ਕਾਰ ਲਈ ਹੈ, ਜਿਸ ਦੀ ਖੁਸ਼ੀ ਵੀ ਉਨ੍ਹਾਂ ਨੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਸੀ।

You may also like