ਸਿੰਗਾ ਨੇ ਫੈਨਜ਼ ਦੇ ਨਾਲ ਸਾਂਝਾ ਕੀਤਾ ਆਪਣੇ ਨਵੇਂ ਆਉਣ ਵਾਲੇ ਗੀਤ 'CHAHAT' ਦਾ ਪੋਸਟਰ

written by Lajwinder kaur | January 23, 2022

ਪੰਜਾਬੀ ਗਾਇਕ ਸਿੰਗਾ (Singga) ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਲਈ ਤਿਆਰ ਨੇ। ਜੀ ਹਾਂ ਹਾਲ ਹੀ ਚ ਉਹ ਰਾਤਾਂ ਤੇਰੀਆਂ  (Raatan Teriyan) ਟਾਈਟਲ ਹੇਠ ਸੈਡ ਸੌਂਗ ਲੈ ਕੇ ਆਏ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲਿਆ ਹੈ। ਹਾਲ ਹੀ ਚ ਸਿੰਗਾ ਨੇ ਆਪਣੇ ਇੱਕ ਹੋਰ ਗੀਤ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਉਨ੍ਹਾਂ ਨੇ ਚਾਹਤ CHAHAT ਫਰਸਟ ਲੁੱਕ ਪੋਸਟਰ ਸ਼ੇਅਰ ਸਾਂਝਾ ਕਰ ਦਿੱਤਾ ਹੈ।

ਹੋਰ ਪੜ੍ਹੋ :ਜੌਰਡਨ ਸੰਧੂ ਦੇ ਵੈਡਿੰਗ ਰਿਸ਼ੈਪਸ਼ਨ ਪਾਰਟੀ ਦੀ ਵੀਡੀਓ ਆਈ ਸਾਹਮਣੇ, ਸਤਿੰਦਰ ਸਰਤਾਜ ਤੋਂ ਲੈ ਕੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਕੀਤੀ ਸ਼ਿਰਕਤ

singer singga

ਇਸ ਗੀਤ ਦੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਇਹ ਗੀਤ ਜਲਦ ਆ ਰਿਹਾ ਹੈ। ਸਿੰਗਾ ਜੋ ਕਿ ਵਧੀਆ ਗਾਇਕ ਹੋਣ ਦੇ ਨਾਲ ਵਧੀਆ ਗੀਤਕਾਰ ਵੀ ਨੇ। ਪਰ ਉਹ ਆਪਣੇ ਲਿਖੇ ਗੀਤਾਂ ਤੋਂ ਇਲਾਵਾ ਦੂਜੇ ਹੋਰ ਗੀਤਕਾਰਾਂ ਦੇ ਗੀਤ ਵੀ ਬਹੁਤ ਹੀ ਚਾਅ ਦੇ ਨਾਲ ਗਾਉਂਦੇ ਨੇ। ਇਸ ਵਾਰ ਉਹ Deep Allachouria ਦੀ ਕਲਮ 'ਚੋਂ ਨਿਕਲੇ ਗੀਤ ਨੂੰ ਗਾਉਂਦੇ ਹੋਏ ਨਜ਼ਰ ਆਉਣਗੇ। ਇਸ ਗੀਤ ਚ ਮਿਊਜ਼ਿਕ ਹੋਵੇਗਾ ਗੁਰਮੀਤ ਸਿੰਘ ਦਾ। ਮਾਡਲ ਇਸ਼ਾ ਸ਼ਰਮਾ ਗੀਤ ਚ ਫੀਚਰਿੰਗ ਕਰਦੀ ਹੋਈ ਨਜ਼ਰ ਆਵੇਗੀ।

ਹੋਰ ਪੜ੍ਹੋ : ‘Dil ka gehna’ ਗੀਤ ਦਾ ਫਰਸਟ ਲੁੱਕ ਆਇਆ ਸਾਹਮਣੇ, ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਪਰਮੀਸ਼ ਵਰਮਾ ਤੇ ਗੌਹਰ ਖ਼ਾਨ

singga new song raatan teriyan on trending

ਜੇ ਗੱਲ ਕਰੀਏ ਸਿੰਗਾ ਦੇ ਵਰੰਕ ਫਰੰਟ ਦੀ ਤਾਂ ਉਹ ਇਸ ਸਾਲ ਫ਼ਿਲਮ ‘ਕਦੇ ਹਾਂ ਕਦੇ ਨਾ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਫ਼ਿਲਮ ਦੀ ਸਫਲਤਾ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਗਲੀ ਫ਼ਿਲਮ ‘ਉੱਚੀਆਂ ਉਡਾਰੀਆਂ’ ਦਾ ਵੀ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਹ ਕਈ ਸੁਪਰ ਹਿੱਟ ਗੀਤ ਜਿਵੇਂ ‘ਬਾਪੂ ਨਾਲ ਪਿਆਰ’, ਦਿਲ ਮੁਟਿਆਰ ਦਾ, ਜੱਟ ਦੀ ਕਲਿੱਪ, ਯਾਰ ਜੱਟ ਦੇ, ਜੱਟ ਦੀ ਈਗੋ, ਫੋਟੋ ਵਰਗੇ ਕਈ ਹਿੱਟ ਗੀਤ ਸ਼ਾਮਿਲ ਹਨ।

 

 

View this post on Instagram

 

A post shared by SINGGA SINGGA (@singga_official)

 

You may also like