ਸਿੱਪੀ ਗਿੱਲ ਦੀਪ ਸਿੱਧੂ ਦੀ ਮਾਂ ਦੇ ਨਾਲ ਆਏ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ
ਸਿੱਪੀ ਗਿੱਲ ਦੀਪ ਸਿੱਧੂ ਦੀ ਮਾਂ ਦੇ ਨਾਲ ਆਏ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ
ਸਿੱਪੀ ਗਿੱਲ (Sippy Gill) ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਗਾਇਕ ਮਰਹੂਮ ਅਦਾਕਾਰ ਦੀਪ ਸਿੱਧੂ (Deep Sidhu) ਦੀ ਮਾਂ (Mother) ਦੇ ਨਾਲ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਸੋਨੂੰ ਸੂਦ ਨੇ ਘੇਰੇ ਅਕਸ਼ੇ ਦੇ ਦੋਸਤ, ਤੰਬਾਕੂ ਖਾਣ ‘ਤੇ ਇਸ ਤਰ੍ਹਾਂ ਲਗਾਈ ਕਲਾਸ, ਵੇਖੋ ਵੀਡੀਓ
ਇਹ ਤਸਵੀਰਾਂ ਕਿਸੇ ਵਿਆਹ ਸਮਾਰੋਹ ਦੀਆਂ ਲੱਗ ਰਹੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਇੰਸਟੈਂਟ ਪਾਲੀਵੁੱਡ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ । ਦੱਸ ਦਈਏ ਕਿ ਦੀਪ ਸਿੱਧੂ ਦਾ ਦਿਹਾਂਤ ਇੱਕ ਸੜਕ ਹਾਦਸੇ ‘ਚ ਹੋ ਗਿਆ ਸੀ ।

ਹੋਰ ਪੜ੍ਹੋ : ਬਾਣੀ ਸੰਧੂ ਨੇ ਸਾਂਝੀਆਂ ਕੀਤੀਆਂ ਭਾਬੀ ਦੇ ਨਾਲ ਤਸਵੀਰਾਂ, ਪ੍ਰਸ਼ੰਸਕਾਂ ਨੇ ਦਿੱਤੀ ਗਾਇਕਾ ਨੂੰ ਵਧਾਈ
ਜਿਸ ਤੋਂ ਬਾਅਦ ਉਨ੍ਹਾਂ ਦੀ ਖ਼ਾਸ ਦੋਸਤ ਰੀਨਾ ਰਾਏ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸਾਂਝੇ ਕਰਕੇ ਉਨ੍ਹਾਂ ਨੂੰ ਯਾਦ ਕਰਦੀ ਰਹਿੰਦੀ ਹੈ । ਦੀਪ ਸਿੱਧੂ ਨੇ ਬਹੁਤ ਹੀ ਛੋਟੀ ਜਿਹੀ ਉਮਰ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ ।ਸਿੱਪੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।
image From instagram
ਉਹ ਗੀਤਾਂ ਦੇ ਨਾਲ ਨਾਲ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਦਿਖਾਈ ਦੇਣਗੇ । ਸੋਸ਼ਲ ਮੀਡੀਆ ‘ਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
