ਸਿੱਪੀ ਗਿੱਲ ਦਾ ਨਵਾਂ ਗੀਤ ‘ਜੱਟੀ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ
ਪੰਜਾਬੀ ਗਾਇਕ ਸਿੱਪੀ ਗਿੱਲ ਜੋ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ‘ਜੱਟੀ’ ਟਾਈਟਲ ਹੇਠ ਉਹ ਆਪਣਾ ਨਵਾਂ ਗੀਤ ਲੈ ਕੇ ਆਏ ਨੇ । ਗੀਤ ਨੂੰ ਰਿਲੀਜ਼ ਹੋਏ ਕੁਝ ਹੀ ਸਮਾਂ ਹੋਇਆ ਹੈ ਤੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ ।
‘ਜੱਟੀ’ ਗੀਤ ਨੂੰ ਸਿੱਪੀ ਗਿੱਲ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਦੇ ਬੋਲ ਲਾਲੀ ਮੁੰਡੀ (LALLY MUNDI) ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ MANNA MUSIC ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਬੀ ਟੂਗੇਦਰਸ ਨੇ ਦਿੱਤਾ ਹੈ । ਇਸ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸਿੱਪੀ ਗਿੱਲ ਤੇ ਪੰਜਾਬੀ ਮਾਡਲ ਗਿੰਨੀ ਕਪੂਰ । ਚੱਕਵੀਂ ਬੀਟ ਵਾਲਾ ਇਹ ਸੌਂਗ Royal Music Gang ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।
ਜੇ ਗੱਲ ਕਰੀਏ ਸਿੱਪੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਜਲਦ ‘ਮਰਜਾਣੇ’ ਟਾਈਟਲ ਹੇਠ ਬਣ ਰਹੀ ਫ਼ਿਲਮ ‘ਚ ਲੀਡ ਰੋਲ ਨਿਭਾਉਂਦੇ ਹੋਏ ਨਜ਼ਰ ਆਉਣਗੇ । ਇਹ ਫ਼ਿਲਮ 10 ਜੁਲਾਈ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣ ਜਾਵੇਗੀ ।