ਸਿੱਪੀ ਗਿੱਲ ਦੇ ਨਵੇਂ ਗੀਤ ‘ਬੱਬਰ ਸ਼ੇਰ’ ਦਾ ਟੀਜ਼ਰ ਹੋਇਆ ਰਿਲੀਜ਼

Reported by: PTC Punjabi Desk | Edited by: Shaminder  |  November 03rd 2020 06:42 PM |  Updated: November 03rd 2020 06:42 PM

ਸਿੱਪੀ ਗਿੱਲ ਦੇ ਨਵੇਂ ਗੀਤ ‘ਬੱਬਰ ਸ਼ੇਰ’ ਦਾ ਟੀਜ਼ਰ ਹੋਇਆ ਰਿਲੀਜ਼

ਸਿੱਪੀ ਗਿੱਲ ਦੇ ਗੀਤ ‘ਬੱਬਰ ਸ਼ੇਰ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਸੁੱਲਖਣ ਚੀਮਾ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਦਿੱਤਾ ਹੈ ਪਰੂਫ ਨੇ । ਪੂਰਾ ਗੀਤ 6 ਨਵੰਬਰ ਨੂੰ ਰਿਲੀਜ਼ ਹੋਵੇਗਾ ।

sippy Gill

 

ਇਸ ਗੀਤ ਦਾ ਜਿਸ ਤਰ੍ਹਾਂ ਟੀਜ਼ਰ ਹੈ ਉਸ ਤੋਂ ਲੱਗਦਾ ਹੈ ਕਿ ਇਸ ਗੀਤ ‘ਚ ਅਜਿਹੇ ਰੌਅਬਦਾਰ ਗੱਭਰੂ ਦੀ ਗੱਲ ਕੀਤੀ ਗਈ ਹੈ ਜੋ ਕਿ ਅੱਜ ਕੱਲ੍ਹ ਦੇ ਜ਼ਮਾਨੇ ਦੇ ਲੋਕਾਂ ਅਤੇ ਆਪਣੇ ਵਿਰੋਧੀਆਂ ਨੂੰ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦਾ ਹੈ ।

ਹੋਰ ਪੜ੍ਹੋ : ਗਾਇਕ ਸਿੱਪੀ ਗਿੱਲ ਨੇ ਮਨਾਇਆ ਬੇਟਾ ਜੁਝਾਰ ਦਾ ਪਹਿਲਾ ਜਨਮ ਦਿਨ, ਵਾਇਰਲ ਹੋਈਆਂ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ

sippy Gill song Babbar sher

ਇਸ ਗੀਤ ‘ਚ ਅਜੋਕੇ ਸਮੇਂ ਦੇ ਲੋਕਾਂ ਦੀ ਸੋਚ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਅੱਜ ਕੱਲ੍ਹ ਲੋਕ ਸਿੱਧੀ ਤਰ੍ਹਾਂ ਨਹੀਂ ਸਮਝਦੇ ਅਤੇ ਉਨ੍ਹਾਂ ਨੂੰ ਹੋਰ ਤਰੀਕੇ ਦੇ ਨਾਲ ਸਮਝਾਉਣਾ ਪੈਂਦਾ ਹੈ ।

sippy Gill

ਸਿੱਪੀ ਗੀਤ ਦੇ ਇਸ ਨਵੇਂ ਗੀਤ ਦੇ ਟੀਜ਼ਰ ਨੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਐਕਸਾਈਟਮੈਂਟ ਨੂੰ ਹੋਰ ਵੀ ਜ਼ਿਆਦਾ ਵਧਾ ਦਿੱਤਾ ਹੈ ।ਹੁਣ ਪੂਰਾ ਗੀਤ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਸਰੋਤਿਆਂ ਨੂੰ ਇਹ ਗੀਤ ਕਿੰਨਾ ਕੁ ਪਸੰਦ ਆਉਂਦਾ ਹੈ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network