ਸਿੱਪੀ ਗਿੱਲ ਦਾ ਗੀਤ ‘ਬੱਬਰ ਸ਼ੇਰ’ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

Written by  Shaminder   |  November 06th 2020 12:28 PM  |  Updated: November 06th 2020 12:33 PM

ਸਿੱਪੀ ਗਿੱਲ ਦਾ ਗੀਤ ‘ਬੱਬਰ ਸ਼ੇਰ’ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਸਿੱਪੀ ਗਿੱਲ ਦਾ ਨਵਾਂ ਗੀਤ ‘ਬੱਬਰ ਸ਼ੇਰ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਸੁਲੱਖਣ ਚੀਮਾ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਪਰੂਫ ਨੇ । ਇਸ ਗੀਤ ‘ਚ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਗਲਤ ਕੰਮ ਕਰਨ ਦਾ ਨਤੀਜਾ ਗਲਤ ਹੀ ਹੁੰਦਾ ਹੈ ਅਤੇ ਇਸ ਦਾ ਅੰਜਾਮ ਭੁਗਤਣਾ ਪੈਂਦਾ ਹੈ ।

sippy

ਇਸ ਗੀਤ ‘ਚ ਅਜਿਹੇ ਰੌਅਬਦਾਰ ਗੱਭਰੂ ਦੀ ਗੱਲ ਕੀਤੀ ਗਈ ਹੈ ਜੋ ਕਿ ਅੱਜ ਕੱਲ੍ਹ ਦੇ ਜ਼ਮਾਨੇ ਦੇ ਲੋਕਾਂ ਅਤੇ ਆਪਣੇ ਵਿਰੋਧੀਆਂ ਨੂੰ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦਾ ਹੈ ।

ਹੋਰ ਪੜ੍ਹੋ : ਪੰਜਾਬੀ ਸਿਤਾਰਿਆਂ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਲਿਆ ਵੱਡਾ ਫੈਸਲਾ, ਮੀਟਿੰਗ ਵਿੱਚ ਸਿੱਪੀ ਗਿੱਲ, ਹਰਫ ਚੀਮਾ, ਰੁਪਿੰਦਰ ਹਾਂਡਾ ਸਮੇਤ ਕਈ ਗਾਇਕ ਹੋਏ ਸ਼ਾਮਿਲ

sippy

ਇਸ ਗੀਤ ‘ਚ ਅਜੋਕੇ ਸਮੇਂ ਦੇ ਲੋਕਾਂ ਦੀ ਸੋਚ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਅੱਜ ਕੱਲ੍ਹ ਲੋਕ ਸਿੱਧੀ ਤਰ੍ਹਾਂ ਨਹੀਂ ਸਮਝਦੇ ਅਤੇ ਉਨ੍ਹਾਂ ਨੂੰ ਹੋਰ ਤਰੀਕੇ ਦੇ ਨਾਲ ਸਮਝਾਉਣਾ ਪੈਂਦਾ ਹੈ ।

sippy

ਸਰੋਤਿਆਂ ਨੂੰ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ । ਕੁਝ ਦਿਨ ਪਹਿਲਾਂ ਹੀ ਸਿੱਪੀ ਗਿੱਲ ਨੇ ਇਸ ਗੀਤ ਦਾ ਟੀਜ਼ਰ ਸਾਂਝਾ ਕੀਤਾ ਸੀ ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network