ਵਿਆਹ ‘ਚ ਲੱਗੇ ਕਿਸਾਨਾਂ ਦੇ ਸਮਰਥਨ ‘ਚ ਨਾਅਰੇ, ਵੀਡੀਓ ਵਾਇਰਲ

written by Shaminder | February 27, 2021

ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ । ਕਿਸਾਨ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਪਰ ਸਰਕਾਰ ਨੇ ਹਾਲੇ ਤੱਕ ਕਿਸਾਨਾਂ ਦੀਆਂ ਮੰਗਾਂ ‘ਤੇ ਕੋਈ ਵੀ ਵਿਚਾਰ ਨਹੀਂ ਕੀਤਾ ।ਕਿਸਾਨਾਂ ਨੂੰ ਜਿੱਥੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਆਪਣਾ ਪੂਰਾ ਸਮਰਥਨ ਦੇ ਰਹੇ ਹਨ ।

wedding Image from pakke_canadawale's instagram
ਹੋਰ ਪੜ੍ਹੋ : ਗੁਰੂ ਰੰਧਾਵਾ ਅਤੇ ਨੇਹਾ ਕੱਕੜ ਲੈ ਕੇ ਆ ਰਹੇ ਹਨ ਨਵਾਂ ਗਾਣਾ, ਤਸਵੀਰ ਸਾਂਝੀ ਕਰਕੇ ਦਿੱਤੀ ਜਾਣਕਾਰੀ
wedding Image from pakke_canadawale's instagram
ਉੱਥੇ ਹੀ ਲੋਕਾਂ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ।ਸੋਸ਼ਲ ਮੀਡੀਆ ‘ਤੇ ਕਿਸਾਨਾਂ ਨੂੰ ਸਮਰਥਨ ਕਰਦਾ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ । ਜਿਸ ਨੂੰ ਪੱਕੇ ਕੈਨੇਡਾ ਵਾਲੇ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਗਿਆ ਹੈ ।ਇਹ ਵੀਡੀਓ ਕਿਸੇ ਵਿਆਹ ਸਮਾਗਮ ਦਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੁੜੀਆਂ ਰਿਬਨ ਕਟਾਈ ਦੀ ਰਸਮ ਕਰ ਰਹੀਆਂ ਹਨ । Farmers ਇਸ ਦੌਰਾਨ ਜਦੋਂ ਉਹ ਰਿਬਨ ਕਟਵਾਉਣ ਲੱਗਦੀਆਂ ਹਨ ਤਾਂ ਦੂਜੇ ਪਾਸਿਓਂ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲੱਗਦੇ ਹਨ । ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਕਿਸਾਨਾਂ ਦੇ ਸਮਰਥਨ ‘ਚ ਨਾਅਰੇਬਾਜ਼ੀ ਸ਼ੁਰੂ ਹੋ ਜਾਂਦੀ ਹੈ ।

0 Comments
0

You may also like