ਗਿੱਪੀ ਗਰੇਵਾਲ ਤੇ ਜੈਜ਼ੀ ਬੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਫ਼ਿਲਮ ‘Snowman’ ਦਾ ਪਹਿਲਾ ਗੀਤ, ਨੀਰੂ ਬਾਜਵਾ ਬਿਖੇਰ ਰਹੀ ਹੈ ਆਪਣੀਆਂ ਅਦਾਵਾਂ

written by Lajwinder kaur | November 13, 2022 09:06pm

Snowman movie: ਨੀਰੂ ਬਾਜਵਾ, ਜੈਜ਼ੀ ਬੀ ਤੇ ਰਾਣਾ ਰਣਬੀਰ ਸਟਾਰਰ ਫ਼ਿਲਮ ਸਨੋਅਮੈਨ ਜੋ ਕਿ ਬਹੁਤ ਜਲਦ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ। ਅਜਿਹੇ ‘ਚ ਟੀਜ਼ਰ ਤੋਂ ਬਾਅਦ ਫ਼ਿਲਮ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। 'ਜੱਟ ਬੋਲਦੇ' ਟਾਈਟਲ ਹੇਠ ਰਿਲੀਜ਼ ਹੋਇਆ ਇਹ ਗੀਤ ਬੀਟ ਜ਼ੌਨਰ ਵਾਲਾ ਹੈ।

ਹੋਰ ਪੜ੍ਹੋ: ਜਾਣੋ ਕੀ ਹੈ ਏਅਰਪੋਰਟ 'ਤੇ ਸ਼ਾਹਰੁਖ ਖ਼ਾਨ ਨੂੰ ਰੋਕਣ ਵਾਲੇ ਮਾਮਲੇ ਦਾ ਸੱਚ! ਨਹੀਂ ਵਸੂਲਿਆ ਗਿਆ ਕੋਈ ਜੁਰਮਾਨਾ

gippy garewal and jazzy b image source: instagram 

ਜੇ ਗੱਲ ਕਰੀਏ ਗਾਣੇ ਦੇ ਵੀਡੀਓ ਦੀ ਤਾਂ ਉਸ ਵਿੱਚ ਗਿੱਪੀ ਗਰੇਵਾਲ, ਜੈਜ਼ੀ ਬੀ ਤੋਂ ਇਲਾਵਾ ਨੀਰੂ ਬਾਜਵਾ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ, ਜੈਜ਼ੀ ਬੀ ਅਤੇ ਮਨਪ੍ਰੀਤ ਹੰਸ ਨੇ ਮਿਲਕੇ ਗਾਇਆ ਹੈ। ਹੈਪੀ ਰਾਏਕੋਟੀ ਵੱਲੋਂ ਗੀਤ ਦੇ ਬੋਲ ਲਿਖੇ ਗਏ ਹਨ ਅਤੇ ਮਿਊਜ਼ਿਕ ਭਿੰਦਾ ਔਜਲਾ ਨੇ  ਦਿੱਤਾ ਹੈ। ਹੈਰੀ ਚਾਹਲ ਵੱਲੋਂ ਇਸ ਮਿਊਜ਼ਿਕ ਵੀਡੀਓ ਨੂੰ ਤਿਆਰ ਕੀਤਾ ਹੈ। ਸਾਗਾ ਹਿੱਟਸ ਦੇ ਲੇਬਲ ਹੇਠ ਇਹ ਗੀਤ ਰਿਲੀਜ਼ ਹੋਇਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

neeru bajwa image source: instagram

ਜੇ ਗੱਲ ਕਰੀਏ ਇਸ ਫ਼ਿਲਮ ਦਾ ਨਾਂਅ ਵੀ ਬਹੁਤ ਹੀ ਦਿਲਚਸਪ ਹੈ । ਜਿਸ ਕਰਕੇ ਦਰਸ਼ਕ ਵੀ ਇਸ ਫ਼ਿਲਮ ਨੂੰ ਲੈ ਕੇ ਬਹੁਤ ਉਤਸੁਕ ਨੇ। ਇਸ ਫ਼ਿਲਮ ‘ਚ ਨੀਰੂ ਬਾਜਵਾ ਦੇ ਨਾਲ ਜੈਜ਼ੀ ਬੀ, ਰਾਣਾ ਰਣਬੀਰ, ਅਰਸ਼ੀ ਖਟਕਰ ਨਜ਼ਰ ਆਉਣਗੇ। ਇਸ ਫ਼ਿਲਮ ਦਾ ਸਾਰਾ ਸ਼ੂਟ ਕੈਨੇਡਾ ‘ਚ ਹੋਇਆ ਹੈ।

inside image of sonaman image source: instagram

‘ਸਨੋਅਮੈਨ’ ਫ਼ਿਲਮ ਨੂੰ ਰਾਣਾ ਰਣਬੀਰ ਨੇ ਹੀ ਲਿਖਿਆ ਹੈ ਅਤੇ ਡਾਇਰੈਕਟ ਵੀ ਕੀਤਾ ਹੈ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਅਮਨ ਖਟਕਰ ਪ੍ਰੋਡਿਊਸ ਕਰ ਰਹੇ ਹਨ। ਹੁਣ ਇਹ ਫ਼ਿਲਮ 2 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

You may also like