'ਸਹੁਰਿਆਂ ਦਾ ਪਿੰਡ ਆ ਗਿਆ' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਕਰੇਗੀ ਦਰਸ਼ਕਾਂ ਦਾ ਮਨੋਰੰਜਨ

Written by  Lajwinder kaur   |  December 19th 2019 05:39 PM  |  Updated: December 19th 2019 05:39 PM

'ਸਹੁਰਿਆਂ ਦਾ ਪਿੰਡ ਆ ਗਿਆ' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਕਰੇਗੀ ਦਰਸ਼ਕਾਂ ਦਾ ਮਨੋਰੰਜਨ

ਸਰਗੁਣ ਮਹਿਤਾ ਤੇ ਗੁਰਨਾਮ ਭੁੱਲਰ ਦੀ ਆਉਣ ਵਾਲੀ ਫ਼ਿਲਮ ਸਹੁਰਿਆਂ ਦਾ ਪਿੰਡ ਆ ਗਿਆ ਜਿਸਦੀ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ। ਜੀ ਹਾਂ ਸਰਗੁਣ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਸਹੁਰਿਆਂ ਦਾ ਪਿੰਡ ਆ ਗਿਆ #29 ਮਈ 2020’

ਹੋਰ ਵੇਖੋ:ਵਿਦੇਸ਼ੀਆਂ ਨੂੰ ਭੰਗੜਾ ਪਾਉਂਦੇ ਹੋਏ ਤਾਂ ਬਹੁਤ ਵਾਰੀ ਦੇਖਿਆ ਹੋਣਾ ਪਰ ਇਸ ਵਿਦੇਸ਼ੀ ਨੇ ਪੰਜਾਬੀ ਗਿੱਧਾ ਪਾ ਕੇ ਕਰਵਾਈ ਬੱਲੇ-ਬੱਲੇ, ਵੀਡੀਓ ਹੋ ਰਿਹਾ ਹੈ ਖੂਬ ਵਾਇਰਲ, ਦੇਖੋ ਵੀਡੀਓ

ਇਸ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਨਜ਼ਰ ਆਉਣਗੇ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ। ਇਸ ਫ਼ਿਲਮ ਦੀ ਕਹਾਣੀ ਲੇਖਕ ਤੇ ਅਦਾਕਾਰ ਅੰਬਰਦੀਪ ਸਿੰਘ ਨੇ ਲਿਖੀ ਹੈ ਤੇ ਕਸਸ਼ਿਤਿਜ ਚੌਧਰੀ ਵੱਲੋਂ ਡਾਇਰੈਕਟ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ਨੂੰ ਸ਼੍ਰੀ ਨਰੋਤਮ ਫ਼ਿਲਮਜ਼ ਦੇ ਬੈਨਰ ਹੇਠ ਬਣਾਇਆ ਜਾ ਰਿਹਾ ਹੈ।  ਨਿਰਦੇਸ਼ਕ ਕਸਸ਼ਿਤਿਜ ਚੌਧਰੀ ਦੀਆਂ ਇਸ ਤੋਂ ਪਹਿਲਾਂ ਫ਼ਿਲਮਾਈਆਂ ਮੂਵੀਜ਼ ਦੀ ਗੱਲ ਕਰੀਏ ਤਾਂ ਉਹ ਹੀਰ ਰਾਝਾਂ,  ਮਿਸਟਰ ਐਂਡ ਮਿਸਿਜ਼ 420 , ਮਿਸਟਰ ਐਂਡ ਮਿਸਿਜ਼ 420 ਰਿਟਰਨ, ਊੜਾ ਐੜਾ ਅਤੇ ਗੋਲਕ ਬੁਗਨੀ ਬੈਂਕ ‘ਤੇ ਬਟੂਆ ਵਰਗੀਆਂ ਸੁਪਰ ਹਿੱਟ ਫ਼ਿਲਮਾਂ ਪੰਜਾਬੀ ਫਿਲਮ ਜਗਤ ਦੀ ਝੋਲੀ ਪਾ ਚੁੱਕੇ ਹਨ।

ਜੇ ਗੱਲ ਕਰੀਏ ਸਰਗੁਣ ਮਹਿਤਾ ਤੇ ਗੁਰਨਾਮ ਭੁੱਲਰ ਦੀ ਕਮਿਸਟਰੀ ਦੀ ਤਾਂ ਉਹ ਦੋਵੇਂ ਇਸ ਤੋਂ ਪਹਿਲਾਂ ਸੁਰਖ਼ੀ ਬਿੰਦੀ ਟਾਈਟਲ ਹੇਠ ਆਈ ਫ਼ਿਲਮ ‘ਚ ਨਜ਼ਰ ਆਏ ਸਨ। ਦੋਵੇਂ ਦੀ ਜੋੜੀ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਦਿੱਤਾ ਗਿਆ ਸੀ। ਜਿਸਦੇ ਚੱਲਦੇ ਇਹ ਜੋੜੀ ਇੱਕ ਵਾਰ ਫਿਰ ਤੋਂ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ‘ਸਹੁਰਿਆਂ ਦਾ ਪਿੰਡ ਆ ਗਿਆ’ ਅਗਲੇ ਸਾਲ 29 ਮਈ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network