
ਸੋਨਾਕਸ਼ੀ ਸਿਨ੍ਹਾ (Sonakshi Sinha ) ਦੇ ਵੀਡੀਓਜ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ । ਇਨ੍ਹਾਂ ਵੀਡੀਓਜ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨਾਕਸ਼ੀ ਸਿਨ੍ਹਾ ਜਹਾਜ ‘ਚ ਬੈਠ ਕੇ ਕੁਝ ਖਾਂਦੇ ਹੋਏ ਦਿਖਾਈ ਦੇ ਰਹੇ ਹਨ । ਇਸ ਦੇ ਨਾਲ ਹੀ ਉਹ ਤਰ੍ਹਾਂ-ਤਰ੍ਹਾਂ ਦੇ ਮੂੰਹ ਵੀ ਬਨਾਉਂਦੀ ਹੋਈ ਦਿਖਾਈ ਦੇ ਰਹੀ ਹੈ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਦਿਹਾਂਤ ਕਾਰਨ ਐਮੀ ਵਿਰਕ ਨੇ ਮੁਲਤਵੀ ਕੀਤੀ ਫ਼ਿਲਮ ‘ਸ਼ੇਰ ਬੱਗਾ’ ਦੀ ਰਿਲੀਜ ਡੇਟ
ਇਸ ਵੀਡੀਓ ‘ਚ ਅਦਾਕਾਰਾ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਸੋਨਾਕਸ਼ੀ ਸਿਨ੍ਹਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ । ਉਸ ਨੇ ਸਲਮਾਨ ਖ਼ਾਨ ਦੇ ਨਾਲ ‘ਦਬੰਗ’, ‘ਅਕੀਰਾ’ ਸਮੇਤ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।

ਹੋਰ ਪੜ੍ਹੋ : ਜੌਰਡਨ ਸੰਧੂ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚੇ, ਸਿੱਧੂ ਮੂਸੇਵਾਲਾ ਦੀ ਮਾਂ ਨੂੰ ਮਿਲ ਕੇ ਹੋਏ ਭਾਵੁਕ
ਸੋਨਾਕਸ਼ੀ ਸਿਨ੍ਹਾ ਅਜਿਹੀ ਅਦਾਕਾਰਾ ਹੈ ਜਿਸ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਉਹ ਕਈ ਰਿਆਲਟੀ ਸ਼ੋਅ ‘ਚ ਵੀ ਦਿਖਾਈ ਦਿੰਦੀ ਹੈ । ਕੁਝ ਦਿਨ ਪਹਿਲਾਂ ਅਦਾਕਾਰਾ ਦੇ ਵਿਆਹ ਦੀਆਂ ਖ਼ਬਰਾਂ ਵੀ ਕਾਫੀ ਵਾਇਰਲ ਹੋਈਆਂ ਸਨ ਅਤੇ ਦੱਸਿਆ ਜਾ ਰਿਹਾ ਸੀ ਕਿ ਸੋਨਾਕਸ਼ੀ ਸਿਨ੍ਹਾ ਖ਼ਾਨ ਪਰਿਵਾਰ ‘ਚ ਵਿਆਹੀ ਜਾਵੇਗੀ ।

ਪਰ ਇਨ੍ਹਾਂ ਖ਼ਬਰਾਂ ਦਾ ਬਾਅਦ ‘ਚ ਖੰਡਨ ਕੀਤਾ ਗਿਆ ਸੀ ।ਸੋਨਾਕਸ਼ੀ ਸਿਨ੍ਹਾ ਦੇ ਬਾਰੇ ਖ਼ਬਰਾਂ ਆ ਰਹੀਆਂ ਹਨ ਕਿ ਉਹ ਜਹੀਰ ਇਕਬਾਲ ਦੇ ਨਾਲ ਰਿਲੇਸ਼ਨਸ਼ਿਪ ‘ਚ ਹੈ ਅਤੇ ਖਬਰਾਂ ਇਹ ਵੀ ਹਨ ਕਿ ਦੋਵਾਂ ਨੇ ਇਸ ਰਿਸ਼ਤੇ ਨੂੰ ਜਗ ਜਾਹਿਰ ਵੀ ਕਰ ਦਿੱਤਾ ਹੈ ।ਸੋਨਾਕਸ਼ੀ ਸਿਨ੍ਹਾ ਅਤੇ ਜਹੀਰ ਇਕਬਾਲ ਦੇ ਇਸ ਰਿਸ਼ਤੇ ‘ਤੇ ਫੈਂਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਸੈਲੇਬਸ ਦੇ ਵੱਲੋਂ ਵੀ ਇਸ ‘ਤੇ ਖੂਬ ਪ੍ਰਤੀਕਰਮ ਆ ਰਹੇ ਹਨ ।
View this post on Instagram