
Sonakshi Sinha's first look film Nikita Roy And the Book of Darkness: ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਅਕਸਰ ਆਪਣੀ ਨਿੱਜੀ ਤੇ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਸੁਰਖੀਆਂ ਵਿ4ਚ ਰਹਿੰਦੀ ਹੈ। ਹੁਣ ਇਹ ਖਬਰਾਂ ਹਨ ਕਿ ਸੋਨਾਕਸ਼ੀ ਜਲਦ ਹੀ ਆਪਣੀ ਨਵੀਂ ਫਿਲਮ 'ਨਿਕਿਤਾ ਰਾਏ-ਐਂਡ ਦਿ ਬੁੱਕ ਆਫ ਡਾਰਕਨੇਸ' ਨਾਲ ਦਰਸ਼ਕਾਂ ਦੇ ਰੁਬਰੂ ਹੋਵੇਗੀ। ਹੁਣ ਇਸ ਫਿਲਮ ਤੋਂ ਸੋਨਾਕਸ਼ੀ ਦਾ ਫਰਸਟ ਲੁੱਕ ਸਾਹਮਣੇ ਆਇਆ ਹੈ।

ਬਾਲੀਵੁੱਡ ਦੀ 'ਦਬੰਗ' ਲੇਡੀ ਕਹੀ ਜਾਣ ਵਾਲੀ ਅਦਾਕਾਰਾ ਸੋਨਾਕਸ਼ੀ ਸਿਨਹਾ ਫਿਲਮ 'ਭੁਜ- ਦਿ ਪ੍ਰਾਈਡ ਆਫ ਇੰਡੀਆ' ਤੋਂ ਬਾਅਦ ਮੁੜ ਵੱਡੇ ਪਰਦੇ 'ਤੇ ਵਾਪਸੀ ਕਰ ਰਹੀ ਹੈ। ਅਦਾਕਾਰਾ ਦੀ ਨਵੀਂ ਫਿਲਮ 'ਨਿਕਿਤਾ ਰਾਏ- ਐਂਡ ਦਿ ਬੁੱਕ ਆਫ ਡਾਰਕਨੇਸ' ਦਾ ਪਹਿਲਾ ਲੁੱਕ ਰਿਲੀਜ਼ ਹੋ ਗਿਆ ਹੈ।
ਸੋਨਾਕਸ਼ੀ ਸਿਨਹਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਉਂਟ ਇਸ ਫਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ। ਸੋਨਾਕਸ਼ੀ ਨੇ ਦੱਸਿਆ ਕਿ ਉਸ ਦਾ ਭਰਾ ਕੁਸ਼ ਐੱਸ ਸਿਨਹਾ ਇਸ ਫਿਲਮ ਨੂੰ ਡਾਇਰੈਕਟ ਕਰ ਰਿਹਾ ਹੈ।

ਇਸ ਫਿਲਮ 'ਚ ਸੋਨਾਕਸ਼ੀ ਖੁਦ ਨਿਕਿਤਾ ਰਾਏ ਦਾ ਕਿਰਦਾਰ ਨਿਭਾਏਗੀ। ਇਸ ਫਿਲਮ ਦੀ ਸ਼ੂਟਿੰਗ ਅਜੇ ਸ਼ੁਰੂ ਨਹੀਂ ਹੋਈ ਹੈ। ਸੋਨਾਕਸ਼ੀ ਨੇ ਦੱਸਿਆ ਹੈ ਕਿ ਇਸ ਫਿਲਮ ਦੀ ਸ਼ੂਟਿੰਗ ਜਲਦ ਸ਼ੁਰੂ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਸੋਨਾਕਸ਼ੀ ਸਿਨਹਾ ਸਾਲ 2021 'ਚ ਰਿਲੀਜ਼ ਹੋਈ ਅਜੇ ਦੇਵਗਨ ਦੀ ਫਿਲਮ 'ਭੁਜ- ਦਿ ਪ੍ਰਾਈਡ ਆਫ ਇੰਡੀਆ' 'ਚ ਨਜ਼ਰ ਆਈ ਸੀ।
ਕੁਸ਼ ਦੀ ਗੱਲ ਕਰੀਏ ਤਾਂ ਉਹ ਅਦਾਕਾਰ ਸ਼ਤਰੂਘਨ ਸਿਨਹਾ ਦੇ ਛੋਟੇ ਬੇਟੇ ਹਨ। ਉਨ੍ਹਾਂ ਦੀ ਉਮਰ 39 ਸਾਲ ਹੈ। ਉਹ ਵਿਗਿਆਪਨ ਨਿਰਦੇਸ਼ਕ ਹਨ ਅਤੇ ਸਹਾਇਕ ਨਿਰਦੇਸ਼ਕ ਵਜੋਂ ਵੀ ਕੰਮ ਕਰ ਚੁੱਕੇ ਹਨ। ਬਤੌਰ ਨਿਰਦੇਸ਼ਕ ਫਿਲਮ 'ਨਿਕਿਤਾ ਰਾਏ' ਉਨ੍ਹਾਂ ਦੀ ਪਹਿਲੀ ਫਿਲਮ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਅਦਾਕਾਰ ਜ਼ਹੀਰ ਇਕਬਾਲ ਨਾਲ ਸੋਨਾਕਸ਼ੀ ਸਿਨਹਾ ਦਾ ਨਾਂ ਲਾਈਮਲਾਈਟ ਵਿੱਚ ਆਇਆ ਸੀ। ਇੱਥੋਂ ਤੱਕ ਕਿ ਦੋਵਾਂ ਦੀ ਮੰਗਣੀ ਦੀਆਂ ਗੱਲਾਂ ਵੀ ਹੋਣ ਲੱਗੀਆਂ ਸਨ, ਪਰ ਦੋਹਾਂ ਨੇ ਅਜੇ ਤੱਕ ਇਸ ਬਾਰੇ ਖੁੱਲ੍ਹ ਕੇ ਕੋਈ ਗੱਲ ਨਹੀਂ ਕੀਤੀ ਹੈ।
View this post on Instagram