ਸੋਨਾਲੀ ਫੋਗਾਟ ਕਤਲ ਕੇਸ: ਗੋਆ ਕਲੱਬ 'ਚੋਂ ਨਸ਼ੀਲੇ ਪਦਾਰਥ ਬਰਾਮਦ, 2 ਹੋਰ ਮੁਲਜ਼ਮ ਗ੍ਰਿਫ਼ਤਾਰ

written by Pushp Raj | August 27, 2022

Sonali Phogat Murder case: ਗੋਆ ਪੁਲਿਸ ਨੇ ਅਦਾਕਾਰਾ ਅਤੇ ਭਾਜਪਾ ਆਗੂ ਸੋਨਾਲੀ ਫੋਗਾਟ ਦੇ ਕਤਲ ਕੇਸ ਵਿੱਚ ਦੋ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਨੀਵਾਰ ਨੂੰ ਪੁਲਸ ਨੇ ਕਰਲੀ ਕਲੱਬ ਦੇ ਮਾਲਕ ਅਤੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਲੱਬ ਦੇ ਬਾਥਰੂਮ ਵਿੱਚੋਂ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

sonali phogat

ਮੀਡੀਆ ਰਿਪੋਰਟਸ ਮੁਤਾਬਕ ਪੁਲਿਸ ਨੇ ਇਸ ਮਾਮਲੇ 'ਚ ਪੁੱਛਗਿੱਛ ਦੇ ਆਧਾਰ 'ਤੇ ਸ਼ੁੱਕਰਵਾਰ ਨੂੰ ਸੋਨਾਲੀ ਦੇ ਪੀਏ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋਵਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਸ਼ਨੀਵਾਰ ਨੂੰ ਸੁਖਵਿੰਦਰ ਨੂੰ ਨਸ਼ਾ ਸਪਲਾਈ ਕਰਨ ਵਾਲੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ। ਸੁਧੀਰ ਸਾਂਗਵਾਨ ਅਤੇ ਸੁਖਵਿੰਦਰ 22 ਅਗਸਤ ਨੂੰ ਸੋਨਾਲੀ ਨਾਲ ਗੋਆ ਪਹੁੰਚੇ ਸਨ।

Image Source: Twitter

ਇਸ ਦੌਰਾਨ ਕਾਂਗਰਸ ਪਾਰਟੀ ਨੇ ਪੁਲਿਸ 'ਤੇ ਵੱਡਾ ਇਲਜ਼ਾਮ ਲਗਾਇਆ ਹੈ। ਗੋਆ 'ਚ ਵਿਰੋਧੀ ਧਿਰ ਦੇ ਨੇਤਾ ਮਾਈਕਲ ਲੋਬੋ ਨੇ ਕਿਹਾ, 'ਪੁਲਿਸ ਮਾਮਲੇ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੇ 'ਚ ਸੋਨਾਲੀ ਫੋਗਾਟ ਦੇ ਕਥਿਤ ਕਤਲ ਦੀ ਜਾਂਚ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਤੋਂ ਹੋਣੀ ਚਾਹੀਦੀ ਹੈ।ਦਰਅਸਲ ਸੋਨਾਲੀ ਫੋਗਾਟ ਦੀ ਮੰਗਲਵਾਰ ਨੂੰ ਗੋਆ 'ਚ ਰਹੱਸਮਈ ਹਾਲਾਤਾਂ 'ਚ ਮੌਤ ਹੋ ਗਈ।

ਮੀਡੀਆ ਰਿਪੋਰਟਸ ਦੇ ਮੁਤਾਬਕ ਸੋਨਾਲੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ, ਜਦੋਂ ਕਿ ਹੁਣ ਮ੍ਰਿਤਕ ਅਦਾਕਾਰਾ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਇਸ 'ਚ ਕਤਲ ਦਾ ਕੇਸ ਜੁੜ ਗਿਆ ਹੈ। ਪੋਸਟਮਾਰਟਮ ਰਿਪੋਰਟ ਮੁਤਾਬਕ ਅਦਾਕਾਰਾ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ। ਉਸ ਦੇ ਸਰੀਰ 'ਤੇ ਕਿਸੇ ਤਿੱਖੀ ਚੀਜ਼ ਨਾਲ ਕਈ ਵਾਰ ਕੀਤੇ ਗਏ ਸਨ। ਦੱਸ ਦੇਈਏ ਕਿ ਸੋਨਾਲੀ ਦੀ ਮੌਤ ਤੋਂ ਬਾਅਦ ਹੀ ਉਸ ਦੇ ਭਰਾ ਰਿੰਕੂ ਨੇ ਕਤਲ ਦਾ ਸ਼ੱਕ ਜਤਾਇਆ ਸੀ।

Sonali Phogat murder case: Accused confess of 'mixing obnoxious chemical into liquid and making her drink' Image Source: Twitter

ਹੋਰ ਪੜ੍ਹੋ: ਏਅਰਪੋਰਟ ਤੋਂ ਚੋਰੀ ਹੋਇਆ ਨਿਮਰਤ ਕੌਰ ਦਾ ਸਾਮਾਨ, ਅਦਾਕਾਰਾ ਨੇ ਏਅਰਲਾਈਨ ਕੰਪਨੀ ਨੂੰ ਲਾਈ ਫਟਕਾਰ

ਸੋਨਾਲੀ ਫੋਗਾਟ ਦਾ ਗੋਆ ਵਿੱਚ ਦਿਹਾਂਤ ਹੋ ਗਿਆ ਹੈ। ਜਦੋਂ ਤੱਕ ਅਭਿਨੇਤਰੀ ਨੂੰ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਅਦਾਕਾਰਾ ਦੀ ਮੌਤ ਹੋ ਚੁੱਕੀ ਸੀ। ਅਦਾਕਾਰਾ ਦੀ ਮੌਤ ਤੋਂ ਬਾਅਦ ਪੁਲਿਸ ਕੋਲ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਤੋਂ ਬਾਅਦ ਅਦਾਕਾਰਾ ਦੇ ਪੀਏ ਨੂੰ ਗੋਆ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਅਦਾਕਾਰਾ ਦੀ ਮੌਤ ਦੀ ਜਾਂਚ ਲਗਾਤਾਰ ਜਾਰੀ ਹੈ।

You may also like