
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਸੋਨਮ ਬਾਜਵਾ ਜੋ ਕਿ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ । ਉਨ੍ਹਾਂ ਨੇ ਪੰਜਾਬੀ ਸਿਨੇਮੇ ਨੂੰ ਕਈ ਬਿਹਤਰੀਨ ਫ਼ਿਲਮਾਂ ਦਿੱਤੀਆਂ ਨੇ । ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ ।
ਹੋਰ ਵੇਖੋ : ‘Dil Ko Karaar Aaya’ ਗੀਤ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸਿਧਾਰਥ ਸ਼ੁਕਲਾ ਤੇ ਨੇਹਾ ਸ਼ਰਮਾ ਦੀ ਰੋਮਾਂਟਿਕ ਕਮਿਸਟਰੀ ਉਨ੍ਹਾਂ ਨੇ ਆਪਣਾ ਇੱਕ ਵੀਡੀਓ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ । ਜਿਸ ‘ਚ ਉਹ ਕਾਲੇ ਰੰਗ ਦੇ ਭਾਰਤੀ ਪਹਿਰਾਵੇ ‘ਚ ਦਿਲਕਸ਼ ਨਜ਼ਰ ਆ ਰਹੇ ਨੇ । ਉਨ੍ਹਾਂ ਦੇ ਇਸ ਵੀਡੀਓ ‘ਚ ਹਿੰਦੀ ਗੀਤ ਸੁਣਨ ਨੂੰ ਮਿਲ ਰਿਹਾ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਅਜੇ ਤੱਕ ਦੋ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ ।

