ਸੋਨਮ ਬਾਜਵਾ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ, ਆਪਣੇ ਕੁੱਤੇ ਦੇ ਨਾਲ ਇਸ ਤਰ੍ਹਾਂ ਮਨਾਇਆ ਬਰਥਡੇ

written by Shaminder | August 17, 2022

ਸੋਨਮ ਬਾਜਵਾ (Sonam Bajwa) ਨੇ ਆਪਣੇ ਬਰਥਡੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੇ ਪਿਆਰੇ ਕੁੱਤੇ ਦੇ ਨਾਲ ਬਰਥਡੇ ਸੈਲੀਬ੍ਰੇਟ ਕਰਦੀ ਹੋਈ ਨਜ਼ਰ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨਮ ਬਾਜਵਾ ਆਪਣੇ ਕੁੱਤੇ ਦੇ ਨਾਲ ਕੇਕ ਕੱਟ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ।

sonam Bajwa image From instagram

ਹੋਰ ਪੜ੍ਹੋ : ਸੋਨਮ ਬਾਜਵਾ ਅਤੇ ਅਜੇ ਸਰਕਾਰੀਆ ਦੀ ਫ਼ਿਲਮ ‘ਜਿੰਦ ਮਾਹੀ’ ਦਾ ਟਾਈਟਲ ਟਰੈਕ ਹੋਇਆ ਰਿਲੀਜ਼

ਦੱਸ ਦਈਏ ਕਿ ਬੀਤੇ ਦਿਨ ਸੋਨਮ ਬਾਜਵਾ ਦਾ ਬਰਥਡੇ ਸੀ । ਆਪਣੇ ਜਨਮਦਿਨ ‘ਤੇ ਵਧਾਈ ਦੇਣ ਵਾਲੇ ਪ੍ਰਸ਼ੰਸਕਾਂ ਅਤੇ ਚਾਹੁਣ ਵਾਲਿਆਂ ਦਾ ਵੀ ਅਦਾਕਾਰਾ ਨੇ ਸ਼ੁਕਰੀਆ ਅਦਾ ਕੀਤਾ ਹੈ । ਸੋਨਮ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।

ਹੋਰ ਪੜ੍ਹੋ : ਫ਼ਿਲਮ ‘ਲਾਲ ਸਿੰਘ ਚੱਢਾ’ ਤੋਂ ਵਾਇਰਲ ਹੋਇਆ ਆਮਿਰ ਖ਼ਾਨ ਤੇ ਕਰੀਨਾ ਕਪੂਰ ਦੇ ਵਿਆਹ ਦਾ ਵੀਡੀਓ, ਆਮਿਰ ਖ਼ਾਨ ਦੀ ਸਰਦਾਰੀ ਲੁੱਕ ਨੇ ਕਰਵਾਈ ਅੱਤ

ਉਨ੍ਹਾਂ ਦੇ ਵੱਲੋਂ ਨਿਭਾਏ ਗਏ ਕਿਰਦਾਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ । ਸੋਨਮ ਬਾਜਵਾ ਅਦਾਕਾਰੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਬਤੌਰ ਏਅਰ ਹੋਸਟੈੱਸ ਕੰਮ ਕਰਦੀ ਸੀ । ਜਿਸ ਤੋਂ ਬਾਅਦ ਉਸ ਨੇ ਕਈ ਬਿਊਟੀ ਕਾਂਟੈਸਟ ‘ਚ ਵੀ ਹਿੱਸਾ ਲਿਆ ਸੀ ।

Image Source: Instagram

ਇੱਥੋਂ ਹੀ ਉਸ ਦੀ ਮਾਡਲਿੰਗ ਦੇ ਖੇਤਰ ‘ਚ ਐਂਟਰੀ ਹੋਈ ਅਤੇ ਉਸ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਸੀ । ਇਨ੍ਹੀਂ ਦਿਨੀਂ ਅਦਾਕਾਰਾ ਅਜੇ ਸਰਕਾਰੀਆ ਦੇ ਨਾਲ ਆਪਣੀ ਫ਼ਿਲਮ ‘ਜਿੰਦ ਮਾਹੀ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਤੋਂ ਪਹਿਲਾਂ ਅਜੇ ਦੇ ਨਾਲ ਉਹ ਫ਼ਿਲਮ ਅੜਬ ਮੁਟਿਆਰਾਂ ‘ਚ ਨਜ਼ਰ ਆਈ ਸੀ ।

 

View this post on Instagram

 

A post shared by Sonam Bajwa (@sonambajwa)

You may also like