
ਜਗਦੀਪ ਸਿੱਧੂ (Jagdeep Sidhu) ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਜੀ ਹਾਂ ਹਾਸਿਆਂ ਦੇ ਰੰਗਾਂ ਦੇ ਨਾਲ ਭਰਪੂਰ ਫੈਮਿਲੀ ਡਰਾਮਾ ਇਸ ਫ਼ਿਲਮ ‘ਚ ਅਦਾਕਾਰਾ ਸੋਨਮ ਬਾਜਵਾ, (Sonam Bajwa) ਤਾਨੀਆ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਫ਼ਿਲਮ ਦੀ ਕਹਾਣੀ ਜਗਦੀਪ ਸਿੱਧੂ ਦੇ ਵੱਲੋਂ ਲਿਖੀ ਗਈ ਹੈ।

ਹੋਰ ਪੜ੍ਹੋ : ਬੀਰ ਸਿੰਘ ਨੂੰ ਜਸਬੀਰ ਜੱਸੀ ਨੇ ਦਿੱਤੀ ਸ਼ਗਨ ਦੀ ਵਧਾਈ, ਤਸਵੀਰਾਂ ਕੀਤੀਆਂ ਸਾਂਝੀਆਂ
ਫ਼ਿਲਮ ‘ਚ ਸਰਦਾਰ ਸੋਹੀ, ਨਿਰਮਲ ਰਿਸ਼ੀ, ਰਾਏ ਮਨਵੀਰ, ਸੀਮਾ ਕੌਸ਼ਲ, ਗੁਰਪ੍ਰੀਤ ਭੰਗੂ ਸਣੇ ਹੋਰ ਕਈ ਕਲਾਕਾਰ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਣਗੇ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੋਨਮ ਬਾਜਵਾ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਉਹ ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਫਿੱਟ ਬੈਠਦੀ ਹੈ ।
ਹੋਰ ਪੜ੍ਹੋ : ਫ਼ਿਲਮ ਮੇਕਰ ਰਾਮ ਗੋਪਾਲ ਵਰਮਾ ਇੱਕ ਅਦਾਕਾਰਾ ਦੇ ਪੈਰਾਂ ਨੂੰ ਚੁੰਮਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਤਸਵੀਰਾਂ
ਉਸ ਦੀ ਫ਼ਿਲਮ ‘ਅੜਬ ਮੁਟਿਆਰਾਂ’, ‘ਗੁੱਡੀਆਂ ਪਟੋਲੇ’ ‘ਜਿੰਦ ਮਾਹੀ’ ਅਤੇ ‘ਸ਼ੇਰ ਬੱਗਾ’ ‘ਚ ਉਨ੍ਹਾਂ ਦੇ ਵੱਲੋਂ ਨਿਭਾਏ ਗਏ ਕਿਰਦਾਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਹੁਣ ਇਸ ਫ਼ਿਲਮ ‘ਚ ਉਨ੍ਹਾਂ ਦਾ ਕਿਰਦਾਰ ਕਿਸ ਤਰ੍ਹਾਂ ਦਾ ਹੋਵੇਗਾ।ਇਹ ਵੇਖਣ ਵਾਲੀ ਗੱਲ ਹੋਵੇਗੀ ।
ਇਸ ਤੋਂ ਇਲਾਵਾ ਅਦਾਕਾਰਾ ਤਾਨੀਆ ਨੇ ਵੀ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਉਸ ਦੀ ਫ਼ਿਲਮ ‘ਸੁਫ਼ਨਾ’ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਉਹ ਦਿਖਾਈ ਦੇ ਚੁੱਕੀ ਹੈ ।
View this post on Instagram