
Sonam Bajwa in black saree pics: ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਆਪਣੀ ਖੂਬਸੂਰਤੀ ਤੇ ਆਪਣੀ ਚੰਗੀ ਅਦਾਕਾਰੀ ਲਈ ਬੇਹੱਦ ਮਸ਼ਹੂਰ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੀ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕੀਤੀਆਂ ਹਨ, ਫੈਨਜ਼ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੀਆਂ ਹਨ।

ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ਵਿੱਚ ਸੋਨਮ ਬਾਜਵਾ ਕਾਲੇ ਰੰਗ ਦੀ ਖੂਬਸੂਰਤ ਸਾੜ੍ਹੀ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਵਾਲਾਂ ਦੀ ਪੋਨੀ ਬਣਾਈ ਹੋਈ ਹੈ। ਇਸ ਦੇ ਨਾਲ ਅਦਾਕਾਰਾ ਨੇ ਲਾਈਟ ਮੇਅਕਪ ਕੀਤੀ ਹੋਇਆ ਹੈ ਤੇ ਲੰਬੇ ਈਅਰਰਿੰਗਸ ਕੈਰੀ ਕੀਤੇ ਹੋਏ ਹਨ। ਸੋਨਮ ਵੱਖ-ਵੱਖ ਅੰਦਾਜ਼ 'ਚ ਪੋਜ਼ ਦਿੰਦੇ ਹੋਏ ਨਜ਼ਰ ਆ ਰਹੀ ਹੈ।
ਫੈਨਜ਼ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਜ਼ਿਆਦਾਤਰ ਫੈਨਜ਼ ਨੇ ਅਦਾਕਾਰਾ ਦੀਆਂ ਤਸਵੀਰਾਂ 'ਤੇ ਹਾਰਟ ਈਮੋਜੀ ਭੇਜੇ ਹਨ।

ਹੋਰ ਪੜ੍ਹੋ: ਰਿਤਿਕ ਰੌਸ਼ਨ ਦੇ ਜਨਮਦਿਨ 'ਤੇ ਗਰਲਫਰੈਂਡ ਸਬਾ ਨੇ ਸ਼ੇਅਰ ਕੀਤੀ ਪਿਆਰ ਭਰੀ ਪੋਸਟ, ਬੁਆਏਫ੍ਰੈਂਡ ਲਈ ਲਿਖਿਆ ਖ਼ਾਸ ਸੰਦੇਸ਼
ਦੱਸਣਯੋਗ ਹੈ ਕਿ ਸੋਨਮ ਬਾਜਵਾ ਨੇ ਹਾਲ ਹੀ 'ਚ 'ਕੈਰੀ ਆਨ ਜੱਟਾ 3' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਦੇ ਨਾਲ ਨਾਲ ਉਹ 'ਗੋਡੇ ਗੋਡੇ ਚਾਅ' ਫ਼ਿਲਮ ਦੀ ਸ਼ੂਟਿੰਗ 'ਚ ਬਿਜ਼ੀ ਹੈ। ਇਸ ਫ਼ਿਲਮ ਨੂੰ ਜਗਦੀਪ ਸਿੱਧੂ ਡਾਇਰੈਕਟ ਕਰ ਰਹੇ ਹਨ। ਇਸ ਤੋਂ ਇਲਾਵਾ ਸੋਨਮ 'ਦਿਲ ਦੀਆਂ ਗੱਲਾਂ 2' ਵੀ ਹੋਸਟ ਕਰਦੀ ਹੈ।
View this post on Instagram