ਸੋਨਮ ਕਪੂਰ ਅਤੇ ਆਨੰਦ ਅਹੂਜਾ ਆਪਣੇ ਹੋਣ ਵਾਲੇ ਬੱਚੇ ਨੂੰ ਲੈ ਕੇ ਹਨ ਬਹੁਤ ਉਤਸ਼ਾਹਿਤ, ਪ੍ਰੈਗਨੇਂਸੀ ਦੇ ਦੌਰਾਨ ਵੀ ਖੁਦ ਨੂੰ ਫਿੱਟ ਰੱਖਣ ਲਈ ਸੋਨਮ ਕਰ ਰਹੀ ਐਕਸਰਸਾਈਜ਼

written by Shaminder | July 08, 2022

ਸੋਨਮ ਕਪੂਰ (Sonam Kapoor) ਜਲਦ ਹੀ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ । ਆਪਣੇ ਪਹਿਲੇ ਬੱਚੇ ਨੂੰ ਲੈ ਕੇ ਦੋਵੇਂ ਜਣੇ ਬਹੁਤ ਹੀ ਜ਼ਿਆਦਾ ਉਤਸ਼ਾਹਿਤ ਹਨ । ਦੋਵਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਦੋਵੇਂ ਜਣੇ ਖੁਸ਼ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਸੋਨਮ ਕਪੂਰ ਦਾ ਇੱਕ ਹੋਰ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਆਪਣੇ ਘਰ ‘ਚ ਹੀ ਸਟ੍ਰੈਚਿੰਗ ਕਰਦੀ ਹੋਈ ਨਜ਼ਰ ਆ ਰਹੀ ਹੈ ।

Image Source: Instagram

ਹੋਰ ਪੜ੍ਹੋ : ਸੋਨਮ ਕਪੂਰ ਨੇ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਅਦਾਕਾਰਾ

ਇਸ ਵੀਡੀਓ ‘ਚ ਉਸ ਦੇ ਇਸ ਜਜ਼ਬੇ ਨੂੰ ਲੈ ਕੇ ਪ੍ਰਸ਼ੰਸਕਾਂ ਵੱਲੋਂ ਵੀ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਸੋਨਮ ਕਪੂਰ ਨੇ ਇਸ ਤੋਂ ਪਹਿਲਾਂ ਆਪਣੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ । ਇਨ੍ਹਾਂ ਤਸਵੀਰਾਂ ‘ਚ ਵੀ ਉਹ ਖੂਬ ਇਨਜੁਆਏ ਕਰਦੀ ਹੋਈ ਨਜ਼ਰ ਆਈ ਸੀ ।

ਹੋਰ ਪੜ੍ਹੋ :  ਪ੍ਰੈਗਨੇਂਟ ਸੋਨਮ ਕਪੂਰ ਨੇ ਸਾਂਝੀਆਂ ਕੀਤੀਆਂ ਪਤੀ ਦੇ ਨਾਲ ਖੁਬਸੂਰਤ ਤਸਵੀਰਾਂ

ਅਦਾਕਾਰਾ ਹੁਣ ਆਪਣੇ ਪਤੀ ਨਾਲ ਭਾਰਤ ਵਾਪਸ ਆ ਚੁੱਕੀ ਹੈ । ਕਿਉਂਕਿ ਦੋਵੇਂ ਚਾਹੁੰਦੇ ਹਨ ਕਿ ਉਨ੍ਹਾਂ ਦੇ ਪਹਿਲੇ ਬੱਚੇ ਦਾ ਜਨਮ ਭਾਰਤ ਦੀ ਧਰਤੀ ‘ਤੇ ਹੋਵੇ । ਸੋਨਮ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਆਪਣੇ ਫੈਸ਼ਨ ਸਟਾਈਲ ਦੇ ਲਈ ਬਾਲੀਵੁੱਡ ‘ਚ ਉਹ ਕਾਫੀ ਮਸ਼ਹੂਰ ਹੈ ।

sonam Kapoor-min image From instagram

ਉਸ ਨੇ ਕੁਝ ਸਾਲ ਪਹਿਲਾਂ ਦਿੱਲੀ ਦੇ ਬਿਜਨੇਸਮੈਨ ਆਨੰਦ ਅਹੁਜਾ ਦੇ ਨਾਲ ਵਿਆਹ ਕਰਵਾਇਆ ਸੀ । ਜਿਸ ਤੋਂ ਬਾਅਦ ਕਈ ਸਾਲ ਬਾਅਦ ਹੁਣ ਪਹਿਲੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ । ਸੋਨਮ ਤੋਂ ਇਲਾਵਾ ਉਸਦੀ ਇੱਕ ਛੋਟੀ ਭੈਣ ਵੀ ਹੈ । ਜਿਸ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ ।

 

View this post on Instagram

 

A post shared by CineRiser (@cineriserofficial)

You may also like