ਸੋਨਮ ਕਪੂਰ ਬਣਨ ਜਾ ਰਹੀ ਹੈ ਮਾਂ, ਬੇਬੀ ਬੰਪ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਬਾਲੀਵੁੱਡ ਅਦਾਕਾਰਾ ਸੋਨਮ ਕਪੂਰ Sonam Kapoor ਨੇ ਸੋਮਵਾਰ ਸਵੇਰੇ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਵਾਲੀ ਖ਼ਬਰ ਦਿੱਤੀ ਹੈ। ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਉਹ ਜਲਦੀ ਹੀ ਮਾਂ ਬਣਨ ਜਾ ਰਹੀ ਹੈ। ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ੰਸਕ ਫੁਲੇ ਨਹੀਂ ਸਮਾ ਰਹੇ। ਸੋਨਮ ਕਪੂਰ ਦੀ ਇਹ ਪੋਸਟ ਸਾਹਮਣੇ ਆਉਂਦੇ ਹੀ ਵਧਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸੋਨਮ ਅਤੇ ਆਨੰਦ ਦੀਆਂ ਤਸਵੀਰਾਂ ਸ਼ੋਸਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।
ਹੋਰ ਪੜ੍ਹੋ : ਬੀ ਪਰਾਕ ਇਮਰਾਨ ਹਾਸ਼ਮੀ ਤੇ ਸਹਿਰ ਬਾਂਬਾ ਦੇ ਆਉਣ ਵਾਲੇ ਮਿਊਜ਼ਿਕ ਵੀਡੀਓ 'Ishq Nahi Karte' ਦਾ ਟੀਜ਼ਰ ਇਸ ਦਿਨ ਹੋਵੇਗਾ ਰਿਲੀਜ਼
ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ ਬੇਬੀ ਬੰਪ ਨਾਲ ਕੁਝ ਤਸਵੀਰਾਂ ਸ਼ੇਅਰ ਕਰਕੇ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਨਹੀਂ ਸਗੋ ਤਿੰਨ ਤਸਵੀਰਾਂ ਪੋਸਟ ਕੀਤੀਆਂ ਹਨ। ਤਸਵੀਰਾਂ ‘ਚ ਉਹ ਆਪਣੇ ਪਤੀ ਆਨੰਦ ਆਹੂਜਾ ਦੀ ਗੋਦੀ ‘ਚ ਲੇਟੀ ਹੋਈ ਨਜ਼ਰ ਆ ਰਹੀ ਹੈ ਤੇ ਬਲੈਕ ਰੰਗ ਦੇ ਆਉਟਫਿੱਟ ‘ਚ ਆਪਣਾ ਬੇਬੀ ਬੰਪ ਫਲਾਂਟ ਕਰਦੇ ਹੋਏ ਨਜ਼ਰ ਆ ਰਹੀ ਹੈ। ਇਨ੍ਹਾਂ ਫੋਟੋਆਂ ਨੂੰ ਸੋਨਮ ਨੇ ਖੂਬਸੂਰਤ ਕੈਪਸ਼ਨ ਦੇ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਉੱਤੇ ਵਧਾਈਆਂ ਵਾਲੇ ਮੈਸੇਜਾਂ ਦਾ ਤਾਂਤਾ ਲੱਗਿਆ ਹੋਇਆ ਹੈ। ਕਰੀਨਾ ਕਪੂਰ ਖ਼ਾਨ ਨੇ ਕਮੈਂਟ ਸੈਕਸ਼ਨ 'ਚ ਲਿਖਿਆ, 'ਵਾਹ... ਤੁਹਾਡੇ ਦੋਵਾਂ ਲਈ ਬਹੁਤ ਖੁਸ਼ ਹਾਂ...ਬੱਚਿਆਂ ਨੂੰ ਇਕੱਠੇ ਖੇਡਦੇ ਦੇਖਣ ਲਈ ਇੰਤਜ਼ਾਰ ਨਹੀਂ ਹੋ ਰਿਹਾ...। ਦੂਜੇ ਪਾਸੇ ਦੀਆ ਮਿਰਜ਼ਾ ਨੇ ਕਮੈਂਟ 'ਚ ਲਿਖਿਆ, 'ਬਹੁਤ ਚੰਗੀ ਖ਼ਬਰ ਹੈ...ਮੈਂ ਤੁਹਾਡੇ ਦੋਵਾਂ ਲਈ ਬਹੁਤ ਖੁਸ਼ ਹਾਂ। ਇਸ ਤੋਂ ਇਲਾਵਾ ਕਈ ਕਲਾਕਾਰਾਂ ਤੇ ਪ੍ਰਸ਼ੰਸਕਾਂ ਨੇ ਕਮੈਂਟ ਕਰਕੇ ਜੋੜੇ ਨੂੰ ਮੁਬਾਰਕਾਂ ਦਿੱਤੀਆਂ ਹਨ।
image From instagram
ਦੱਸ ਦਈਏ ਸੋਨਮ ਕਪੂਰ ਨੇ ਸਾਲ 2018 'ਚ ਬਿਜ਼ਨੈੱਸਮੈਨ ਆਨੰਦ ਆਹੂਜਾ ਨਾਲ ਵਿਆਹ ਕੀਤਾ ਸੀ। ਵਿਆਹ ਦੇ ਲਗਭਗ 4 ਸਾਲ ਬਾਅਦ ਉਹ ਪਹਿਲੀ ਵਾਰ ਮਾਂ ਬਣਨ ਜਾ ਰਹੀ ਹੈ। ਦੋਵੇਂ ਆਪਣੇ ਪਹਿਲੇ ਬੱਚੇ ਨੂੰ ਲੈ ਕਾਫੀ ਉਤਸੁਕ ਹਨ।
View this post on Instagram