ਗਿੱਪੀ ਗਰੇਵਾਲ ਦੇ ਨਵੇਂ ਗੀਤ ‘ਸੋਨੇ ਦੀ ਡੱਬੀ’ ਦਾ ਟੀਜ਼ਰ ਆਇਆ ਸਾਹਮਣੇ

Written by  Shaminder   |  August 08th 2020 01:56 PM  |  Updated: August 08th 2020 01:56 PM

ਗਿੱਪੀ ਗਰੇਵਾਲ ਦੇ ਨਵੇਂ ਗੀਤ ‘ਸੋਨੇ ਦੀ ਡੱਬੀ’ ਦਾ ਟੀਜ਼ਰ ਆਇਆ ਸਾਹਮਣੇ

ਗਿੱਪੀ ਗਰੇਵਾਲ ਜੋ ਕਿ ਆਪਣੇ ਗੀਤਾਂ ਦੇ ਨਾਲ-ਨਾਲ ਫ਼ਿਲਮ ਇੰਡਸਟਰੀ ‘ਚ ਵੀ ਧੱਕ ਪਾ ਰਹੇ ਨੇ । ਲਾਕਡਾਊਨ ਦੇ ਦੌਰਾਨ ਵੀ ਉਹ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਨੇ । ਹੁਣ ਉਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਟੀਜ਼ਰ ਸਾਂਝਾ ਕੀਤਾ ਹੈ । ‘ਸੋਨੇ ਦੀ ਡੱਬੀ’ ਨਾਂਅ ਦੇ ਟਾਈਟਲ ਹੇਠ ਇਹ ਗੀਤ ਜਲਦ ਹੀ ਸਰੋਤਿਆਂ ਦੇ ਰੁਬਰੂ ਹੋਣ ਜਾ ਰਿਹਾ ਹੈ ।

https://www.instagram.com/p/CDliS9gAYjZ/

ਇਸ ਗੀਤ ‘ਚ ਗਿੱਪੀ ਗਰੇਵਾਲ ਦਾ ਸਾਥ ਦਿੱਤਾ ਹੈ ਗਾਇਕਾ ਗੁਰਲੇਜ਼ ਅਖਤਰ ਨੇ । ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਲਿਖੇ ਹੋਏ ਹਨ ਅਤੇ ਮਿਊਜ਼ਿਕ ਦੇਸੀ ਕਰਿਊ ਦਾ ਹੈ । ਪੂਰਾ ਗੀਤ 10 ਅਗਸਤ ਨੂੰ ਰਿਲੀਜ਼ ਹੋਵੇਗਾ ਫਿਲਹਾਲ ਇਸ ਗੀਤ ਦਾ ਟੀਜ਼ਰ ਸਰੋਤਿਆਂ ਨੂੰ ਖੂਬ ਪਸੰਦ ਆ ਰਿਹਾ ਹੈ ।

https://www.instagram.com/p/CDkoMl0ghmc/

ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਕਈ ਗੀਤ ਰਿਲੀਜ਼ ਕਰ ਚੁੱਕੇ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਇਸ ਦੇ ਨਾਲ ਉਨ੍ਹਾਂ ਦਾ ਗੀਤ ‘ਵੈਰ’ ਰਿਲੀਜ਼ ਹੋਇਆ ਸੀ ਜੋ ਕਿ ਸਰੋਤਿਆਂ ‘ਚ ਮਕਬੂਲ ਹੋਇਆ ਸੀ । ਗੀਤਾਂ ਦੇ ਨਾਲ –ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਉਨ੍ਹਾਂ ਨੇ ਪਾਲੀਵੁੱਡ ਨੂੰ ‘ਅਰਦਾਸ’ ਵਰਗੀਆਂ ਫ਼ਿਲਮਾਂ ਦਿੱਤੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network