ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਾ ਗੀਤ ‘ਲੈਟਰ ਟੂ ਸੀਐੱਮ’ ਜੈਨੀ ਜੌਹਲ ਦੀ ਆਵਾਜ਼ ‘ਚ ਰਿਲੀਜ਼, ਗੀਤ ਸੁਣ ਹਰ ਕੋਈ ਹੋ ਰਿਹਾ ਭਾਵੁਕ

written by Shaminder | October 08, 2022 11:19am

ਜੈਨੀ ਜੌਹਲ (Jenny Johal) ਦੀ ਆਵਾਜ਼ ‘ਚ ਨਵਾਂ ਗੀਤ(New Song)  ‘ਲੈਟਰ ਟੂ ਸੀਐੱਮ’ (Letter To CM)  ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਜ਼ਰੀਏ ਗਾਇਕਾ ਨੇ ਮਰਹੂਮ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ’ਤੇ ਆਵਾਜ਼ ਬੁਲੰਦ ਕੀਤੀ ਹੈ । ਇਸ ਗੀਤ ਦੇ ਬੋਲ ਖੁਦ ਜੈਨੀ ਜੌਹਲ ਨੇ ਲਿਖੇ ਨੇ ਅਤੇ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਕੀਤਾ ਹੈ ਅਤੇ ਮਿਊਜ਼ਿਕ ਦਿੱਤਾ ਹੈ ਪ੍ਰਿੰਸ ਸੱਗੂ ਨੇ । ਗੀਤ ਨੂੰ ਲਾਊਡ ਵੇਵਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

Sidhu Moose wala Image Source : Youtube

ਹੋਰ ਪੜ੍ਹੋ : ਸਲਮਾਨ ਖ਼ਾਨ ਨੂੰ ਮਾਰਨ ਲਈ ਨਾਬਾਲਗ ਨੂੰ ਮਿਲਿਆ ਸੀ ਟਾਸਕ, ਦਿੱਲੀ ਪੁਲਿਸ ਦੀ ਹਿਰਾਸਤ ‘ਚ ਮੁਲਜ਼ਮ

ਇਸ ਗੀਤ ਨੂੰ ਰਿਲੀਜ਼ ਹੋਏ ਹਾਲੇ ਕੁਝ ਹੀ ਸਮਾਂ ਹੋਇਆ ਹੈ ਅਤੇ ਵੱਡੀ ਗਿਣਤੀ ‘ਚ ਲੋਕ ਇਸ ਨੂੰ ਪਸੰਦ ਕਰ ਰਹੇ ਹਨ । ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ । ਜੈਨੀ ਜੌਹਲ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਗਾਤਾਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਮੰਗ ਕਰ ਰਹੀ ਹੈ ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਅਤੇ ਡਾਇਮੰਡ ਪਲੈਟਨਮਜ਼ ਦਾ ਨਵਾਂ ਗੀਤ ‘ਜੁਗਨੀ’ ਰਿਲੀਜ਼

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ਬੀਤੀ 29 ਮਈ ਨੂੰ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ । ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਮ੍ਰਿਤਕ ਪੁੱਤਰ ਦੇ ਮੁਲਜ਼ਮਾਂ ਨੂੰ ਇਨਸਾਫ਼ ਦਿਵਾਉਣ ਦੇ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ ।

Sidhu-Moosewala-1 Image Source: Instagram

ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਵੱਲੋਂ ਕੈਂਡਲ ਮਾਰਚ ਵੀ ਕੱਢਿਆ ਗਿਆ ਸੀ । ਸਿੱਧੂ ਮੂਸੇਵਾਲਾ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਦੇਸ਼ਾਂ ਵਿਦੇਸ਼ਾਂ ‘ਚ ਉਸ ਦੀ ਵੱਡੀ ਫੈਨ ਫਾਲਵਿੰਗ ਸੀ । ਆਪਣੇ ਗੀਤਾਂ ਰਾਹੀਂ ਉਹ ਅਕਸਰ ਆਪਣੇ ਵਿਰੋਧੀਆਂ ਨੂੰ ਜਵਾਬ ਦਿੰਦੇ ਸਨ ।

You may also like