ਕੁਲਵਿੰਦਰ ਬਿੱਲਾ ਨੇ ਸਰਦਾਰ ਸੋਹੀ ਦੇ ਨਾਲ ਗਾਇਆ ਗੀਤ, ਵੀਡੀਓ ਹੋ ਰਿਹਾ ਵਾਇਰਲ

Written by  Shaminder   |  October 30th 2021 02:43 PM  |  Updated: October 30th 2021 02:43 PM

ਕੁਲਵਿੰਦਰ ਬਿੱਲਾ ਨੇ ਸਰਦਾਰ ਸੋਹੀ ਦੇ ਨਾਲ ਗਾਇਆ ਗੀਤ, ਵੀਡੀਓ ਹੋ ਰਿਹਾ ਵਾਇਰਲ

ਕੁਲਵਿੰਦਰ ਬਿੱਲਾ (Kulwinder Billa ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਕੁਲਵਿੰਦਰ ਬਿੱਲਾ ਅਤੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸਰਦਾਰ ਸੋਹੀ (Sardar Sohi )ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਦੋਵੇਂ ਕਲਾਕਾਰ ਕੁਲਵਿੰਦਰ ਬਿੱਲਾ ਦੇ ਗੀਤ ‘ਜਦੋਂ ਮੇਰਾ ਰੋਕ ਲੈਂਦਾ ਰਾਹ ਜਾਨੀ’। ਗਾ ਕੇ ਸੁਣਾ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਪ੍ਰਸ਼ੰਸਕ ਵੀ ਇਸ ਵੀਡੀਓ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਦੱਸ ਦਈਏ ਕਿ ਕੁਲਵਿੰਦਰ ਬਿੱਲਾ ਦਾ ਇਹ ਗੀਤ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ ।

Kulwinder billa image From instagram

ਹੋਰ ਪੜ੍ਹੋ : ਅਦਾਕਾਰ ਪੁਨੀਤ ਰਾਜਕੁਮਾਰ ਦੀ ਮੌਤ ਤੋਂ ਕੁਝ ਘੰਟੇ ਪਹਿਲਾਂ ਦਾ ਵੀਡੀਓ ਵਾਇਰਲ, ਅਦਾਕਾਰ ਡਾਂਸ ਕਰਦਾ ਆ ਰਿਹਾ ਨਜ਼ਰ

ਇਸ ਤੋਂ ਇਲਾਵਾ ਉਹ ਹੋਰ ਵੀ ਕਈ ਗੀਤ ਕੱਢ ਚੁੱਕੇ ਹਨ । ਜਿਨ੍ਹਾਂ ਨੂੰ ਸਰੋਤਿਆਂ ਦੇ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ । ਕੁਲਵਿੰਦਰ ਬਿੱਲਾ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਵੀ ਸਰਗਰਮ ਨੇ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮ ‘ਚ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਜੇ ਗੱਲ ਕਰੀਏ ਸਰਦਾਰ ਸੋਹੀ ਦੀ ਤਾਂ ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ ।

sardar sohi image From instagram

ਉਨ੍ਹਾਂ ਨੇ ਜਿੱਥੇ ਪੰਜਾਬੀ ਇੰਡਸਟਰੀ ‘ਚ ਕੰਮ ਕੀਤਾ ਹੈ, ਉੱਥੇ ਹੀ ਕਈ ਹਿੰਦੀ ਸੀਰੀਅਲਸ ‘ਚ ਵੀ ਉਹ ਨਜ਼ਰ ਆ ਚੁੱਕੇ ਹਨ ।ਜੱਟ ਪਰਿਵਾਰ ‘ਚ ਜਨਮ ਲੈਣ ਵਾਲੇ ਸਰਦਾਰ ਸੋਹੀ ਦਾ ਅਸਲੀ ਨਾਂਅ ਪਰਮਜੀਤ ਸਿੰਘ ਹੈ । ਸਰਦਾਰ ਸੋਹੀ ਨਾਂਅ ਉਨ੍ਹਾਂ ਨੂੰ ਹਰਪਾਲ ਟਿਵਾਣਾ ਨੇ ਦਿੱਤਾ ਸੀ । ਦਰਅਸਲ ਹਰਪਾਲ ਟਿਵਾਣਾ ਦੇ ਨਾਲ ਥੀਏਟਰ ਕਰਦੇ ਹੋਏ ਉਹ ਆਪਣੀ ਅਦਾਕਾਰੀ ‘ਚ ਏਨੇ ਪ੍ਰਪੱਕ ਹੋ ਗਏ ਸਨ ਕਿ ਉਨ੍ਹਾਂ ਨੂੰ ਹਰਪਾਲ ਜਦੋਂ ਵੀ ਕਿਸੇ ਨਾਲ ਮਿਲਵਾਉਂਦੇ ਤਾਂ ਇਹੀ ਕਹਿੰਦੇ ਕਿ ਇਹ ਸਾਰੇ ਐਕਟਰਾਂ ਦਾ ਸਰਦਾਰ ਹੈ ਸਰਦਾਰ ਸੋਹੀ,ਬਸ ਉਦੋਂ ਤੋਂ ਹੀ ਪੰਜਾਬੀ ਇੰਡਸਟਰੀ ‘ਚ ਉਹ ਸਰਦਾਰ ਸੋਹੀ ਦੇ ਨਾਂਅ ਤੋਂ ਜਾਣੇ ਜਾਣ ਲੱਗ ਪਏ ।ਸਰਦਾਰ ਸੋਹੀ ਹੋਰਾਂ ਨੇ 12-14 ਸਾਲ ਤੱਕ ਥੀਏਟਰ ‘ਚ ਕੰਮ ਕੀਤਾ ।

ਇਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਕਿਸਮਤ ਅਜ਼ਮਾਉਣ ਲਈ ਮੁੰਬਈ ਚਲੇ ਗਏ । ਉੱਥੇ ਹੀ ਉਨ੍ਹਾਂ ਨੂੰ ਕਈ ਵੱਡੀਆਂ ਹਸਤੀਆਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਜਿਸ ‘ਚ ਸਭ ਤੋਂ ਪਹਿਲਾਂ ਨਾਂਅ ਆਉਦਾ ਹੈ ਗੁਲਜ਼ਾਰ ਸਾਹਿਬ ਦਾ । ਜਿਨ੍ਹਾਂ ਨਾਲ ਉਨ੍ਹਾਂ ਨੇ ਮਿਰਜ਼ਾ ਗਾਲਿਬ ਸੀਰੀਅਲ ‘ਚ ਕੰਮ ਕੀਤਾ । ਫਾਕੇ ਦੇ ਦਿਨਾਂ ‘ਚ ਓਮਪੁਰੀ ਦੇ ਨਾਲ ਤਿੰਨ ਮਹੀਨੇ ਤੱਕ ਉਨ੍ਹਾਂ ਦੇ ਘਰ ਰਹੇ ।

 

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network