ਪੀਟੀਸੀ ਪੰਜਾਬੀ ‘ਤੇ ਸਵਰਗੀ ਸ਼ੌਕਤ ਅਲੀ ਅਤੇ ਵਨੀਤ ਖ਼ਾਨ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਗੀਤ
ਪੀਟੀਸੀ ਰਿਕਾਰਡਜ਼ ਵੱਲੋਂ ਆਏ ਦਿਨ ਨਵੇਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਪੀਟੀਸੀ ਰਿਕਾਰਡਜ਼ ਵੱਲੋਂ ਸਵਰਗੀ ਸ਼ੌਕਤ ਅਲੀ ਅਤੇ ਵਨੀਤ ਖ਼ਾਨ ਦੀ ਆਵਾਜ਼ ‘ਚ ਗੀਤ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਨੂੰ ਤੁਸੀਂ ਦਿਨ ਵੀਰਵਾਰ, 14 ਜਨਵਰੀ ਨੂੰ ਸੁਣ ਸਕਦੇ ਹੋ । ਗੀਤ ਦੇ ਬੋਲ ਸ਼ੌਕਤ ਕੈਲੋਂ ਨੇ ਲਿਖੇ ਨੇ ਜਦੋਂਕਿ ਮਿਊਜ਼ਿਕ ਲਾਲ ਕਮਲ ਨੇ ਦਿੱਤਾ ਹੈ ।
ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ ਦੇ ਨਾਲ ਨਾਲ ਪੀਟੀਸੀ ਚੱਕ ਦੇ ਅਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ ਸੁਣ ਸਕਦੇ ਹੋ । ‘ਲਾਜ’ ਟਾਈਟਲ ਹੇਠ ਆੳੇੁਣ ਵਾਲੇ ਇਸ ਗੀਤ ਦੇ ਟਾਈਟਲ ਤੋਂ ਤਾਂ ਇਹੀ ਲੱਗਦਾ ਹੈ ਕਿ ਇਹ ਗੀਤ ਸੂਫੀਆਨਾ ਰੰਗ ‘ਚ ਰੰਗਿਆ ਹੋਵੇਗਾ ।
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਕੀਤਾ ਜਾਵੇਗਾ ਸ਼ਬਦ
ਪਰ ਇਹ ਗੀਤ ਕਿਸ ਤਰ੍ਹਾਂ ਦਾ ਹੋਵੇਗਾ ਇਹ ਤਾਂ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ।
ਦੋਵਾਂ ਗਾਇਕਾਂ ਦੇ ਪ੍ਰਸ਼ੰਸਕ ਵੀ ਇਸ ਗੀਤ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਪਹਿਲਾਂ ਦੀ ਗੱਲ ਕਰੀਏ ਤਾਂ ਮਰਹੂਮ ਸ਼ੌਕਤ ਅਲੀ ਨੇ ਕਈ ਗੀਤ ਗਾਏ ਹਨ ਜੋ ਕਿ ਸਰੋਤਿਆਂ ‘ਚ ਕਾਫੀ ਮਕਬੂਲ ਹੋਏ ਸਨ ।ਇਹ ਸਵਰਗੀ ਸ਼ੌਕਤ ਅਲੀ ਦਾ ਆਖਰੀ ਗੀਤ ਹੈ ਜੋ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ।