ਐਮੀ ਵਿਰਕ ਸਟਾਰਰ ਫ਼ਿਲਮ 'ਮੌੜ' ਤੋਂ ਰਿਲੀਜ਼ ਹੋਇਆ ਪਹਿਲਾ ਗੀਤ 'ਫਰਾਰ', ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਨਵੀਂ ਫ਼ਿਲਮ 'ਮੌੜ' ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਇਸ ਫ਼ਿਲਮ ਤੋਂ ਗਾਇਕ ਦਾ ਫਰਸਟ ਲੁੱਕ ਜਾਰੀ ਕੀਤਾ ਗਿਆ ਸੀ ਜੋ ਕਿ ਦਰਸ਼ਕਾਂ ਨੂੰ ਬਹੁਤ ਪਸੰਦ ਆਇਆ। ਹੁਣ ਇਸ ਫ਼ਿਲਮ ਦਾ ਪਹਿਲਾ ਗੀਤ 'ਫਰਾਰ' ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਗੀਤ ਨੂੰ ਮਸ਼ਹੂਰ ਗਾਇਕਾ ਸਿਮਰਨ ਕੌਰ ਢੱਡਲੀ ਨੇ ਗਾਇਆ ਹੈ।

Written by  Pushp Raj   |  May 23rd 2023 05:20 PM  |  Updated: May 23rd 2023 05:20 PM

ਐਮੀ ਵਿਰਕ ਸਟਾਰਰ ਫ਼ਿਲਮ 'ਮੌੜ' ਤੋਂ ਰਿਲੀਜ਼ ਹੋਇਆ ਪਹਿਲਾ ਗੀਤ 'ਫਰਾਰ', ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

Film 'MAURH' new Song 'Faraar': ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਐਮੀ ਵਿਰਕ ਲਗਾਤਾਰ ਇੱਕ ਤੋਂ ਬਾਅਦ ਇੱਕ ਫ਼ਿਲਮ ਕਰਕੇ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਫ਼ਿਲਮ 'ਅੰਨ੍ਹੀ ਦਿਆ ਮਜ਼ਾਕ ਏ' ਤੋਂ ਬਾਅਦ ਐਮੀ ਵਿਰਕ ਜਲਦ ਹੀ ਆਪਣੀ ਨਵੀਂ ਫ਼ਿਲਮ 'ਮੌੜ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। 

ਫ਼ਿਲਮ 'ਮੌੜ' ਦੇ ਟੀਜ਼ਰ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਹੁਣ ਫ਼ਿਲਮ ਮੇਕਰਸ ਵੱਲੋਂ ਇਸ ਫ਼ਿਲਮ ਦੇ ਨਵਾਂ ਗੀਤ 'ਫਰਾਰ' ਰਿਲੀਜ਼ ਕਰ ਦਿੱਤਾ ਗਿਆ ਹੈ।  ਫ਼ਿਲਮ ਵਿੱਚ ਐਮੀ ਵਿਰਕ ਦੇ ਨਾਲ-ਨਾਲ ਦੇਵ ਖਰੌੜ ਨੇ ਖੂਬ ਵਾਹੋ ਵਾਹੀ ਖੱਟੀ।

ਹਾਲ ਹੀ ਵਿੱਚ ਰਿਲੀਜ਼ ਹੋਏ ਗੀਤ 'ਫਰਾਰ' ਬਾਰੇ ਗੱਲ ਕਰੀਏ ਤਾਂ ਇਸ ਗੀਤ ਨੂੰ ਐਮੀ ਵਿਰਕ ਤੇ ਦੇਵ ਖਰੌੜ 'ਤੇ ਫਿਲਮਾਇਆ ਗਿਆ ਹੈ। ਇਹ ਗੀਤ ਇੱਕ ਵਿਅਕਤੀ ਲਈ ਇੱਕ ਮਨਮੋਹਕ ਖੋਜ ਦੇ ਤੱਤ ਨੂੰ ਹਾਸਲ ਕਰਦਾ ਹੈ, ਜਿਵੇਂ ਕਿ ਇਸ ਦੇ ਸਿਰਲੇਖ ਤੋਂ ਸੁਝਾਇਆ ਗਿਆ ਹੈ। ਐਮੀ ਵਿਰਕ ਖੁਦ ਇਸ ਰਹੱਸਮਈ ਸ਼ਖਸੀਅਤ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਦਿੱਤੇ ਸੰਗੀਤ ਵੀਡੀਓ ਵਿੱਚ ਐਮੀ ਨੂੰ ਇੱਕ ਗਿਰੋਹ ਦੀ ਅਗਵਾਈ ਕਰਦੇ ਹੋਏ, ਇੱਕ ਯਾਤਰਾ ਸ਼ੁਰੂ ਕਰਦੇ ਹੋਏ, ਅਤੇ ਘਰ ਵਾਪਸ ਜਾਣ ਵੇਲੇ   ਚੋਰੀਆਂ ਕਰਦੇ ਹੋਏ ਦਿਖਾਇਆ ਗਿਆ ਹੈ। ਵਿਜ਼ੂਅਲ 1980 ਦੇ ਦਹਾਕੇ ਦੀ ਝਲਕ ਪੇਸ਼ ਕਰਦੇ ਹਨ, ਤੇ ਦਰਸ਼ਕਾਂ ਲਈ  ਪੁਰਾਣੇ ਸਮੇਂ ਦੀਆਂ ਯਾਦਾਂ ਨੂੰ ਤਾਜ਼ਾ ਕਰਦੇ ਹਨ। 

ਇਸ ਗੀਤ ਨੂੰ ਤਿਆਰ ਕਰਨ ਸਬੰਧੀ ਗੱਲ ਕੀਤੀ ਜਾਵੇ ਤਾਂ ਇਸ ਗੀਤ ਨੂੰ ਮਸ਼ਹੂਰ ਪੰਜਾਬੀ ਗਾਇਕਾ ਸਿਮਰਨ ਕੌਰ ਢੱਡਲੀ ਨੇ ਆਪਣੀ ਆਵਾਜ਼ ਨਾਲ ਸਜਾਇਆ ਹੈ। ਇਸ ਗੀਤ ਦੇ ਬੋਲ ਬੰਟੀ ਬੈਂਸ ਨੇ ਲਿਖੇ ਹਨ ਤੇ ਇਸ ਨੂੰ ਸੰਗੀਤ ਉਨ੍ਹਾਂ ਨੇ ਖ਼ੁਦ ਦਿੱਤਾ ਹੈ। ਇਸ ਗੀਤ ਨੂੰ  ਜਤਿੰਦਰ ਮੌਹਰ ਨੇ ਡਾਇਰੈਕਟ ਕੀਤਾ ਹੈ ਤੇ ਇਸ ਗੀਤ 'ਚ ਅਡੀਸ਼ਨਲ ਡਾਇਲਾਗ ਜਤਿੰਦਰ ਲਾਲ ਨੇ ਲਿਖੇ ਹਨ। ਇਸ ਗੀਤ ਦਾ ਨਿਰਮਾਣ ਜਤਿਨ ਸੇਠੀ ਤੇ ਕਰਜ ਗਿੱਲ ਨੇ ਕੀਤਾ ਹੈ। ਇਸ ਗੀਤ ਨੂੰ ਰਿਧਮ ਬੁਆਏਜ਼ ਦੇ ਅਧਿਕਾਰਿਤ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਨੂੰ ਇਹ ਗੀਤ ਬੇਹੱਦ ਪਸੰਦ ਆ ਰਿਹਾ ਹੈ। 

ਹੋਰ ਪੜ੍ਹੋ:  Wamiqa Gabbi: ਵਾਮਿਕਾ ਗੱਬੀ ਦੀ ਬ੍ਰਾਈਡਲ ਲੁੱਕ 'ਚ ਤਸਵੀਰਾਂ ਹੋਇਆ ਵਾਇਰਲ, ਦੇਖੋ ਅਦਾਕਾਰਾ ਦੀਆਂ ਖੂਬਸੂਰਤ ਤਸਵੀਰਾਂ

ਦੱਸ ਦਈਏ ਕਿ ਫ਼ਿਲਮ 'ਮੌੜ' ਵਿੱਚ ਦੇਵ ਖਰੌੜ ਤੇ ਐਮੀ ਵਿਰਕ ਦੀ ਜੋੜੀ ਪਹਿਲੀ ਵਾਰ ਇਕੱਠੇ ਨਜ਼ਰ ਆਵੇਗੀ। ਫੈਨਜ਼ ਦੇਵ ਤੇ ਐਮੀ ਨੂੰ ਸਿਲਵਰ ਸਕ੍ਰੀਨ 'ਤੇ ਇਕੱਠੇ ਦੇਖਣ ਲਈ ਬੇਤਾਬ ਨਜ਼ਰ ਆ ਰਹੇ ਹਨ। ਇੱਥੇ ਇਹ ਵੀ ਦੱਸ ਦਈਏ ਕਿ ਇਹ ਫਿਲਮ ਜਤਿੰਦਰ ਮੌਹਰ ਵੱਲੋਂ ਡਾਇਰੈਕਟ ਕੀਤੀ ਜਾ ਰਹੀ ਹੈ। ਫ਼ਿਲਮ ਨੂੰ ਨਾਦ ਸਟੂਡੀਓਜ਼ ਤੇ ਅਮਰਿੰਦਰ ਗਿੱਲ ਦੀ ਪ੍ਰੋਡਕਸ਼ਨ ਕੰਪਨੀ ਰਿਦਮ ਬੁਆਏਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ। ਇਹ ਫ਼ਿਲਮ 9 ਜੁਲਾਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network