ਬੱਬੂ ਮਾਨ ਦਾ ਨਵਾਂ ਗੀਤ ‘ਸ਼ੌਂਕ ਨਾਲ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਬੱਬੂ ਮਾਨ (Babbu Maan) ਦਾ ਨਵਾਂ ਗੀਤ ‘ਸ਼ੌਂਕ ਨਾਲ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਬੱਬੂ ਮਾਨ ਨੇ ਖੁਦ ਲਿਖੇ ਹਨ ਅਤੇ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਹੀ ਕੀਤਾ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਗੀਤ ‘ਚ ਬੱਬੂ ਮਾਨ ਦਾ ਵੱਖਰਾ ਅੰਦਾਜ਼ ਵੀ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।
ਹੋਰ ਪੜ੍ਹੋ : ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਨੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੱਬੂ ਮਾਨ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਹੋਏ ਹਨ ਜਿਨ੍ਹਾਂ ਨੂੰ ਸਰੋਤਿਆਂ ਦੇ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ ।
ਬੱਬੂ ਮਾਨ ਜਲਦ ਫ਼ਿਲਮ ‘ਚ ਆਉਣਗੇ ਨਜ਼ਰ
ਬੱਬੂ ਮਾਨ ਜਲਦ ਹੀ ਫ਼ਿਲਮ ‘ਸੁੱਚਾ ਸੂਰਮਾ’ ‘ਚ ਵੀ ਨਜ਼ਰ ਆਉਣ ਵਾਲੇ ਹਨ । ਜਿਸ ਦਾ ਇੱਕ ਪੋਸਟਰ ਵੀ ਬੀਤੇ ਦਿਨੀਂ ਸਾਹਮਣੇ ਆਇਆ ਸੀ । ਇਸ ਫ਼ਿਲਮ ‘ਚ ਬੱਬੂ ਮਾਨ ਸੁੱਚੇ ਸੂਰਮੇ ਦਾ ਕਿਰਦਾਰ ਨਿਭਾਉਣਗੇ ।ਇਸ ਤੋਂ ਪਹਿਲਾਂ ਵੀ ਬੱਬੂ ਮਾਨ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।
ਜਿਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ ।ਇਸ ਤੋਂ ਇਲਾਵਾ ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਪਿੰਡ ਪਹਿਰਾ ਲੱਗਦਾ, ਸਾਉਣ ਦੀ ਝੜੀ, ਸੱਜਣ ਰੁਮਾਲ ਦੇ ਗਿਆ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
- PTC PUNJABI