ਫ਼ਿਲਮ 'ਕੈਰੀ ਆਨ ਜੱਟਾ 3' ਦਾ ਗੀਤ 'ਜੱਟੀ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜਲਦ ਹੀ ਆਪਣੀ ਨਵੀਂ ਫ਼ਿਲਮ 'ਕੈਰੀ ਆਨ ਜੱਟਾ3' ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਮੌਜੂਦਾ ਸਮੇਂ ਗਿੱਪੀ ਗਰੇਵਾਲ ਆਪਣੇ ਸਾਥੀ ਕਲਾਕਾਰਾਂ ਦੇ ਨਾਲ ਫ਼ਿਲਮ ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਹੁਣ ਫ਼ਿਲਮ ਕੈਰੀ ਆਨ ਜੱਟਾ- 3 ਦਾ ਪਹਿਲਾ ਗੀਤ 'ਜੱਟੀ' ਰਿਲੀਜ਼ ਹੋ ਗਿਆ ਹੈ। ਇਸ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ।

Written by  Pushp Raj   |  May 20th 2023 08:24 PM  |  Updated: May 20th 2023 08:24 PM

ਫ਼ਿਲਮ 'ਕੈਰੀ ਆਨ ਜੱਟਾ 3' ਦਾ ਗੀਤ 'ਜੱਟੀ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

Carry on Jatta 3 song 'Jatti' : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਕੈਰੀ ਆਨ ਜੱਟਾ3' ਨੂੰ ਲੈ ਕੇ ਸੁਰਖੀਆਂ 'ਚ ਹਨ। ਗਿੱਪੀ ਗਰੇਵਾਲ ਦੀ ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਦਸਤਕ ਦੇਣ ਵਾਲੀ ਹੈ। ਹਾਲ ਹੀ ਵਿੱਚ ਗਾਇਕ ਦੀ ਇਸ ਫ਼ਿਲਮ ਦਾ ਪਹਿਲਾ ਗੀਤ ਜੱਟੀ ਰਿਲੀਜ਼ ਹੋ ਗਿਆ ਹੈ। ਇਸ ਗੀਤ 'ਚ ਗਿੱਪੀ ਗਰੇਵਾਲ ਦੇ ਨਾਲ ਸੋਨਮ ਬਾਜਵਾ ਤੇ ਐਮੀ ਵਿਰਕ ਵੀ ਨਜ਼ਰ ਆ ਰਹੇ ਹਨ।  

ਪੰਜਾਬੀ ਫ਼ਿਲਮ 'ਕੈਰੀ ਆਨ ਜੱਟਾ 3' ('Carry on Jatta 3') ਆਪਣੇ ਗੀਤਾਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿਥੇ ਲੋਕਾਂ ਵਲੋਂ 'ਕੈਰੀ ਆਨ ਜੱਟਾ 3' ਦੇ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਥੇ ਹੀ ਦਰਸ਼ਕਾਂ ਦੇ ਉਤਸ਼ਾਹ ਨੂੰ ਹੋਰ ਵਧਾਉਂਦਿਆਂ ਬੀਤੇ ਦਿਨ ਫ਼ਿਲਮ ਦਾ ਤੀਜਾ ਗੀਤ 'ਜੱਟੀ' ਰਿਲੀਜ਼ ਕੀਤਾ ਗਿਆ ਹੈ।

ਇਹ ਗੀਤ ਗਿੱਪੀ ਗਰੇਵਾਲ ਤੇ ਐਮੀ ਵਿਰਕ ਦੀ ਆਵਾਜ਼ 'ਚ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ: Luxury Life of Diljit Dosanjh: ਲਗਜ਼ਰੀ ਕਾਰਾਂ ਤੇ ਕਰੋੜਾਂ ਦੀ ਪ੍ਰਾਪਰਟੀ ਦੇ ਮਾਲਕ ਹਨ ਦਿਲਜੀਤ ਦੋਸਾਂਝ 

ਦੱਸ ਦੇਈਏ ਕਿ ਫ਼ਿਲਮ 'ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸਿਰ ਚਿਨਓਟੀ, ਹਾਰਬੀ ਸੰਘਾ, ਬੀ.ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਤਵ ਨੇ ਲਿਖਿਆ ਹੈ, ਜਿਸ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ। ਦੁਨੀਆ ਭਰ 'ਚ ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network