Carry on Jatta 3: ਗਿੱਪੀ ਗਰੇਵਾਲ ਦੀ ਫ਼ਿਲਮ 'ਕੈਰੀ ਆਨ ਜੱਟਾ-3' ਦਾ ਟਾਈਟਲ ਗੀਤ ਹੋਇਆ ਰਿਲੀਜ਼, ਗਿੱਪੀ ਦੀ ਆਵਾਜ਼ ਦਰਸ਼ਕਾਂ ਨੂੰ ਪਸੰਦ ਆ ਰਿਹਾ ਗੀਤ

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜਲਦ ਹੀ ਆਪਣੀ ਨਵੀਂ ਫ਼ਿਲਮ 'ਕੈਰੀ ਆਨ ਜੱਟਾ3' ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਮੌਜੂਦਾ ਸਮੇਂ ਗਿੱਪੀ ਗਰੇਵਾਲ ਆਪਣੇ ਸਾਥੀ ਕਲਾਕਾਰਾਂ ਦੇ ਨਾਲ ਫ਼ਿਲਮ ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਹਾਲ ਹੀ 'ਚ ਇਸ ਫ਼ਿਲਮ ਦਾ ਟਾਈਟਲ ਗੀਤ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Written by  Pushp Raj   |  April 18th 2023 03:55 PM  |  Updated: April 18th 2023 03:55 PM

Carry on Jatta 3: ਗਿੱਪੀ ਗਰੇਵਾਲ ਦੀ ਫ਼ਿਲਮ 'ਕੈਰੀ ਆਨ ਜੱਟਾ-3' ਦਾ ਟਾਈਟਲ ਗੀਤ ਹੋਇਆ ਰਿਲੀਜ਼, ਗਿੱਪੀ ਦੀ ਆਵਾਜ਼ ਦਰਸ਼ਕਾਂ ਨੂੰ ਪਸੰਦ ਆ ਰਿਹਾ ਗੀਤ

Carry on Jatta 3 Title Song: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਕੈਰੀ ਆਨ ਜੱਟਾ3' ਨੂੰ ਲੈ ਕੇ ਸੁਰਖੀਆਂ 'ਚ ਹਨ। ਗਿੱਪੀ ਗਰੇਵਾਲ ਦੀ ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਦਸਤਕ ਦੇਣ ਵਾਲੀ ਹੈ। ਹਾਲ ਹੀ ਵਿੱਚ ਗਾਇਕ ਦੀ ਇਸ ਫ਼ਿਲਮ ਦਾ ਟਾਈਟਲ ਗੀਤ ਰਿਲੀਜ਼ ਹੋ ਗਿਆ ਹੈ। 

ਦੱਸ ਦਈਏ ਕਿ ਗਿੱਪੀ ਗਰੇਵਾਲ ਜਿਨ੍ਹਾ ਫ਼ਿਲਮਾਂ ਤੇ ਗਾਇਕੀ ਦੇ ਖ਼ੇਤਰ ਵਿੱਚ ਐਕਟਿਵ ਰਹਿੰਦੇ ਹਨ, ਉਹ ਇਨ੍ਹਾਂ ਹੀ ਐਕਟਿਵ ਸੋਸ਼ਲ ਮੀਡੀਆ 'ਤੇ ਵੀ ਰਹਿੰਦੇ ਹਨ। ਗਿੱਪੀ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀ ਹਰ ਅਪਡੇਟ ਟਾਈਟਲ ਗੀਤ ਦੇ ਰਿਲੀਜ਼ ਹੋਣ ਬਾਰੇ ਫੈਨਜ਼ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਗਾਇਕ ਨੇ ਫੈਨਜ਼ ਨੂੰ ਦੱਸਿਆ ਕਿ ਉਹ 29 ਜੂਨ ਨੂੰ ਇਹ ਫ਼ਿਲਮ ਸਿਨੇਮਾ ਘਰਾਂ ਵਿੱਚ ਵੇਖ ਸਕਣਗੇ।

ਹਾਲ ਹੀ 'ਚ ਰਿਲੀਜ਼ ਹੋਏ ਫ਼ਿਲਮ ਦੇ ਟਾਈਟਲ ਗੀਤ 'ਕੈਰੀ ਆਨ ਜੱਟਾ 3' ਰਿਲੀਜ਼ ਹੋ ਗਿਆ ਹੈ। ਇਹ ਗੀਤ ਬੇਹੱਦ ਮਸਤੀ ਭਰੇ ਅੰਦਾਜ਼ ਵਾਲਾ ਹੈ। ਇਸ ਗੀਤ ਨੂੰ ਖ਼ੁਦ ਗਿੱਪੀ ਗਰੇਵਾਲ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਦਾ ਸੰਗੀਤ ਜਾਨੀ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ਦੇ ਬੋਲ ਤੇ ਇਸ ਨੂੰ ਕੰਪੋਜ਼ ਰੋਮਾਨਾ ਨੇ ਕੀਤਾ ਹੈ ਤੇ ਇਸ 'ਚ ਫੀਮੇਲ ਵੋਕਲ ਸਿਮਰ ਕੌਰ ਨੇ ਦਿੱਤਾ ਹੈ। 

 ਹੋਰ ਪੜ੍ਹੋ: ਕਪਿਲ ਸ਼ਰਮਾ ਨੇ ਉਨ੍ਹਾਂ ਦੇ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਦੇ ਬੰਦ ਹੋਣ ਦੀਆਂ ਖ਼ਬਰਾਂ ‘ਤੇ ਤੋੜੀ ਚੁੱਪੀ, ਦੱਸੀ ਅੰਦਰ ਦੀ ਗੱਲ

ਇਸ ਗੀਤ ਦੀ ਵੀਡੀਓ ਵਿੱਚ ਫ਼ਿਲਮ ਦੀ ਪੂਰੀ ਕਾਸਟ ਇੱਕਠੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

ਇਸ ਫ਼ਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਗਿੱਪੀ ਆਪਣੇ ਬੇਟੇ ਸ਼ਿੰਦਾ ਗਰੇਵਾਲ ਨਾਲ ਕੰਮ ਕਰਦੇ ਹੋਏ ਦਿਖਾਈ ਦੇਣਗੇ। ਸੋਨਮ ਬਾਜਵਾ ਤੋਂ ਇਲਾਵਾ ਇਸ ਫਿਲਮ ਵਿੱਚ ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਬੀਨੂੰ ਢਿੱਲੋਂ, ਕਵਿਤਾ ਕੌਸ਼ਿਕ, ਕਰਮਜੀਤ ਅਨਮੋਲ ਅਹਿਮ ਭੂਮਿਕਾ ਵਿੱਚ ਦਿਖਾਈ ਦੇਣਗੇ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network