Gippy Grewal : ਫ਼ਿਲਮ 'ਮੌਜਾਂ ਹੀ ਮੌਜਾਂ' ਚੋਂ ਗਿੱਪੀ ਗਰੇਵਾਲ ਦਾ ਨਵਾਂ ਗੀਤ 'ਦਿਲ ਮੰਗਦਾ' ਹੋਇਆ ਰਿਲੀਜ਼, ਗਾਇਕ ਐਨਰਜੈਟਿਕ ਅੰਦਾਜ਼ 'ਚ ਆਏ ਨਜ਼ਰ
Gippy Garewal song Dil Mangda: ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ( Gippy Grewal ) ਇਸ ਸਾਲ ਇੱਕ ਤੋਂ ਬਾਅਦ ਇੱਕ ਨਵੇਂ ਪ੍ਰੋਜੈਕਟਸ ਰਾਹੀਂ ਫੈਨਜ਼ ਦਾ ਮਨੋਰੰਜਨ ਕਰਦੇ ਨਜ਼ਰ ਆ ਰਹੇ ਹਨ। ਫ਼ਿਲਮ ਕੈਰੀ ਆਨ ਜੱਟਾ 3 ਦੀ ਸਫਲਤਾਂ ਤੋਂ ਬਾਅਦ ਗਿੱਪੀ ਗਰੇਵਾਲ ਮੁੜ ਆਪਣੇ ਨਵੇਂ ਗੀਤ 'ਦਿਲ ਮੰਗਦਾ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। ਗਾਇਕ ਦੇ ਇਸ ਗੀਤ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੇ ਇਸ ਨਵੇਂ ਗੀਤ ਨੂੰ ਰਿਲੀਜ਼ ਕੀਤਾ ਹੈ। ਗਿੱਪੀ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇਸ ਗੀਤ ਦੇ ਰਿਲੀਜ਼ ਹੋਣ ਸਬੰਧੀ ਜਾਣਕਾਰੀ ਫੈਨਜ਼ ਨਾਲ ਸਾਂਝੀ ਕੀਤੀ ਹੈ।
ਇਸ ਗੀਤ ਦੀ ਗੱਲ ਕਰੀਏ ਤਾਂ ਗੀਤ 'ਦਿਲ ਮੰਗਦਾ' ਗਿੱਪੀ ਗਰੇਵਾਲ ਦੀ ਆਉਣ ਵਾਲੀ ਨਵੀਂ ਫ਼ਿਲਮ 'ਮੌਜਾਂ ਹੀ ਮੌਜਾਂ' ਦਾ ਹੈ। ਇਸ ਗੀਤ ਨੂੰ ਖ਼ੁਦ ਗਿੱਪੀ ਗਰੇਵਾਲ ਨੇ ਆਪਣੀ ਆਵਾਜ਼ ਵਿੱਚ ਗਾਇਆ ਹੈ। ਇਸ ਗੀਤੇ ਦੇ ਬੋਲ ਤੇ ਇਸ ਨੂੰ ਕੰਪੋਜ਼ ਹੈਪੀ ਰਾਏਕੋਟੀ ਨੇ ਕੀਤਾ ਹੈ। ਇਸ ਗੀਤ ਦਾ ਸੰਗੀਤ Avvy Sra ਵੱਲੋਂ ਦਿੱਤਾ ਗਿਆ ਹੈ।
ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਫ਼ਿਲਮ 'ਮੌਜਾਂ ਹੀ ਮੌਜਾਂ' ਇਸੇ ਸਾਲ 23 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ-3’ ਨੇ ਬਾਕਸ ਆਫ਼ਿਸ ‘ਤੇ ਰਿਕਾਰਡ ਤੋੜ ਕਮਾਈ ਕੀਤੀ ਹੈ ।
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ‘ਮਾਂ’, ‘ਅਰਦਾਸ ਕਰਾਂ’ ਵਰਗੀਆਂ ਫ਼ਿਲਮਾਂ ਬਣਾਈਆਂ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਸਰਾਹਿਆ ਗਿਆ ।
- PTC PUNJABI