Sidhu Moose Wala: ਸਿੱਧੂ ਮੂਸੇਵਾਲਾ ਦਾ ਰੈਪਰ ਡਿਵਾਇਨ ਨਾਲ ਗੀਤ 'ਚੋਰਨੀ' ਹੋਇਆ ਰਿਲੀਜ਼, ਅੱਜ ਰਿਲੀਜ਼ ਹੋਵੇਗੀ ਵੀਡੀਓ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਦੇ ਲਈ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਚੋਰਨੀ ਰਿਲੀਜ਼ ਹੋ ਗਿਆ ਹੈ। ਸਿੱਧੂ ਦਾ ਇਹ ਗੀਤ ਰੈਪਰ ਡਿਵਾਇਨ ਨਾਲ ਹੈ ਤੇ ਕਿਹਾ ਜਾ ਰਿਹਾ ਕਿ ਇਸ ਗੀਤ ਦੀ ਵੀਡੀਓ ਅੱਜ ਰਿਲੀਜ਼ ਹੋਵੇਗੀ।

Written by  Pushp Raj   |  July 07th 2023 12:44 PM  |  Updated: July 08th 2023 07:28 PM

Sidhu Moose Wala: ਸਿੱਧੂ ਮੂਸੇਵਾਲਾ ਦਾ ਰੈਪਰ ਡਿਵਾਇਨ ਨਾਲ ਗੀਤ 'ਚੋਰਨੀ' ਹੋਇਆ ਰਿਲੀਜ਼, ਅੱਜ ਰਿਲੀਜ਼ ਹੋਵੇਗੀ ਵੀਡੀਓ

Sidhu Moose Wala News Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਦੇ ਲਈ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਜਲਦ ਹੀ ਇੱਕ ਹੋਰ ਪੰਜਾਬੀ ਗਾਣਾ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਮਸ਼ਹੂਰ ਰੈਪਰ ਡਿਵਾਈਨ ਨੇ ਦਿੱਤੀ ਹੈ।ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਦਾ ਨਵਾਂ ਗੀਤ ਚੋਰਨੀ ਰਿਲੀਜ਼ ਹੋ ਗਿਆ ਹੈ ਤੇ ਅੱਜ ਦੀ ਇਸ ਵੀਡੀਓ ਅੱਜ ਰਿਲੀਜ਼ ਹੋਵੇਗੀ,  ਹਲਾਂਕਿ ਇਸ ਦਾ ਸਮੇਂ ਨਹੀਂ ਦੱਸਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਮਸ਼ਹੂਰ ਰੈਪਰ ਡਿਵਾਈਨ ਨੇ ਦਿੱਤੀ ਹੈ।

ਦਰਅਸਲ ਡਿਵਾਈਨ ਦੀ ਐਲਬਮ 'ਗੁਨੇਹਗਾਰ' 'ਚ ਉਸ ਦਾ ਸਿੱਧੂ ਮੂਸੇ ਵਾਲਾ ਨਾਲ ਇਕ ਗੀਤ ਪੈਂਡਿੰਗ ਸੀ। ਇਸ ਗੀਤ ਨੂੰ ਹੁਣ ਡਿਵਾਈਨ ਨੇ ਸਿੱਧੂ ਦੇ ਮਾਪਿਆਂ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਰਿਲੀਜ਼ ਕਰਨ ਦਾ ਫ਼ੈਸਲਾ ਕਰ ਲਿਆ ਹੈ। ਹੈ ਇਸ ਗੀਤਾ ਦਾ ਟਾਈਟਲ 'ਚੋਰਨੀ' ਹੈ ਤੇ ਇਹ ਗੀਤ ਅੱਜ ਰਿਲੀਜ਼ ਹੋਵੇਗਾ।

ਬੀਤੇ ਦਿਨੀਂ ਗੀਤ ਦਾ ਪੋਸਟਰ ਸਾਂਝਾ ਕਰਦਿਆਂ ਡਿਵਾਈਨ ਨੇ ਲਿਖਿਆ, ''ਦਿਲ ਤੋਂ... ਇਹ ਮੇਰੇ ਲਈ ਬਹੁਤ ਖ਼ਾਸ ਗੀਤ ਹੈ। ਇਹ ਦਿਲੋਂ ਹੈ... ਇਸ ਹਫ਼ਤੇ 'ਚੋਰਨੀ'।''

ਹਾਲਾਂਕਿ ਇਸ ਗੱਲ ਦੀ ਜਾਣਕਾਰੀ ਨਹੀਂ ਮਿਲ ਸਕੀ ਕਿ ਇਸ ਗੀਤ ਦੀ ਵੀਡੀਓ ਰਿਲੀਜ਼ ਕੀਤੀ ਜਾਵੇਗੀ ਜਾਂ ਨਹੀਂ ਤੇ ਕੀ ਸਿੱਧੂ ਗੀਤ 'ਚ ਫੀਚਰ ਕਰਦੇ ਨਜ਼ਰ ਆਉਣਗੇ ਜਾਂ ਨਹੀਂ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਨੇ ਇਸ ਗੀਤ ਨੂੰ ਰਿਲੀਜ਼ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੇ ਮਾਪਿਆਂ ਤੋਂ ਆਗਿਆ ਵੀ ਲਈ ਹੈ। ਜਿਨ੍ਹਾਂ ਦੀ ਆਗਿਆ ਮਿਲਣ ਤੋਂ ਬਾਅਦ ਹੀ ਗੀਤ ਚੋਰਨੀ ਨੂੰ ਰਿਲੀਜ਼ ਕੀਤਾ ਜਾਵੇਗਾ। 

ਹੋਰ ਪੜ੍ਹੋ: Carry On Jatta 3 : ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀ ਫ਼ਿਲਮ ਨੇ ਬਾਕਸ ਆਫਿਸ 'ਤੇ ਬਣਾਇਆ ਨਵਾਂ ਰਿਕਾਰਡ, ਬਾਲੀਵੁੱਡ ਫ਼ਿਲਮਾਂ ਨੂੰ ਵੀ ਦਿੱਤੀ ਮਾਤ

ਸਿੱਧੂ ਮੂਸੇਵਾਲਾ ਦੇ ਫੈਨਜ਼ ਬਹੁਤ ਬੇਸਬਰੀ ਨਾਲ ਗੀਤ ਦਾ ਇੰਤਜ਼ਾਰ ਕਰ ਰਹੇ ਹਨ। ਫੈਨਜ਼ ਆਪਣੇ ਚਹੇਤੇ ਗਾਇਕ ਦਾ ਗੀਤ ਸੁਨਣ ਲਈ ਬਹੁਤ ਉਤਸ਼ਾਹਿਤ ਹਨ। 

ਦੱਸ ਦਈਏ ਕਿ 29 ਮਈ 2022 ਨੂੰ ਪਿੰਡ ਜਵਾਹਰਕੇ ਵਿਖੇ ਹਮਲਾਵਾਰਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਕੈਨੇਡਾ ਬੇਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਫਿਲਹਾਲ ਹੁਣ ਤੱਕ ਪੁਲਿਸ ਨੇ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਮਾਮਲੇ ਦਾ ਮਾਸਟਰਮਾਈਂਡ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਚੋਂ ਦੂਰ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network