ਜੈਸਮੀਨ ਸੈਂਡਲਾਸ ਦੀ ਆਵਾਜ਼ ‘ਚ ਫ਼ਿਲਮ ‘ਮੌੜ’ ਦਾ ਨਵਾਂ ਗੀਤ ‘ਗੌਣ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਜੈਸਮੀਨ ਦਾ ਨਵਾਂ ਅੰਦਾਜ਼
ਜੈਸਮੀਨ ਸੈਂਡਲਾਸ ਦੀ ਆਵਾਜ਼ ‘ਚ ਫ਼ਿਲਮ ‘ਮੌੜ’ ਦਾ ਨਵਾਂ ਗੀਤ ‘ਗੌਣ’ (Guan)ਜੈਸਮੀਨ ਸੈਂਡਲਾਸ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਬੰਟੀ ਬੈਂਸ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਜਸ਼ਨ ਇੰਦਰ ਨੇ । ਇਸ ਗੀਤ ‘ਚ ਜੈਸਮੀਨ ਬਹੁਤ ਹੀ ਸਿੰਪਲ ਅਤੇ ਸੋਬਰ ਲੁੱਕ ‘ਚ ਦਿਖਾਈ ਦੇ ਰਹੀ ਹੈ । ਗੀਤ ‘ਚ ਜੈਸਮੀਨ ਸੈਂਡਲਾਸ ਜਿਉਣੇ ਮੌੜ ਦੀ ਬਹਾਦਰੀ ਦੀ ਤਾਰੀਫ ਕਰਦੀ ਹੋਈ ਨਜ਼ਰ ਆ ਰਹੀ ਹੈ ।
ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
ਐਮੀ ਵਿਰਕ ਅਤੇ ਦੇਵ ਖਰੌੜ ਸਟਾਰਰ ਇਹ ਫ਼ਿਲਮ ੯ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ਦੇ ਸਿਤਾਰੇ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੇ ਹੋਏ ਹਨ ਅਤੇ ਆਪੋ ਆਪਣੇ ਤਰੀਕੇ ਦੇ ਨਾਲ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੇ ਹੋਏ ਹਨ ।ਇਸ ਫ਼ਿਲਮ ‘ਚ ਐਮੀ ਵਿਰਕ ਅਤੇ ਦੇਵ ਖਰੌੜ ਆਪਣੀ ਦਮਦਾਰ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਣਗੇ ।
ਫ਼ਿਲਮ ‘ਚ ਜੈਸਮੀਨ ਸੈਂਡਲਾਸ, ਸਿਮਰਨ ਕੌਰ ਢਡਲੀ ਸਣੇ ਕਈ ਗਾਇਕਾਂ ਦੀ ਆਵਾਜ਼ ‘ਚ ਗੀਤ ਸੁਣਨ ਨੂੰ ਮਿਲਣਗੇ । ਦਰਸ਼ਕ ਵੀ ਬੇਸਬਰੀ ਦੇ ਨਾਲ ਇਸ ਫ਼ਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ ।
- PTC PUNJABI