ਕਰਣ ਔਜਲਾ ਨੇ ਨਵੀਂ ਐਲਬਮ ਦਾ ਕੀਤਾ ਐਲਾਨ, ਜਾਣੋ ਕਦੋਂ ਰਿਲੀਜ਼ ਹੋਵੇਗੀ ਗਾਇਕ ਦੀ ਐਲਬਮ ‘ਮੇਕਿੰਗ ਮੈਮੋਰੀਜ਼’

ਕਰਣ ਔਜਲਾ ਇੱਕ ਤੋਂ ਬਾਅਦ ਇੱਕ ਨਵੇਂ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਹੁਣ ਜਲਦ ਹੀ ਗਾਇਕ ਆਪਣੀ ਨਵੀਂ ਐਲਬਮ ਦੇ ਨਾਲ ਸਰੋਤਿਆਂ ‘ਚ ਹਾਜ਼ਰੀ ਲਵਾਉਣ ਜਾ ਰਹੇ ਹਨ। ਜਿਸ ਬ ਇਸ ਬਾਰੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ ।

Written by  Shaminder   |  July 14th 2023 12:05 PM  |  Updated: July 14th 2023 12:05 PM

ਕਰਣ ਔਜਲਾ ਨੇ ਨਵੀਂ ਐਲਬਮ ਦਾ ਕੀਤਾ ਐਲਾਨ, ਜਾਣੋ ਕਦੋਂ ਰਿਲੀਜ਼ ਹੋਵੇਗੀ ਗਾਇਕ ਦੀ ਐਲਬਮ ‘ਮੇਕਿੰਗ ਮੈਮੋਰੀਜ਼’

ਕਰਣ ਔਜਲਾ (Karan Aujla) ਇੱਕ ਤੋਂ ਬਾਅਦ ਇੱਕ ਨਵੇਂ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਹੁਣ ਜਲਦ ਹੀ ਗਾਇਕ ਆਪਣੀ ਨਵੀਂ ਐਲਬਮ ਦੇ ਨਾਲ ਸਰੋਤਿਆਂ ‘ਚ ਹਾਜ਼ਰੀ ਲਵਾਉਣ ਜਾ ਰਹੇ ਹਨ। ਜਿਸ ਬ ਇਸ ਬਾਰੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ । ਗਾਇਕ ਨੇ ਐਲਬਮ ਦੀ ਰਿਲੀਜ਼ ਡੇਟ ਦੇ ਨਾਲ-ਨਾਲ ਇਸ ਦੇ ਟ੍ਰੈਕ ਬਾਰੇ ਵੀ ਜਾਣਕਾਰੀ ਸ਼ੇਅਰ ਕੀਤੀ ਹੈ । ਗਾਇਕ ਇਸ ਵਾਰ ਕੈਨੇਡੀਅਨ ਗਾਇਕ ਅਤੇ ਗੀਤਕਾਰ ਪਰੈਸਟਨ ਪਾਬਲੋ ਦੇ ਨਾਲ ਕੋਲੈਬ ਕੀਤਾ ਹੈ ।

ਹੋਰ ਪੜ੍ਹੋ : ਮਨਕਿਰਤ ਔਲਖ ਨੇ ਆਪਣੇ ਪੁੱਤਰ ਅਤੇ ਬਾਬੇ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਸ ਵੀ ਲੁਟਾ ਰਹੇ ਪਿਆਰ

ਫੈਨਸ ਵੀ ਗਾਇਕ ਦੀ ਇਸ ਐਲਬਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਪਰ ਹਾਲੇ ਫੈਨਸ ਨੂੰ ਕੁਝ ਦਿਨਾਂ ਤੱਕ ਇੰਤਜ਼ਾਰ ਕਰਨਾ ਹੋਵੇਗਾ । ਕਿਉਂਕਿ ਕਰਣ ਦੀ ਇਹ ਐਲਬਮ 18 ਅਗਸਤ ਨੂੰ ਰਿਲੀਜ਼ ਹੋਵੇਗੀ । 

ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਮਸ਼ਹੂਰ 

ਗਾਇਕ ਕਰਣ ਔਜਲਾ ਹਿੱਟ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਜਾਣੇ ਜਾਂਦੇ ਹਨ । ਉਨ੍ਹਾਂ ਦੇ ਗੀਤਾਂ ਨੂੰ ਫੈਨਸ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਉਂਝ ਤਾਂ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਹਨ । ਪਰ ਕੁਝ ਕੁ ਚੋਣਵੇਂ ਗੀਤਾਂ ਦੀ ਗੱਲ ਕਰੀਏ ਤਾਂ ਕੋਕਾ, ਕਯਾ ਬਾਤ ਏ, ਚਿੱਟਾ ਕੁੜਤਾ, ਟੇਕ ਇਟ ਈਜ਼ੀ, ਡੌਂਟ ਲੁੱਕ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । 

ਕੁਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਤੋਂ ਡਿਲੀਟ ਕੀਤੀਆਂ ਸਨ ਸਭ ਪੋਸਟਾਂ

 ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਰਣ ਔਜਲਾ ਨੇ ਉਸ ਸਮੇਂ ਸੁਰਖੀਆਂ ਵਟੋਰੀਆਂ ਸਨ, ਜਦੋਂ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਭ ਪੋਸਟਾਂ ਡਿਲੀਟ ਕਰ ਦਿੱਤੀਆਂ ਸਨ । ਜਿਸ ਤੋਂ ਬਾਅਦ ਲੋਕਾਂ ਨੇ ਤਰ੍ਹਾਂ ਤਰ੍ਹਾਂ ਦੇ ਕਿਆਸ ਲਗਾਉਣੇ ਸ਼ੁਰੂ ਕਰ ਦਿੱਤੇ ਸਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network