'ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ' ਫ਼ਿਲਮ ਤੋਂ ਰਿਲੀਜ਼ ਹੋਇਆ ਗੀਤ 'ਕੋਰਾ ਕੁੱਜਾ', ਅਮਰਿੰਦਰ ਗਿੱਲ ਦੀ ਆਵਾਜ਼ 'ਚ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗੀਤ

ਪੰਜਾਬੀ ਫ਼ਿਲਮ 'ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ' ਦਾ ਨਵਾਂ ਗੀਤ 'ਕੋਰਾ ਕੁੱਜਾ’ਗਾਇਕ ਅਮਰਿੰਦਰ ਗਿੱਲ ਦੀ ਆਵਾਜ਼ 'ਚ ਬੀਤੇ ਦਿਨੀਂ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ।

Written by  Pushp Raj   |  July 14th 2023 08:19 PM  |  Updated: July 14th 2023 08:19 PM

'ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ' ਫ਼ਿਲਮ ਤੋਂ ਰਿਲੀਜ਼ ਹੋਇਆ ਗੀਤ 'ਕੋਰਾ ਕੁੱਜਾ', ਅਮਰਿੰਦਰ ਗਿੱਲ ਦੀ ਆਵਾਜ਼ 'ਚ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗੀਤ

Song 'Kora Kujja' from Film 'Kade Dade Ki Kade Pote Ki': ਪੰਜਾਬੀ ਫ਼ਿਲਮ 'ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ' ਦਾ ਨਵਾਂ ਗੀਤ 'ਕੋਰਾ ਕੁੱਜਾ’ਗਾਇਕ ਅਮਰਿੰਦਰ ਗਿੱਲ ਦੀ ਆਵਾਜ਼ 'ਚ ਬੀਤੇ ਦਿਨੀਂ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। 

ਇਸ ਗੀਤ ਨੂੰ ਅਮਰਿੰਦਰ ਗਿੱਲ ਨੇ ਆਪਣੀ ਖ਼ੂਬਸੂਰਤ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਦੇ ਬੋਲ ਡੀ ਹਰਪ ਵਲੋਂ ਲਿਖੇ ਗਏ ਹਨ ਅਤੇ ਸੰਗੀਤ ਜਤਿੰਦਰ ਸਿੰਘ ਨੇ ਦਿੱਤਾ ਹੈ। ਇਸ ਗੀਤ ਨੂੰ ਰਿਧਮ ਬੁਆਏਜ਼ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ।

ਦੱਸ ਦੇਈਏ ਕਿ ਫ਼ਿਲਮ 'ਚ ਬੀ. ਐੱਨ. ਸ਼ਰਮਾ, ਜਤਿੰਦਰ ਕੌਰ, ਅਨੀਤਾ ਦੇਵਗਨ, ਸੁਖਵਿੰਦਰ ਚਾਹਲ, ਧੀਰਜ ਕੁਮਾਰ, ਅਸ਼ੋਕ ਪਾਠਕ, ਸੁਮਿਤ ਗੁਲਾਟੀ, ਸੀਮਾ ਕੌਸ਼ਲ, ਪਰਕਾਸ਼ ਗਾਧੂ, ਨੇਹਾ ਦਿਆਲ, ਕਮਲਦੀਪ ਕੌਰ, ਗੁਰਪ੍ਰੀਤ ਕੌਰ ਭੰਗੂ, ਸਮਰੀਤ ਬਾਜਵਾ ਤੇ ਪਰਵੀਨ ਬਾਨੀ ਵੀ ਅਹਿਮ ਕਿਰਦਾਰਾਂ 'ਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਲਾਡਾ ਸਿਆਨ ਘੁੰਮਣ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਕਰਨ ਸੰਧੂ ਤੇ ਧੀਰਜ ਕੁਮਾਰ ਨੇ ਲਿਖੀ ਹੈ।

ਹੋਰ ਪੜ੍ਹੋ: Sonam Bajwa: ਸੋਨਮ ਬਾਜਵਾ ਨੇ ਸਾਂਝੀਆਂ ਕੀਤੀਆਂ ਆਪਣੇ ਬਚਪਨ ਦੀਆਂ ਯਾਦਾਂ, ਕਿਹਾ-'ਪਿੰਡ 'ਚ ਰਹਿੰਦੇ ਕਦੇ ਨਹੀਂ ਖਾਧੇ ਸੀ ਬਰਗਰ ਪੀਜ਼ੇ

ਫ਼ਿਲਮ ਵੇਸਟਾਵੰਡਰ ਮੋਸ਼ਨ ਪਿਕਚਰਜ਼ ਤੇ ਅੰਬਰਸਰੀਏ ਪ੍ਰੋਡਕਸ਼ਨਜ਼ ਦੀ ਪੇਸ਼ਕਸ਼ ਹੈ। ਫ਼ਿਲਮ ਨੂੰ ਜਤਿੰਦਰ ਸਿੰਘ ਲਵਲੀ ਨੇ ਪ੍ਰੋਡਿਊਸ ਕੀਤਾ ਹੈ, ਜਿਸ ਦੇ ਕੋ-ਪ੍ਰੋਡਿਊਸਰ ਧੀਰਜ ਕੁਮਾਰ ਤੇ ਕਰਨ ਸੰਧੂ ਹਨ। ਇਹ ਫ਼ਿਲਮ 14 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਰਿਧਮ ਬੁਆਏਜ਼ ਵਲੋਂ ਦੁਨੀਆ ਭਰ 'ਚ ਰਿਲੀਜ਼ ਕੀਤਾ ਜਾ ਰਿਹਾ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network