Ammy Virk: 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਗੀਤ 'ਕਿਆ ਹੀ ਬਾਤਾਂ' ਹੋਇਆ ਰਿਲੀਜ਼, ਫੈਨਜ਼ ਦੇ ਦਿਲਾਂ ਨੂੰ ਛੂਹ ਰਿਹਾ ਹੈ ਗੀਤ

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਇੰਨੀ ਦਿਨੀਂ ਆਪਣੀ ਨਵੀਂ ਫ਼ਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਇਸ ਫਿਲਮ ਦਾ ਇੱਕ ਹੋਰ ਗੀਤ 'ਕਿਆ ਹੀ ਬਾਤਾਂ' ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

Written by  Pushp Raj   |  September 16th 2023 06:01 PM  |  Updated: September 16th 2023 06:01 PM

Ammy Virk: 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਗੀਤ 'ਕਿਆ ਹੀ ਬਾਤਾਂ' ਹੋਇਆ ਰਿਲੀਜ਼, ਫੈਨਜ਼ ਦੇ ਦਿਲਾਂ ਨੂੰ ਛੂਹ ਰਿਹਾ ਹੈ ਗੀਤ

Ammy Virk New Song 'Kya Hi Baataan' Out Now: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ (Ammy Virk ) ਇੰਨੀ ਦਿਨੀਂ ਆਪਣੀ ਨਵੀਂ ਫ਼ਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਐਮੀ ਵਿਰਕ ਦੇਵ ਖਰੌੜ ਨਾਲ ਫਿਲਮ 'ਮੌੜ' 'ਚ ਐਕਟਿੰਗ ਕਰਦੇ ਨਜ਼ਰ ਆਏ ਸੀ। ਇਸ ਤੋਂ ਬਾਅਦ ਹੁਦ ਐਮੀ ਦੀ ਇੱਕ ਹੋਰ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਰਾਹੀਂ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। 

ਐਮੀ ਵਿਰਕ ਦੀ ਇਹ ਫਿਲਮ 28 ਸਤੰਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਇਸ ਤੋਂ ਪਹਿਲਾਂ ਫਿਲਮ ਦਾ ਟ੍ਰੇਲਰ ਤੇ ਕਈ ਗੀਤ ਰਿਲੀਜ਼ ਕੀਤੇ ਗਏ ਹਨ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।   ਐਮੀ ਵਿਰਕ, ਬਿਨੂੰ ਢਿੱਲੋਂ ਤੇ ਜਸਵਿੰਦਰ ਭੱਲਾ ਸਟਾਰਰ ਫਿਲਮ ਦਾ ਪਹਿਲਾ ਗਾਣਾ ਵੀ ਰਿਲੀਜ਼ ਹੋ ਗਿਆ ਹੈ। ਇਸ ਗੀਤ ਦਾ ਟਾਈਟਲ ਹੈ 'ਨੀ ਕੁੜੇ'। 

ਹਾਲ ਹੀ 'ਚ ਇਸ ਫਿਲਮ ਦਾ ਇੱਕ ਹੋਰ ਨਵਾਂ ਗੀਤ 'ਕਿਆ ਹੀ ਬਾਤਾਂ' ਰਿਲੀਜ਼ ਹੋ ਗਿਆ ਹੈ ਇਸ ਗੀਤ ਬਾਰੇ ਗੱਲ ਕਰੀਏ ਤਾਂ  ਗੀਤ ਨੂੰ ਐਮੀ ਵਿਰਕ ਦੇ ਨਾਲ ਜੈਸਮੀਨ ਅਖ਼ਤਰ ਨੇ ਆਵਾਜ਼ ਦਿੱਤੀ ਹੈ, ਜੋ ਤੁਹਾਨੂੰ ਆਪਣਾ ਦੀਵਾਨਾ ਬਣਾ ਲੈਣਗੇ। ਗੀਤ 'ਚ ਐਮੀ ਵਿਰਕ ਤੇ ਜੈਸਮੀਨ ਬਾਜਵਾ ਦੀ ਖ਼ੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਗੀਤ ਨੂੰ ਐਵੀ ਸਰਾ ਨੇ ਸੰਗੀਤ ਦਿੱਤਾ ਹੈ, ਜਿਸ ਦੇ ਮਿੱਠੇ ਬੋਲ ਹੈਪੀ ਰਾਏਕੋਟੀ ਵਲੋਂ ਲਿਖੇ ਗਏ ਹਨ।

 ਹੋਰ ਪੜ੍ਹੋ: ਬਾਲੀਵੁੱਡ ਤੋਂ ਆਈ ਇੱਕ ਹੋਰ ਦੁਖਦ ਖ਼ਬਰ, ਫਿਲਮ ‘OMG 2 ਦੇ ਅਦਾਕਾਰ ਸੁਨੀਲ ਸ਼ਰਾਫ ਦਾ ਹੋਇਆ ਦਿਹਾਂਤ

ਦੱਸ ਦਈਏ ਕਿ ਹਾਲ ਹੀ 'ਚ ਐਮੀ ਵਿਰਕ ਦੀ ਫਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋਇਆ ਹੈ। ਫਿਲਮ ਦਾ ਟ੍ਰੇਲਰ ਦਾਜ ਦੇ ਲੋਭੀ ਮਾਪਿਆਂ ਦੇ ਆਲੇ ਦੁਆਲੇ ਘੁੰਮਦਾ ਹੈ, ਜੋ ਕਿ ਆਪਣੇ ਐਮਬੀਏ ਪਾਸ ਮੁੰਡੇ ਲਈ ਅਜਿਹੀ ਕੁੜੀ ਦੀ ਤਲਾਸ਼ 'ਚ ਹਨ, ਜਿਸ ਦਾ ਪਰਿਵਾਰ ਉਨ੍ਹਾਂ ਨੂੰ ਕਾਰ ਗਿਫਟ ਕਰ ਸਕੇ।  ਇਹ ਫ਼ਿਲਮ ਦਰਸ਼ਕਾਂ ਦਾ ਕਿੰਝ ਮਨੋਰੰਜਨ ਕਰੇਗੀ ਇਹ ਤਾਂ ਰਿਲੀਜ਼ ਹੋਣ ਤੋਂ ਬਾਅਦ ਪਤਾ ਲੱਗੇਗਾ, ਫਿਲਹਾਲ ਦਰਸ਼ਕ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network