ਜਸਬੀਰ ਜੱਸੀ ਦੀ ਆਵਾਜ਼ 'ਚ ਨਵਾਂ ਗੀਤ 'ਜੱਟ ਬੋਲਦਾ' ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਜਸਬੀਰ ਜੱਸੀ ਦੀ ਆਵਾਜ਼ 'ਚ ਨਵਾਂ ਗੀਤ 'ਜੱਟ ਬੋਲਦਾ' ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਗੀਤ ਦੇ ਬੋਲਾਂ ਨੂੰ ਆਪਣੀ ਕਲਮ ਦੇ ਨਾਲ ਸ਼ਿੰਗਾਰਿਆ ਹੈ ਵਿਪੁਲ ਕਪੂਰ ਅਤੇ ਜਸਬੀਰ ਜੱਸੀ ਨੇ ।

Written by  Shaminder   |  August 25th 2023 11:07 AM  |  Updated: August 25th 2023 11:07 AM

ਜਸਬੀਰ ਜੱਸੀ ਦੀ ਆਵਾਜ਼ 'ਚ ਨਵਾਂ ਗੀਤ 'ਜੱਟ ਬੋਲਦਾ' ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਜਸਬੀਰ ਜੱਸੀ (Jasbir jassi) ਦੀ ਆਵਾਜ਼ 'ਚ ਨਵਾਂ ਗੀਤ 'ਜੱਟ ਬੋਲਦਾ' ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਗੀਤ ਦੇ ਬੋਲਾਂ ਨੂੰ ਆਪਣੀ ਕਲਮ ਦੇ ਨਾਲ ਸ਼ਿੰਗਾਰਿਆ ਹੈ ਵਿਪੁਲ ਕਪੂਰ ਅਤੇ ਜਸਬੀਰ ਜੱਸੀ ਨੇ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਸੁਮਿਤ ਸੇਠੀ ਨੇ । ਗੀਤ 'ਚ ਫੀਮੇਲ ਮਾਡਲ ਦੀਪਤੀ ਸੰਧਵਾਨੀ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ :  ਸੁੱਖ ਜੌਹਲ ਤੋਂ ਦੂਰ ਜਾ ਰਹੀ ਉਨ੍ਹਾਂ ਦੀ ਭੈਣ, ਜਾਣ ਤੋਂ ਪਹਿਲਾਂ ਭਰਾ ਦੇ ਗੁੱਟ 'ਤੇ ਰੱਖੜੀ ਬੰਨਣ ਲੱਗੀ ਹੋਈ ਭਾਵੁਕ

ਗੀਤ 'ਚ ਜੱਟ ਦੀ ਯਾਰੀ ਦੀ ਗੱਲ ਕੀਤੀ ਗਈ ਹੈ ਕਿ ਜੱਟ ਵਰਗੀ ਯਾਰੀ ਕੋਈ ਹੋਰ ਨਹੀਂ ਨਿਭਾ ਸਕਦਾ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । 

ਜਸਬੀਰ ਜੱਸੀ ਨੇ ਦਿੱਤੇ ਕਈ ਹਿੱਟ ਗੀਤ 

 ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਜਸਬੀਰ ਜੱਸੀ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ 'ਚ ਦਿਲ ਲੈ ਗਈ, ਕੁੜੀ ਜ਼ਹਿਰ ਦੀ ਪੁੜੀ, ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ, ਹੀਰ, ਇੱਕ ਤਾਰਾ ਵੱਜਦਾ ਵੇ  ਸਣੇ ਕਈ ਹਿੱਟ ਗੀਤ ਗਾਏ ਹਨ । ਜਸਬੀਰ ਜੱਸੀ ਸੋਸ਼ਲ ਮੀਡੀਆ 'ਤੇ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਸਰੋਤਿਆਂ ਦੇ ਨਾਲ ਅਕਸਰ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।

ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।ਜਸਬੀਰ ਜੱਸੀ ਨੇ ਕੁਝ ਦਿਨ ਪਹਿਲਾਂ ਰੁਪਿੰਦਰ ਰੂਪੀ ਅਤੇ ਭੁਪਿੰਦਰ ਬਰਨਾਲਾ ਦੇ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ਤੋਂ ਬਾਅਦ ਫੈਨਸ ਦੇ ਵੱਲੋਂ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਸ਼ਾਇਦ ਦੋਵਾਂ ਦੇ ਨਾਲ ਮਿਲ ਕੇ ਗਾਇਕ ਕੋਈ ਨਵਾਂ ਪ੍ਰੋਜੈਕਟ ਲਿਆਉਣ ਵਾਲੇ ਹਨ । ਹਾਲਾਂਕਿ ਜਸਬੀਰ ਜੱਸੀ ਵੱਲੋਂ ਹਾਲੇ ਤੱਕ ਇਸ ਤਰ੍ਹਾਂ ਦਾ ਕੋਈ ਵੀ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ ।  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network