ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਪਹਿਲਾ ਗੀਤ 'ਨੀ ਕੁੜੇ' ਹੋਇਆ ਰਿਲੀਜ਼, ਫੈਨਜ਼ ਨੂੰ ਪਸੰਦ ਆ ਰਹੀ ਹੈ ਐਮੀ ਵਿਰਕ ਤੇ ਜੈਸਮੀਨ ਬਾਜਵਾ ਦੀ ਲਵ ਕੈਮਿਸਟਰੀ
Ammy Virk New Song Ni Kude Out Now: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ (Ammy Virk ) ਇੰਨੀ ਦਿਨੀਂ ਆਪਣੀ ਨਵੀਂ ਫ਼ਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਐਮੀ ਵਿਰਕ ਦੇਵ ਖਰੌੜ ਨਾਲ ਫਿਲਮ 'ਮੌੜ' 'ਚ ਐਕਟਿੰਗ ਕਰਦਾ ਨਜ਼ਰ ਆਇਆ ਸੀ। ਇਸ ਤੋਂ ਬਾਅਦ ਹੁਦ ਐਮੀ ਦੀ ਇੱਕ ਹੋਰ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਰਾਹੀਂ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ।
ਐਮੀ ਵਿਰਕ ਦੀ ਇਹ ਫਿਲਮ 28 ਸਤੰਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਇਸ ਤੋਂ ਪਹਿਲਾਂ ਫਿਲਮ ਦਾ ਟ੍ਰੇਲਰ ਤੇ ਪਹਿਲਾ ਗੀਤ ਰਿਲੀਜ਼ ਕੀਤਾ ਗਿਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਮੀ ਵਿਰਕ, ਬਿਨੂੰ ਢਿੱਲੋਂ ਤੇ ਜਸਵਿੰਦਰ ਭੱਲਾ ਸਟਾਰਰ ਫਿਲਮ ਦਾ ਪਹਿਲਾ ਗਾਣਾ ਵੀ ਰਿਲੀਜ਼ ਹੋ ਗਿਆ ਹੈ। ਇਸ ਗੀਤ ਦਾ ਟਾਈਟਲ ਹੈ 'ਨੀ ਕੁੜੇ'।
ਇਸ ਗੀਤ ਬਾਰੇ ਗੱਲ ਕਰਏ ਤਾ ਗੀਤ ਨੂੰ ਐਮੀ ਵਿਰਕ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ 'ਚ ਐਮੀ ਵਿਰਕ ਜੈਸਮੀਨ ਬਾਜਵਾ ਦੇ ਨਾਲ ਰੋਮਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਦੀ ਵੀਡੀਓ ਵੀ ਬੇਹੱਦ ਖੂਬਸੂਰਤ ਹੈ। ਐਮੀ ਵਿਰਕ ਨੇ ਇਸ ਗੀਤ ਦੀ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਸਾਡੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਪਹਿਲਾ ਗਾਣਾ ਨੀ ਕੁੜੇ ਰਿਲੀਜ਼ ਹੋ ਗਿਆ ਹੈ।'
ਹੋਰ ਪੜ੍ਹੋ : Teacher's Day 2023: ਜਾਣੋ 5 ਸਤੰਬਰ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ
ਦੱਸ ਦਈਏ ਕਿ ਹਾਲ ਹੀ 'ਚ ਐਮੀ ਵਿਰਕ ਦੀ ਫਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋਇਆ ਹੈ। ਫਿਲਮ ਦਾ ਟ੍ਰੇਲਰ ਦਾਜ ਦੇ ਲੋਭੀ ਮਾਪਿਆਂ ਦੇ ਆਲੇ ਦੁਆਲੇ ਘੁੰਮਦਾ ਹੈ, ਜੋ ਕਿ ਆਪਣੇ ਐਮਬੀਏ ਪਾਸ ਮੁੰਡੇ ਲਈ ਅਜਿਹੀ ਕੁੜੀ ਦੀ ਤਲਾਸ਼ 'ਚ ਹਨ, ਜਿਸ ਦਾ ਪਰਿਵਾਰ ਉਨ੍ਹਾਂ ਨੂੰ ਕਾਰ ਗਿਫਟ ਕਰ ਸਕੇ। ਇਹ ਫ਼ਿਲਮ ਦਰਸ਼ਕਾਂ ਦਾ ਕਿੰਝ ਮਨੋਰੰਜਨ ਕਰੇਗੀ ਇਹ ਤਾਂ ਰਿਲੀਜ਼ ਹੋਣ ਤੋਂ ਬਾਅਦ ਪਤਾ ਲੱਗੇਗਾ, ਫਿਲਹਾਲ ਦਰਸ਼ਕ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
- PTC PUNJABI