ਨਿਮਰਤ ਖਹਿਰਾ ਦਾ ਨਵਾਂ ਗੀਤ ‘ਦੂਰ ਦੂਰ’ ਰਿਲੀਜ਼, ਗਾਇਕਾ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆਇਆ ਪਸੰਦ

ਨਿਮਰਤ ਖਹਿਰਾ ਦਾ ਨਵਾਂ ਗੀਤ ‘ਦੂਰ ਦੂਰ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਹਰਮਨਜੀਤ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਾ ਕਿੱਡ ਵੱਲੋਂ ਦਿੱਤਾ ਗਿਆ ਹੈ ।

Reported by: PTC Punjabi Desk | Edited by: Shaminder  |  November 18th 2023 01:58 PM |  Updated: November 18th 2023 01:58 PM

ਨਿਮਰਤ ਖਹਿਰਾ ਦਾ ਨਵਾਂ ਗੀਤ ‘ਦੂਰ ਦੂਰ’ ਰਿਲੀਜ਼, ਗਾਇਕਾ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆਇਆ ਪਸੰਦ

ਨਿਮਰਤ ਖਹਿਰਾ (Nimrat Khaira)  ਦਾ ਨਵਾਂ ਗੀਤ ‘ਦੂਰ ਦੂਰ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਹਰਮਨਜੀਤ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਾ ਕਿੱਡ ਵੱਲੋਂ ਦਿੱਤਾ ਗਿਆ ਹੈ । ਇਹ ਰੋਮਾਂਟਿਕ ਗੀਤ ਹੈ, ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕੀਤਾ ਗਿਆ ਹੈ ।ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । 

ਹੋਰ ਪੜ੍ਹੋ :  ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜੋਤੀ ਜੋਤਿ ਦਿਵਸ, ਸੰਗਤਾਂ ਗੁਰੁ ਸਾਹਿਬ ਨੂੰ ਕਰ ਰਹੀਆਂ ਕੋਟਿ ਕੋਟਿ ਪ੍ਰਣਾਮ, ਦਰਸ਼ਨ ਔਲਖ ਨੇ ਸਾਂਝਾ ਕੀਤਾ ਵੀਡੀਓ

ਇਸ ਤੋਂ ਪਹਿਲਾਂ ਨਿਮਰਤ ਖਹਿਰਾ ਦੇ ਕਈ ਗੀਤ ਹੋਏ ਰਿਲੀਜ਼ 

 ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨਿਮਰਤ ਖਹਿਰਾ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਹੋ ਚੁੱਕੇ ਹਨ । ਜਿਸ ‘ਚ ਸੁਹਾਗਣ, ਪਿੱਪਲ ਪੱਤੀਆਂ, ਦਾਦੀਆਂ ਨਾਨੀਆਂ ਸਣੇ ਕਈ ਗੀਤ ਸ਼ਾਮਿਲ ਹਨ । ਨਿਮਰਤ ਖਹਿਰਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕਾ ਕੀਤੀ ਸੀ ।

ਜਿਸ ਤੋਂ ਬਾਅਦ ਗਾਇਕਾ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕੀਤਾ । ਇਨ੍ਹੀਂ ਦਿਨੀਂ ਗਾਇਕਾ ਆਪਣੀ ਐਲਬਮ ‘ਮਾਣਮੱਤੀ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਐਲਬਮ ਦੇ ਕਈ ਗੀਤ ਹੁਣ ਤੱਕ ਰਿਲੀਜ਼ ਹੋ ਚੁੱਕੇ ਹਨ ਅਤੇ ਇਸ ਐਲਬਮ ਦੇ ਸਾਰੇ ਗੀਤ ਰਾਣੀ ਤੱਤ ਲਿਖਣ ਵਾਲੇ ਲੇਖਕ ਅਤੇ ਗੀਤਕਾਰ ਹਰਮਨਜੀਤ ਨੇ ਲਿਖੇ ਹਨ ।

ਨਿਮਰਤ ਖਹਿਰਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਵਾਇਸ ਆਫ਼ ਪੰਜਾਬ ‘ਚ ਵੀ ਉਨ੍ਹਾਂ ਨੇ ਪਰਫਾਰਮ ਕੀਤਾ ਸੀ । 

  

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network