ਰਣਜੀਤ ਬਾਵਾ ਨੇ ਆਪਣੀ ਨਵੀਂ ਐਲਬਮ ਦਾ ਕੀਤਾ ਐਲਾਨ, ਸ਼ਿਵ ਕੁਮਾਰ ਬਟਾਲਵੀ ਦੇ ਗੀਤਾਂ ਨੂੰ ਦੇਣਗੇ ਆਵਾਜ਼
ਰਣਜੀਤ ਬਾਵਾ ਜਲਦ ਹੀ ਆਪਣੀ ਨਵੀਂ ਐਲਬਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਜਿਸ ਦਾ ਐਲਾਨ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੀਤਾ ਹੈ । ਇਸ ‘ਚ ਉਹ ਸ਼ਿਵ ਕੁਮਾਰ ਬਟਾਲਵੀ ਦੀ ਕਲਮ ਤੋਂ ਲਿਖੇ ਗੀਤਾਂ ਨੂੰ ਆਪਣੀ ਆਵਾਜ਼ ਦੇਣਗੇ । ਇਸ ਛੋਟੀ ਜਿਹੀ ਐਲਬਮ ‘ਚ ਕੁਲ ਚਾਰ ਗੀਤ ਹੋਣਗੇ । ਜਿਸ ਨੂੰ ਰਣਜੀਤ ਬਾਵਾ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਨਗੇ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੇ ਆਪਣੀ ਇਸ ਐਲਬਮ ਦਾ ਫਸਟ ਲੁੱਕ ਸਾਂਝਾ ਕੀਤਾ ਹੈ ।
ਹੋਰ ਪੜ੍ਹੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਜੀ ਦੀ ਪਤਨੀ ਦਾ ਦਿਹਾਂਤ
‘ਪੰਜਾਬ ਵਰਗੀ’, ‘ਨੀ ਮਿੱਟੀਏ’ ਨੂੰ ਮਿਲਿਆ ਭਰਵਾਂ ਹੁੰਗਾਰਾ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਨੇ ‘ਪੰਜਾਬ ਵਰਗੀ’, ‘ਨੀ ਮਿੱਟੀਏ’ ਰਿਲੀਜ਼ ਕੀਤੇ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਰਣਜੀਤ ਬਾਵਾ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ਅਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।
ਫੈਨਸ ਵੀ ਉਨ੍ਹਾਂ ਦੇ ਗੀਤਾਂ ਦੀ ਬੇਸਬਰੀ ਦੇ ਨਾਲ ਉਡੀਕ ਕਰਦੇ ਰਹਿੰਦੇ ਹਨ । ਰਣਜੀਤ ਬਾਵਾ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇਸ ‘ਚ ਵੀ ਉਹ ਕਾਮਯਾਬ ਹੋਏ । ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਅਤੇ ਹੁਣ ਉਹ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ।
- PTC PUNJABI