ਰਣਜੀਤ ਬਾਵਾ ਦਾ ਨਵਾਂ ਗੀਤ ‘ਪੰਜਾਬ ਵਰਗੀ’ ਰਿਲੀਜ਼, ਫੀਚਰਿੰਗ ‘ਚ ਨੀਰੂ ਬਾਜਵਾ ਆਏ ਨਜ਼ਰ

ਰਣਜੀਤ ਬਾਵਾ ਦਾ ਨਵਾਂ ਗੀਤ ‘ਪੰਜਾਬ ਵਰਗੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਚਰਨ ਲਿਖਾਰੀ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਦਿੱਤਾ ਹੈ ਆਈਕੌਨ ਨੇ । ਗੀਤ ਨੂੰ ਰਣਜੀਤ ਬਾਵਾ ਦੇ ਆਫੀਸ਼ੀਅਲ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ ।

Written by  Shaminder   |  August 04th 2023 11:51 AM  |  Updated: August 04th 2023 11:51 AM

ਰਣਜੀਤ ਬਾਵਾ ਦਾ ਨਵਾਂ ਗੀਤ ‘ਪੰਜਾਬ ਵਰਗੀ’ ਰਿਲੀਜ਼, ਫੀਚਰਿੰਗ ‘ਚ ਨੀਰੂ ਬਾਜਵਾ ਆਏ ਨਜ਼ਰ

ਰਣਜੀਤ ਬਾਵਾ (Ranjit Bawa) ਦਾ ਨਵਾਂ ਗੀਤ ‘ਪੰਜਾਬ ਵਰਗੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਚਰਨ ਲਿਖਾਰੀ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਦਿੱਤਾ ਹੈ ਆਈਕੌਨ ਨੇ । ਗੀਤ ਨੂੰ ਰਣਜੀਤ ਬਾਵਾ ਦੇ ਆਫੀਸ਼ੀਅਲ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਗੀਤ ‘ਚ ਇੱਕ ਕੁੜੀ ਦੀ ਤੁਲਨਾ ਪੰਜਾਬ ਦੇ ਨਾਲ ਕੀਤੀ ਗਈ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਹੋਰ ਪੜ੍ਹੋ :  ਗਿੱਪੀ ਗਰੇਵਾਲ ਪਰਿਵਾਰ ਸਮੇਤ ਗੁਰਬਾਣੀ ਕੀਰਤਨ ਦਾ ਅਨੰਦ ਮਾਣਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਫੀਚਰਿੰਗ ‘ਚ ਰਣਜੀਤ ਬਾਵਾ, ਨੀਰੂ ਬਾਜਵਾ ਤੋਂ ਇਲਾਵਾ ਪ੍ਰਮਿੰਦਰ ਗਿੱਲ ‘ਤੇ ਹੋਰ ਵੀ ਕਈ ਕਲਾਕਾਰ ਵੀ ਨਜ਼ਰ ਆ ਰਹੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ‘ਨੀ ਮਿੱਟੀਏ’ ਵੀ ਸਰੋਤਿਆਂ ਨੂੰ ਬਹੁਤ ਜ਼ਿਆਦਾ ਪਸੰਦ ਆਇਆ ਸੀ । 

ਰਣਜੀਤ ਬਾਵਾ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ 

ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ । ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਸਰਾਹਿਆ ਗਿਆ ਸੀ ।

ਰਣਜੀਤ ਬਾਵਾ ਅੱਜ ਕੱਲ੍ਹ ਕਈ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ ਹਰ ਕਿਰਦਾਰ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ ਹੈ ।  

  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network