ਰਣਜੀਤ ਬਾਵਾ ਦਾ ਨਵਾਂ ਗੀਤ ‘ਛੋਟੇ ਘਰਾਂ ਵਾਲੇ’ ਹੋਇਆ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਰਣਜੀਤ ਬਾਵਾ ਦੇ ਟੀਚਰ ਨੇ ਹੀ ਉਨ੍ਹਾਂ ਨੂੰ ਗਾਉਣ ਦੀ ਪ੍ਰੇਰਣਾ ਦਿੱਤੀ ਸੀ ਅਤੇ ਸੰਗੀਤ ਦੀਆਂ ਬਾਰੀਕੀਆਂ ਤੋਂ ਜਾਣੂੰ ਕਰਵਾਇਆ ਸੀ ।

Reported by: PTC Punjabi Desk | Edited by: Shaminder  |  April 03rd 2023 05:26 PM |  Updated: April 03rd 2023 05:26 PM

ਰਣਜੀਤ ਬਾਵਾ ਦਾ ਨਵਾਂ ਗੀਤ ‘ਛੋਟੇ ਘਰਾਂ ਵਾਲੇ’ ਹੋਇਆ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਰਣਜੀਤ ਬਾਵਾ (Ranjit Bawa)ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦਾ ਨਵਾਂ ਗੀਤ ‘ਛੋਟੇ ਘਰਾਂ ਵਾਲੇ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਉਨ੍ਹਾਂ ਨੇ ਛੋਟੇ ਛੋਟੇ ਘਰਾਂ ਦੇ ਨਾਲ ਸਬੰਧ ਰੱਖਣ ਵਾਲੇ ਕਲਾਕਾਰਾਂ ਦਾ ਜ਼ਿਕਰ ਕਰਦੇ ਹੋਏ ਦੱਸਿਆ ਹੈ ਕਿ ਛੋਟੇ ਛੋਟੇ ਘਰਾਂ ਵਾਲੇ ਵੱਡੇ ਸ਼ਹਿਰਾਂ ‘ਚ ਛਾਏ ਹੋਏ ਹਨ ।

ਹੋਰ ਪੜ੍ਹੋ : ਬੱਬੂ ਮਾਨ ਨੇ ਪੋਸਟ ਸਾਂਝੀ ਕਰਕੇ ਦਿੱਤੀ ਚਿਤਾਵਨੀ, ਕਿਹਾ ਮੇਰੀਆਂ ਤਸਵੀਰਾਂ ਦਾ ਇਸਤੇਮਾਲ ਕਰਕੇ….

ਜਿਨ੍ਹਾਂ ਦੇ ਨਾਮ ਦਾ ਡੰਕਾ ਪੂਰੀ ਦੁਨੀਆ ‘ਚ ਵੱਜਦਾ ਹੈ । ਗੀਤ ਦੇ ਬੋਲ ਬੱਬੂ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਸਿੰਕ ਨੇ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । 

ਇਸ ਤੋਂ ਪਹਿਲਾਂ ਵੀ ਦਿੱਤੇ ਕਈ ਹਿੱਟ ਗੀਤ 

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਰਣਜੀਤ ਬਾਵਾ ਦੇ ਟੀਚਰ ਨੇ ਹੀ ਉਨ੍ਹਾਂ ਨੂੰ ਗਾਉਣ ਦੀ ਪ੍ਰੇਰਣਾ ਦਿੱਤੀ ਸੀ ਅਤੇ ਸੰਗੀਤ ਦੀਆਂ ਬਾਰੀਕੀਆਂ ਤੋਂ ਜਾਣੂੰ ਕਰਵਾਇਆ ਸੀ । ਕਿਉਂਕਿ ਰਣਜੀਤ ਬਾਵਾ ਨੂੰ ਗਾਉਣ ਦਾ ਸ਼ੌਂਕ ਸੀ ਅਤੇ ਸਕੂਲ ‘ਚ ਉਹ ਅਕਸਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਰਹਿੰਦੇ ਸਨ । 

ਉਹ ਸੁਫ਼ਨਾ ਜੋ ਕਦੇ ਨਾ ਹੋ ਸਕਿਆ ਪੂਰਾ

ਰਣਜੀਤ ਬਾਵਾ ਦੇ ਟੀਚਰ ਜਿਨ੍ਹਾਂ ਦੀ ਪ੍ਰੇਰਣਾ ਸਦਕਾ ਉਹ ਇੰਡਸਟਰੀ ਦੇ ਮੰਨੇ ਪ੍ਰਮੰਨੇ ਗਾਇਕ ਬਣੇ ਹਨ । ਰਣਜੀਤ ਬਾਵਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੜੀ ਹੀ ਰੀਝ ਸੀ ਕਿ ਉਨ੍ਹਾਂ ਦੇ ਟੀਚਰ ਇਸ ਦੁਨੀਆ ‘ਤੇ ਹੁੰਦੇ ਤਾਂ ਉਸ ਨੂੰ ਗਾਇਕ ਬਣਿਆ ਦੇਖਦੇ । ਪਰ ਉਨ੍ਹਾਂ ਦਾ ਪਹਿਲਾ ਗੀਤ ਰਿਲੀਜ਼ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network