Sidhu Moose Wala: ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ, ਮਰਹੂਮ ਗਾਇਕ ਦਾ ਡਿਵਾਇਨ ਨਾਲ ਇਸ ਹਫ਼ਤੇ ਰਿਲੀਜ਼ ਹੋਵੇਗਾ ਗੀਤ 'ਚੋਰਨੀ'

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਦੇ ਲਈ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਜਲਦ ਹੀ ਇੱਕ ਹੋਰ ਪੰਜਾਬੀ ਗਾਣਾ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਦਾ ਇਹ ਗੀਤ ਰੈਪਰ ਡਿਵਾਇਨ ਨਾਲ ਹੈ ਇਸ ਗੀਤਾ ਦਾ ਟਾਈਟਲ 'ਚੋਰਨੀ' ਹੈ ਤੇ ਇਹ ਗੀਤ ਇਸੇ ਹਫ਼ਤੇ ਰਿਲੀਜ਼ ਹੋਵੇਗਾ।

Reported by: PTC Punjabi Desk | Edited by: Pushp Raj  |  July 03rd 2023 05:09 PM |  Updated: July 03rd 2023 05:09 PM

Sidhu Moose Wala: ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ, ਮਰਹੂਮ ਗਾਇਕ ਦਾ ਡਿਵਾਇਨ ਨਾਲ ਇਸ ਹਫ਼ਤੇ ਰਿਲੀਜ਼ ਹੋਵੇਗਾ ਗੀਤ 'ਚੋਰਨੀ'

Sidhu Moose Wala News Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਦੇ ਲਈ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਜਲਦ ਹੀ ਇੱਕ ਹੋਰ ਪੰਜਾਬੀ ਗਾਣਾ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਮਸ਼ਹੂਰ ਰੈਪਰ ਡਿਵਾਈਨ ਨੇ ਦਿੱਤੀ ਹੈ।ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਦਾ ਨਵਾਂ ਗੀਤ ਇਸੇ ਹਫ਼ਤੇ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਮਸ਼ਹੂਰ ਰੈਪਰ ਡਿਵਾਈਨ ਨੇ ਦਿੱਤੀ ਹੈ।

ਦਰਅਸਲ ਡਿਵਾਈਨ ਦੀ ਐਲਬਮ 'ਗੁਨੇਹਗਾਰ' 'ਚ ਉਸ ਦਾ ਸਿੱਧੂ ਮੂਸੇ ਵਾਲਾ ਨਾਲ ਇਕ ਗੀਤ ਪੈਂਡਿੰਗ ਸੀ। ਇਸ ਗੀਤ ਨੂੰ ਹੁਣ ਡਿਵਾਈਨ ਨੇ ਸਿੱਧੂ ਦੇ ਮਾਪਿਆਂ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਰਿਲੀਜ਼ ਕਰਨ ਦਾ ਫ਼ੈਸਲਾ ਕਰ ਲਿਆ ਹੈ।

ਗੀਤ ਦਾ ਪੋਸਟਰ ਸਾਂਝਾ ਕਰਦਿਆਂ ਡਿਵਾਈਨ ਨੇ ਲਿਖਿਆ, ''ਦਿਲ ਤੋਂ... ਇਹ ਮੇਰੇ ਲਈ ਬਹੁਤ ਖ਼ਾਸ ਗੀਤ ਹੈ। ਇਹ ਦਿਲੋਂ ਹੈ... ਇਸ ਹਫ਼ਤੇ 'ਚੋਰਨੀ'।''

ਹਾਲਾਂਕਿ ਇਸ ਗੱਲ ਦੀ ਜਾਣਕਾਰੀ ਨਹੀਂ ਲੱਗ ਸਕੀ ਕਿ ਇਸ ਗੀਤ ਦੀ ਵੀਡੀਓ ਰਿਲੀਜ਼ ਕੀਤੀ ਜਾਵੇਗੀ ਜਾਂ ਨਹੀਂ ਤੇ ਕੀ ਸਿੱਧੂ ਗੀਤ 'ਚ ਫੀਚਰ ਕਰਦੇ ਨਜ਼ਰ ਆਉਣਗੇ ਜਾਂ ਨਹੀਂ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਨੇ ਇਸ ਗੀਤ ਨੂੰ ਰਿਲੀਜ਼ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੇ ਮਾਪਿਆਂ ਤੋਂ ਆਗਿਆ ਵੀ ਲਈ ਹੈ। ਜਿਨ੍ਹਾਂ ਦੀ ਆਗਿਆ ਮਿਲਣ ਤੋਂ ਬਾਅਦ ਗੀਤ ਚੋਰਨੀ ਨੂੰ ਇਸ ਹਫਤੇ ਰਿਲੀਜ਼ ਕੀਤਾ ਜਾਵੇਗਾ। 

ਹੋਰ ਪੜ੍ਹੋ: ਰਾਮ ਚਰਨ ਤੇ ਉਪਾਸਨਾ ਦੀ ਨਵਜਨਮੀ ਧੀ ਨੂੰ ਮੁਕੇਸ਼ ਅੰਬਾਨੀ ਨੇ ਗਿਫ਼ਟ ਕੀਤਾ ਕਰੋੜਾਂ ਰੁਪਏ ਦਾ ਪੰਘੂੜਾ, ਵੇਖੋ ਵੀਡੀਓ

ਕਾਬਿਲੇਗੌਰ ਹੈ ਕਿ 29 ਮਈ 2022 ਨੂੰ ਪਿੰਡ ਜਵਾਹਰਕੇ ਵਿਖੇ ਹਮਲਾਵਾਰਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਕੈਨੇਡਾ ਬੇਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਫਿਲਹਾਲ ਹੁਣ ਤੱਕ ਪੁਲਿਸ ਨੇ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਮਾਮਲੇ ਦਾ ਮਾਸਟਰਮਾਈਂਡ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਚੋਂ ਦੂਰ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network