'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਗੀਤ 'ਚੱਕਲੋ ਚੱਕਲੋ' ਹੋਇਆ ਰਿਲੀਜ਼, ਫੈਨਜ਼ ਨੂੰ ਪਸੰਦ ਆ ਰਿਹਾ ਬਿਨੂੰ ਢਿੱਲੋਂ ਤੇ ਐਮੀ ਵਿਰਕ ਦਾ ਅੰਦਾਜ਼

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਇੰਨੀ ਦਿਨੀਂ ਆਪਣੀ ਨਵੀਂ ਫ਼ਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਇਸ ਫਿਲਮ ਦਾ ਇੱਕ ਹੋਰ ਗੀਤ 'ਚੱਕਲੋ ਚੱਕਲੋ' ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

Reported by: PTC Punjabi Desk | Edited by: Pushp Raj  |  September 18th 2023 01:21 PM |  Updated: September 18th 2023 01:21 PM

'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਗੀਤ 'ਚੱਕਲੋ ਚੱਕਲੋ' ਹੋਇਆ ਰਿਲੀਜ਼, ਫੈਨਜ਼ ਨੂੰ ਪਸੰਦ ਆ ਰਿਹਾ ਬਿਨੂੰ ਢਿੱਲੋਂ ਤੇ ਐਮੀ ਵਿਰਕ ਦਾ ਅੰਦਾਜ਼

Song 'Chaklo Chaklo' Out Now: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ (Ammy Virk ) ਇੰਨੀ ਦਿਨੀਂ ਆਪਣੀ ਨਵੀਂ ਫ਼ਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਐਮੀ ਵਿਰਕ ਦੇਵ ਖਰੌੜ ਨਾਲ ਫਿਲਮ 'ਮੌੜ' 'ਚ ਐਕਟਿੰਗ ਕਰਦੇ ਨਜ਼ਰ ਆਏ ਸੀ। ਇਸ ਤੋਂ ਬਾਅਦ ਹੁਦ ਐਮੀ ਦੀ ਇੱਕ ਹੋਰ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਰਾਹੀਂ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। 

ਐਮੀ ਵਿਰਕ ਦੀ ਇਹ ਫਿਲਮ 28 ਸਤੰਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਪੰਜਾਬੀ ਫ਼ਿਲਮ 'ਗੱਡੀ ਜਾਂਦੀ ਐ ਛਲਾਂਗਾਂ ਮਾਰਦੀ' ਦੇ ਗੀਤ ਦਰਸ਼ਕਾਂ ਵਲੋਂ ਖ਼ੂਬ ਪਸੰਦ ਕੀਤੇ ਜਾ ਰਹੇ ਹਨ। ਇਸੇ ਲਿਸਟ 'ਚ ਹੁਣ ਫ਼ਿਲਮ ਦਾ ਨਵਾਂ ਗੀਤ 'ਚੱਕਲੋ ਚੱਕਲੋ' ਵੀ ਜੁੜਨ ਗਿਆ ਹੈ, ਜੋ ਅੱਜ ਹੀ ਰਿਲੀਜ਼ ਹੋਇਆ ਹੈ।

 ਗੀਤ'ਚੱਕਲੋ ਚੱਕਲੋ' ਇੱਕ ਬੀਟ ਸੌਂਗ ਹੈ, ਜਿਸ ਨੂੰ ਸੁਣ ਤੁਹਾਡਾ ਵੀ ਭੰਗੜਾ ਪਾਉਣ ਨੂੰ ਜੀਅ ਕਰੇਗਾ। ਇਸ ਗੀਤ ਬਾਰੇ ਗੱਲ ਕਰੀਏ ਤਾਂ 'ਚੱਕਲੋ ਚੱਕਲੋ' ਵਿਆਹਾਂ 'ਤੇ ਵੱਜਣ ਲਈ ਪੂਰੀ ਤਰ੍ਹਾਂ ਢੁਕਵਾਂ ਗੀਤ ਹੈ। ਇਸ ਗੀਤ ਨੂੰ ਐਮੀ ਵਿਰਕ ਨੇ ਗਾਇਆ ਹੈ, ਜਿਸ ਨੂੰ ਸੰਗੀਤ ਦੇਸੀ ਕਰਿਊ ਨੇ ਦਿੱਤਾ ਹੈ ਤੇ ਬੋਲ ਕਪਤਾਨ ਨੇ ਲਿਖੇ ਹਨ। ਯੂਟਿਊਬ 'ਤੇ ਇਹ ਗੀਤ ਵ੍ਹਾਈਟ ਹਿੱਲ ਟਿਊਨਸ ਦੇ ਚੈਨਲ 'ਤੇ ਰਿਲੀਜ਼ ਹੋਇਆ ਹੈ।

ਦੱਸ ਦੇਈਏ ਕਿ ਫ਼ਿਲਮ 'ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

ਹੋਰ ਪੜ੍ਹੋ: Happy Birthday Shabana Azmi: ਬਾਲੀਵੁੱਡ 'ਚ ਆਉਣ ਤੋਂ ਪਹਿਲਾਂ ਕੌਫੀ ਵੇਚਦੀ ਸੀ ਸ਼ਬਾਨਾ ਆਜ਼ਮੀ,  ਜਾਣੋ ਅਦਾਕਾਰਾ ਦੀ ਜ਼ਿੰਦਗੀ ਨਾਲ ਜੁੜੇ ਅਣਸੁਣੇ ਕਿੱਸੇ

ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਸ ਕੀਤਾ ਹੈ, ਜੋ ਦੁਨੀਆ ਭਰ 'ਚ 28 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network