Carry on Jatta 3: ਬੀ ਪਰਾਕ ਦੀ ਆਵਾਜ਼ 'ਚ ਰਿਲੀਜ਼ ਹੋਇਆ 'ਕੈਰੀ ਆਨ ਜੱਟਾ 3' ਦਾ ਗੀਤ 'ਫਰਿਸ਼ਤੇ', ਗਿੱਪੀ ਤੇ ਸੋਨਮ ਦੀ ਕਿਊਟ ਕੈਮਿਸਟਰੀ ਦਰਸ਼ਕਾਂ ਨੂੰ ਆਈ ਪਸੰਦ

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ਕੈਰੀ ਆਨ ਜੱਟਾ-3 ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ ਵਿੱਚ ਗਿੱਪੀ ਗਰੇਵਾਲ ਦੀ ਇਸ ਫ਼ਿਲਮ ਦਾ ਗੀਤ 'ਫਰਿਸ਼ਤੇ' ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਮਸ਼ਹੂਰ ਗਾਇਕ ਬੀ ਪਰਾਕ ਨੇ ਆਪਣੇ ਸੁਰੀਲੀ ਆਵਾਜ਼ ਨਾਲ ਸਜਾਇਆ ਹੈ ਜੋ ਕਿ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ।

Written by  Pushp Raj   |  April 27th 2023 05:29 PM  |  Updated: April 27th 2023 05:29 PM

Carry on Jatta 3: ਬੀ ਪਰਾਕ ਦੀ ਆਵਾਜ਼ 'ਚ ਰਿਲੀਜ਼ ਹੋਇਆ 'ਕੈਰੀ ਆਨ ਜੱਟਾ 3' ਦਾ ਗੀਤ 'ਫਰਿਸ਼ਤੇ', ਗਿੱਪੀ ਤੇ ਸੋਨਮ ਦੀ ਕਿਊਟ ਕੈਮਿਸਟਰੀ ਦਰਸ਼ਕਾਂ ਨੂੰ ਆਈ ਪਸੰਦ

 'Carry on Jatta 3' Song 'Farishte': ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜਲਦ ਹੀ ਆਪਣੀ ਨਵੀਂ ਫ਼ਿਲਮ 'ਕੈਰੀ ਆਨ ਜੱਟਾ 3' ਨਾਲ  ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਵਿੱਚ ਗਾਇਕ ਦੇ ਨਾਲ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਵੀ ਨਜ਼ਰ ਆਵੇਗੀ। ਹਾਲ ਹੀ ਵਿੱਚ ਇਸ ਫ਼ਿਲਮ ਦਾ ਗੀਤ ਫਰਿਸ਼ਤੇ ਰਿਲੀਜ਼ ਹੋਇਆ ਹੈ। 

ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫ਼ਿਲਮ ਕੈਰੀ ਆਨ ਜੱਟਾ ਦੇ ਇਸ ਨਵੇਂ ਗੀਤ ਫਰਿਸ਼ਤੇ ਦੇ ਰਿਲੀਜ਼ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਗਾਇਕ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ' #Farishtey out now Singer - @bpraak Lyrics,Composer,Music - @jaani777 #Carryonjatta3 in cinemas on 29th June 2023"

ਇਸ ਗੀਤ ਬਾਰੇ ਗੱਲ ਕਰੀਏ ਤਾਂ ਇਹ ਗੀਤ ਇੱਕ ਰੋਮਾਂਟਿਕ ਗੀਤ ਹੈ। ਇਸ ਗੀਤ ਵਿੱਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀ ਖੂਬਸੂਰਤ ਰੋਮਾਂਟਿਕ ਕੈਮਿਸਟਰੀ ਵਿਖਾਈ ਗਈ ਹੈ। ਗਿੱਪੀ ਗਰੇਵਾਲ ਇਸ ਗੀਤ ਦੀ ਵੀਡੀਓ 'ਚ ਸੋਨਮ ਬਾਜਵਾ ਨਾਲ ਰੋਮਾਂਸ ਕਰਦੇ ਨਜ਼ਰ ਆਉਣਗੇ। 

ਇਸ ਗੀਤ ਦੇ ਬੋਲ ਜਾਨੀ ਵੱਲੋਂ ਲਿਖੇ ਗਏ ਹਨ ਤੇ ਇਸ ਦਾ ਮਿਊਜ਼ਿਕ ਵੀ ਜਾਨੀ ਨੇ ਹੀ ਦਿੱਤਾ ਹੈ। ਇਸ ਗੀਤ ਨੂੰ ਮਸ਼ਹੂਰ ਬਾਲੀਵੁੱਡ ਗਾਇਕ ਬੀ ਪਰਾਕ ਨੇ ਗਾਇਆ ਹੈ। ਇਸ ਗੀਤ ਨੂੰ ਹੱਬਲ ਮੋਸ਼ਨ ਪਿਕਚਰ ਵੱਲੋਂ ਤਿਆਰ ਕੀਤਾ ਗਿਆ ਹੈ ਤੇ ਇਸ ਨੂੰ ਇਸਟ ਸਨਸ਼ਾਈਨ ਪ੍ਰੋਡਕਸ਼ਨ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। 

ਹੋਰ ਪੜ੍ਹੋ: ਦਿਲਜੀਤ ਕੌਰ ਪਤੀ ਨਾਲ ਬਾਲਕਨੀ 'ਚ ਰੋਮਾਂਟਿਕ ਹੁੰਦੀ ਹੋਈ ਆਈ ਨਜ਼ਰ, ਟ੍ਰੋਲਰਸ ਨੇ ਕਿਹਾ ਸ਼ੋਅ ਆਫ ਕਰਨਾ ਕਰੋ ਬੰਦ

ਇਸ ਗੀਤ ਨੂੰ ਦਰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਦਰਸ਼ਕਾਂ ਨੂੰ ਸੋਨਮ ਬਾਜਵਾ ਤੇ ਗਿੱਪੀ ਗਰੇਵਾਲ ਦੀ ਲਵ ਕੈਮਿਸਟਰੀ ਬੇਹੱਦ ਪਸੰਦ ਆ ਰਹੀ ਹੈ। ਹੁਣ ਤੱਕ ਇਸ ਗੀਤ ਦੀ ਵੀਡੀਓ 'ਤੇ 2 ਮਿਲਿਅਨ ਤੋਂ ਵੱਧ ਵਿਊਜ਼ ਆ ਚੁੱਕੇ ਹਨ। ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਇਹ ਫ਼ਿਲਮ ਕੈਰੀ ਆਨ ਜੱਟਾ -3 29 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ ਤੇ ਦਰਸ਼ਕ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network