ਬਿਲਾਲ ਸਈਅਦ ਦੀ ਆਵਾਜ਼ ‘ਚ ਫ਼ਿਲਮ ‘ਜੱਟ ਐਂਡ ਜੂਲੀਅਟ-੩’ ਦਾ ਗੀਤ ‘ਜੇ ਮੈਂ ਰੱਬ ਹੁੰਦਾ’ ਰਿਲੀਜ਼

ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਜੱਟ ਐਂਡ ਜੂਲੀਅਟ’ ਦੇ ਗੀਤ ਇੱਕ ਤੋਂ ਬਾਅਦ ਇੱਕ ਰਿਲੀਜ਼ ਹੋ ਰਹੇ ਹਨ । ਹੁਣ ਇਸ ਫ਼ਿਲਮ ਚੋਂ ਨਵਾਂ ਗੀਤ ਰਿਲੀਜ਼ ਹੋਇਆ ਹੈ। ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ‘ਤੇ ਇਸ ਗੀਤ ਨੂੰ ਫ਼ਿਲਮਾਇਆ ਗਿਆ ਹੈ। ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਬਿਲਾਲ ਸਈਅਦ ਨੇ ।

Written by  Shaminder   |  May 31st 2024 11:40 AM  |  Updated: May 31st 2024 11:40 AM

ਬਿਲਾਲ ਸਈਅਦ ਦੀ ਆਵਾਜ਼ ‘ਚ ਫ਼ਿਲਮ ‘ਜੱਟ ਐਂਡ ਜੂਲੀਅਟ-੩’ ਦਾ ਗੀਤ ‘ਜੇ ਮੈਂ ਰੱਬ ਹੁੰਦਾ’ ਰਿਲੀਜ਼

ਦਿਲਜੀਤ ਦੋਸਾਂਝ (Diljit Dosanjh) ਤੇ ਨੀਰੂ ਬਾਜਵਾ (Neeru Bajwa) ਦੀ ਫ਼ਿਲਮ ‘ਜੱਟ ਐਂਡ ਜੂਲੀਅਟ’ 3 (Jatt And Julliet3) ਦੇ ਗੀਤ ਇੱਕ ਤੋਂ ਬਾਅਦ ਇੱਕ ਰਿਲੀਜ਼ ਹੋ ਰਹੇ ਹਨ । ਹੁਣ ਇਸ ਫ਼ਿਲਮ ਚੋਂ ਨਵਾਂ ਗੀਤ ਰਿਲੀਜ਼ ਹੋਇਆ ਹੈ। ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ‘ਤੇ ਇਸ ਗੀਤ ਨੂੰ ਫ਼ਿਲਮਾਇਆ ਗਿਆ ਹੈ। ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਬਿਲਾਲ ਸਈਅਦ ਨੇ । ਜਦੋਂਕਿ ਗੀਤ ਦੇ ਬੋਲ ਜਾਨੀ ਨੇ ਲਿਖੇ ਹਨ ।

ਹੋਰ ਪੜ੍ਹੋ : ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਸੰਗਤਾਂ ਗੁਰੁ ਘਰ ‘ਚ ਹੋ ਰਹੀਆਂ ਨਤਮਸਤਕ

ਇਹ ਗੀਤ ਰੋਮਾਂਟਿਕ ਜੋਨ ਦਾ ਹੈ,ਜੋ ਕਿ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ ਜੱਟ ਐਂਡ ਜੂਲੀਅਟ-੩ ਦੇ ਹੋਰਨਾਂ ਭਾਗਾਂ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ਅਤੇ ਇਸ ਦੇ ਤੀਜੇ ਭਾਗ ਦੀ ਵੀ ਦਰਸ਼ਕ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਹਨ । ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਸੁਪਰਹਿੱਟ 

ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੀ ਜੋੜੀ ਪਾਲੀਵੁੱਡ ਦੀ ਸੁਪਰਹਿੱਟ ਜੋੜੀ ਹੈ ਅਤੇ ਦੋਵਾਂ ਨੇ ਇੱਕਠਿਆਂ ਕਈ ਫ਼ਿਲਮਾਂ ‘ਚ ਕੰਮ ਵੀ ਕੀਤਾ ਹੈ। ਦਿਲਜੀਤ ਦੋਸਾਂਝ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਹੁਣ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਫ਼ਿਲਮਾਂ ‘ਚ ਵੀ ਅਦਾਕਾਰੀ ਕਰ ਰਹੇ ਹਨ ।ਜਦੋਂਕਿ ਨੀਰੂ ਬਾਜਵਾ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਨੀਰੂ ਬਾਜਵਾ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਬਾਲੀਵੁੱਡ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ।  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network